02 – ਪਰਮੇਸ਼ੁਰ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਪਰਮੇਸ਼ੁਰ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਪਰਮੇਸ਼ੁਰ.
ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
”ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
”ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
”ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।
”ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।
”ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ? ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”
”ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ। ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।
”ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ।
”ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।
”ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
”ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ।
”ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
”ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ।
”ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ। ਅਕਾਸ਼ ਤੋਂ ਉਸ ਨੇ ਤੁਹਾਨੂੰ ਆਪਣੀ ਅਵਾਜ਼ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਉਸਨੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸੀਂ ਉਸ ਦੇ ਸ਼ਬਦ ਅੱਗ ਦੇ ਵਿੱਚੋਂ ਦੀ ਸੁਣੇ।
”ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ।
”ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ। ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ।
”ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।
”ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।
”ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।
”ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।
”ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
”ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ।
”ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
”ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
”ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ। ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ
”ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
”ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”
”“ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
”“ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?
”ਹੇ ਯਹੋਵਾਹ, “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ।
”ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
”ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
”ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।
”ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
”ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
”ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ। ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
”ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ। ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
”ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ! ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
”ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
”ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
”ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
”ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
”ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ। ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ। ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
”ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
”ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
”ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
”ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
”ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
”ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।
”ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
”ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ। ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ! ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
”ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
”ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
”ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ, ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ। ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
”ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ! ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
”ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
”ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
”ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
”ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
”ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।
”ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
”ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
”ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।
”ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ? ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
”ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
”ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l
”ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
”ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ। ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
”ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ। ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
”ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ। ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
”ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
”ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
”ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
”ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!
”ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”
”ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।
”ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”
”ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
”ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!
”ਯਹੋਵਾਹ ਤਾਂ ਸਾਡਾ ਨਿਆਈਂ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।
”ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜਰ ਵਿੱਚ ਵਿਅਰਥ ਅਤੇ ਫੋਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ। ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ।
”ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,
”ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
”ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।
”ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ। ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।
”ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।
”ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।
”ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ। ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।
”ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
”ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ। ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ।
”ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ। ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।
”ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ।
”ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
”ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
”ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ?
”ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।
”ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।
”ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।
”ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ
”ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।
”ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
”ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
”ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
”ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ! ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ। ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।
”ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
”ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ!
”ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨ੍ਹੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ!
”ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ! ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ।
”ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।
”ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।
”ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ। ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।
”ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
”ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
”ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
”ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।
”ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
”ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।
”ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
”ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
”ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
”ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।
”ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
”ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ
”ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।
”ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
”ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ,
”ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
”ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
”ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
”ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
”ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
”ਮੈਂ ਹੀ ਜਿੰਦਗੀ ਦੀ ਰੋਟੀ ਹਾਂ।
”ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
”ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”
”ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।”
”ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
”ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
”ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
”ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
”ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ। ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”
”ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”
”ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
”ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
”ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।
”ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ, ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
”ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
”ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ। ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ। ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
”ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
”ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
”ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ! ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ? ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?। ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
”ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
”ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ।
”ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।
”ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!
”ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!
”ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
”ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!
”ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
”ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
”ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ। ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ। ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ। ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।
”ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ। ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।
”ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
”ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।
”ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ। ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
”ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
”ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
”ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।
”ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।
”ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
”ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।
”ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
”ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
”ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।
”ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
”ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
”ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ। ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ।
”ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
”ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।
”ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
”ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।
”ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ। ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ। ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ। ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ। ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ। ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ। ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ! ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
”ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
”ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!
”ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!
”ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!
”ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”
”ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ। ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
”ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।
”