06 – ਨਰਕ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਨਰਕ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।

ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।

ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 123 ਹਵਾਲੇ

ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ। ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।

ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।

ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ।

ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ।

ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?

ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।

ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।

ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।

ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ। ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।

ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!

ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।

ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,

ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।

ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ, ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।

ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ, ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,

ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।

ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!

ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?

ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।

ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ। ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।

ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।

ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ। ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।

ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ। ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।

ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ। ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।

ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ। ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ਼ ਜਾਵੇਗਾ। ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ। ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ। ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ। ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।

ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਹੋਵੇਗਾ।

ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ। ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ! ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ।

ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ! ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ। ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ! ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ।

ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖ਼ਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।

ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।

ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ।

ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ।

ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ, ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰੇਕ ਪ੍ਰਾਣੀ ਦਾ ਨਿਆਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ।

ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।

ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।

ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ।

ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ। ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ।

ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।

ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।

ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ। ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।

ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।

ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।

ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।

ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ। ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ? ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!

ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।

ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।

ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।

ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ। ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ। ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।

ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।

ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।

ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ।

ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।

ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ।

ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ। ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ। ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?

ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ। ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ! ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।

ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ। ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।

ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ। ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ। ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ? ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ। ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।

ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ।

ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ? ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?

ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।

ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।

ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ। ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ!

ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?

ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ! ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।

ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।

ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।

ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ? ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ। ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ। ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ! ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!

ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ। ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ। ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ। ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ। ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ! ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ। ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ। ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ। ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ। ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ। ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ। ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”

ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।

ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।

ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।

ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ। ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ। ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ। ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।

ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ। ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ। ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।

ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ। ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।

ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।

ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।

ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ। ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।

ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।

ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ। ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।

ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।

ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।

ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ। ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ। ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।

ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ

ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ। ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ। ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।

ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ। ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ। ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ। (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ) ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ! ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ। ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।

ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।

ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।

ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।

ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।

ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।

ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।

ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।

ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ। ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।

ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।

ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।

ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।

ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ। ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ।

ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ। ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।

ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ l

ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ। ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।

ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ, ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!

ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ। ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ!

ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ। ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ। ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।

ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ! ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ!

ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ! ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।

ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ। ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।

ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ। ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ। ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ! ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।

ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ। ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ। ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।

ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ। ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net