03 – ਮਨੁੱਖ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਮਨੁੱਖ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!

ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।

ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ। ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 141 ਹਵਾਲੇ

ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ। ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ। ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।

ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।

ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।

ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।

ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।

ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ। ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।

ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ।

ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ। ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ।

ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ। ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।

ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।

ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ।

ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ।

ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।

ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”

ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ ਅਤੇ ਆਪਣੇ ਦੂਤਾਂ ਨੂੰ ਦੋਸ਼ੀ ਠਹਿਰਾਉਂਦਾ ਹੈ, ਤਾਂ ਫਿਰ ਉਹ ਕੀ ਹਨ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ।

ਆਪਾਂ ਤਾਂ ਕੱਲ ਦੇ ਹਾਂ, ਅਤੇ ਕੁਝ ਨਹੀਂ ਜਾਣਦੇ ਕਿਉਂ ਜੋ ਸਾਡੇ ਦਿਨ ਧਰਤੀ ਉੱਤੇ ਪਰਛਾਵੇਂ ਵਰਗੇ ਹੀ ਹਨ।

“ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ! ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ? ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ? ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ। ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ।

ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰੇਕ ਮਨੁੱਖ ਦਾ ਆਤਮਾ ਵੀ।

“ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ। ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, ਉਹ ਪਰਛਾਵੇਂ ਵਾਂਗੂੰ ਢੱਲ਼ ਜਾਂਦਾ ਅਤੇ ਠਹਿਰਦਾ ਨਹੀਂ।

ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ।

ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ?

“ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ।”

ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”

ਜਿੰਨਾਂ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ, ਮੇਰਾ ਮੂੰਹ ਬਦੀ ਦੀਆਂ ਗੱਲਾਂ ਨਾ ਕਰੇਗਾ, ਮੇਰੀ ਜੀਭ ਝੂਠ ਨਾ ਬੋਲੇਗੀ!

ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ।

ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?

ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ, ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ, ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।

ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!

ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।

ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ। ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ। ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।

ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ। ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!

ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।

ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ[੯]।

ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।

ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!

ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।

ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ! ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।

ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।

ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।

ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ। ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੱਕ!

ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ। ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ, ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।

ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।

ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ। ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।

ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ, ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ, ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ। ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।

ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ! ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ। ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ। ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ! ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।

ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।

ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ। ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!

ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।

ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ। ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।

ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।

ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।

ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।

ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।

ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ। ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ

ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।

ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।

ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ। ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ!

ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।

ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।

ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?

ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।

ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।

ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ। ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ। ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।

ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!

ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ? ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।

ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।

ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।

ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ! ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ। ਮੈਂ ਤੁਹਾਡੇ ਉੱਤੇ ਨਾੜਾਂ ਦਿਆਂਗਾ, ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ। ਤੁਹਾਡੇ ਵਿੱਚ ਆਤਮਾ ਪਾਵਾਂਗਾ, ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!

ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।

ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।

ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।

ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।

ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।

ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।

ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ, ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ। ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।

ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।

ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ।

ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।

ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।

ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।

ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ। ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।

ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।” ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?” ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।

ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ। ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”

ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ। ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ। ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।

ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।

ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ। ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।

ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ।

ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ, ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ। ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।

ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।

ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।

ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ? ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ। ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ। ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ। ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ। ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ। ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।

ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।

ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।

ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।

ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ?

ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ। ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ। ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ। ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ। ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ। ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ। ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।

ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।

ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਅੰਸ ਗਿਣੀ ਜਾਂਦੀ ਹੈ।

ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।

ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।

ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।

ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।

ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ। ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।

ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।

ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ। ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ। ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ। ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ। ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ। ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ। ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ। ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ। ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।

ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।

ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ। ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ। ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ।

ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।

ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।

ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ। ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।

ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।

ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।

ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!

ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!

ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ।

ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।

ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ। ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ। ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ। ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।

ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।

ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।

ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।

ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।

ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।

ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।

ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ। ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।

ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ? ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ, ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।

ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।

ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ। ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।

ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ। ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।

ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।

ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ। ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।

ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।

ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l

ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।

ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।

ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।

ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net