07 – ਨਿਆਂ ਦਾ ਦਿਨ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਨਿਆਂ ਦਾ ਦਿਨ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ। ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।

ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।

ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 177 ਹਵਾਲੇ

ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।

ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।

ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਨ ਹੋਵੋ।

ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।

ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ।

ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ

ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ, ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ। ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ! “ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ, ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”

ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?

(ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)

ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ, ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।

ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।

ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।

ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ। ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।

ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ।

ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ! ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।

ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।

ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।

ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।

ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।

ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।

ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।

ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।

ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।

ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ। ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।

ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨ੍ਹੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ।

ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।

ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।

ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।

ਤੇਰਾ ਨੰਗੇਜ਼ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ। ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।

ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,

ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।

ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ। ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ, ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।

ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।

ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ। ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।

ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।

ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ। ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ।

ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ। ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ। ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।

ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ। ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ। ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ। ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।

ਪਰ ਤੂੰ ਆਪਣੇ ਰਾਹ ਤੁਰਿਆ ਜਾ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ।

ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।

ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।

ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।

ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।

ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ? ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ। ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ। ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।

ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ। ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ? ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!

ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।

ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ। ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।

ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ। ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ। ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।

ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ। ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ। ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।

ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।

ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।

ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ।

ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ। ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ।

ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ। ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ। ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?

ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।

ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ। ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ। ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ। ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ! ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ। ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ। ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ। ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ! ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।

ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।

ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ। ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ। ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ। ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ। ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਦੇਖਿਆ ਤੇ ਤੈਨੂੰ ਪਿਲਾਇਆ? ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ? ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ? ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ। ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ। ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ। ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ? ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ। ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।

ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ।

ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।

ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ, ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।

ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।

ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।

ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ। ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ। ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।

ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।

ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ? ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ। ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ। ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ! ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!

ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।

ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ! ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ? ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ। ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ। ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।

ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”

ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”

ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।

ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।

ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।

ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”

ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।” ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।

ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।

ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।

ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।

ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।

ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ। ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ। ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।

ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ। ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।

ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ। ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ। ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।

ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ। ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ। ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ? ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ। ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ। ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ। ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ। ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ। ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ। ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।

ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ। ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ। ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ। ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ। ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।

ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ।

ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ।

ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ। ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।

ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।

ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।

ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।

ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ। ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ। ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ। ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ। ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।

ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।

ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ। ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।

ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ।

ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ! ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ। ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ। ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ। ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ। ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ। “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ। ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।

ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ। ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ। ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ। ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ। ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ। ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ। ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ। ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ।

ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ। ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ। ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ। ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ।

ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ। ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।

ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ। ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।

ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।

ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ। ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।

ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,

ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ। ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।

ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ। ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।

ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ। ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।

ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ। ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।

ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ। ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਗੁੱਸਾ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ। ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ। ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।

ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।

ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।

ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।

ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ। ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ। ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ। ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ। ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।

ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ। ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ। ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ। ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ।

ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ।

ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।

ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ।

ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ। ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।

ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ। ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ। ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।

ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ। ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ। ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ

ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।

ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ।

ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ। ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।

ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ। ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।

ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ। ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।

ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।

ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ

ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ। ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ

ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ

ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ।

ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ! ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ। ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ। ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ। ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ। ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ! ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ। ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ। ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।

ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ। ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ। ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।

ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ। ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ? ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ। ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।

ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।

ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।

ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।

ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।

ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।

ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।

ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।

ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।

ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ। ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ। ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।

ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।

ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।

ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।

ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।

ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।

ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?

ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!

ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!। ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।

ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ।

ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!

ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ। ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।

ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ, ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!। ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!।

ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ, ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ। ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ!

ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।

ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।

ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ। ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।

ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ। ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ। ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।

ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ। ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ। ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ। ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,

ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ। ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ। ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।

ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ। ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net