08 – ਯਿਸੂ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਯਿਸੂ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਯਿਸੂ.
ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।
”ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।
”ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ। ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ! ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
”ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
”ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ? ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ।
”ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
”ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ। ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ।
”ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
”ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?
”ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ। ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ। ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ। ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ। ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।
”ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
”ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
”ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
”ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।
”ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
”ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
”ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
”ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ। ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ। ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”
”ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ। ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ। ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।
”ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।
”ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।” ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
”ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ। ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
”ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ। ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
”ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ। ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।
”ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।
”ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।
”ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ।
”ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ। ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ! ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।
”ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ? ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ। ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ। ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ। ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ। ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ। ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ, ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ। ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
”ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ, ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
”ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
”ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
”ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।
”ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ। ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!
”ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ। ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
”ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ। ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
”ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਚੁਣੇ ਹੋਏ ਦੇ ਰਾਜ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਸ਼ਹਿਰਪਨਾਹ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।
”ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।
”ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।
”ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
”ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
”ਯਹੋਵਾਹ ਨੇ ਮੈਨੂੰ ਕਿਹਾ ਕਿ ਇਨ੍ਹਾਂ ਨੂੰ ਘੁਮਿਆਰ ਦੇ ਅੱਗੇ ਸੁੱਟ ਦੇ, ਉਸ ਵੱਡੇ ਮੁੱਲ ਨੂੰ ਜਿਹੜਾ ਉਹਨਾਂ ਨੇ ਮੇਰਾ ਪਾਇਆ ਸੀ। ਮੈਂ ਉਹ ਤੀਹ ਸ਼ਕੇਲ ਅਰਥਾਤ ਤੀਹ ਦਿਨਾਂ ਦੀ ਮਜ਼ਦੂਰੀ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਿਆਰ ਦੇ ਅੱਗੇ ਸੁੱਟ ਦਿੱਤੇ।
”ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।
”ਜੇ ਉਹ ਨੂੰ ਕੋਈ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਇਹ ਜ਼ਖਮ ਕੀ ਹਨ? ਤਾਂ ਉਹ ਆਖੇਗਾ ਕਿ ਇਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਪ੍ਰੇਮੀਆਂ ਦੇ ਘਰ ਜ਼ਖਮੀ ਕੀਤਾ ਗਿਆ। ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
”ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ।
”ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ।
”ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ।
”ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
”ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।
”ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।
”ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ। ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ। ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ? ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ, ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ।
”ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।
”ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
”ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ। ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ? ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ। ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ। ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
”ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ। ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
”ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
”ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ। ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।
”ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
”ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
”ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।
”ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।
”ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
”ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?
”ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
”ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
”ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
”ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
”ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।
”ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ। ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।
”ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ। ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।
”ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
”ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
”ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
”ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।
”ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।
”ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ। ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ?
”ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।
”ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।
”ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।
”ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।
”ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।
”ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ। ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ।
”ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।
”ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
”ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ। ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।
”ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
”ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ। ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
”ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।
”ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ।
”ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
”ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
”ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
”ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!
”ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ। ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।
”ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ। ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।
”ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
”ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
”ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ। ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।
”ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
”ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ। ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
”ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ। ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ। ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ। ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
”ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ। ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ। ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।
”ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ। ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ। ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ? ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।
”ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ।
”ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।
”ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
”ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।
”ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
”ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ। ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ। ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।
”ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ। ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ। ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ। ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
”ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।
”ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ? ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?
”ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ। ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
”ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ, ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ?
”ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ।
”ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?
”ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ!
”ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ। ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ! ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ। ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।
”ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।
”ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ। ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।
”ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?
”ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ। ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ। ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ। ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ। ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
”ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ। ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ। ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ। ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ। ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ। ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
”ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ। ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।
”ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
”ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ।
”ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
”ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ। ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।
”ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ। ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ। ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
”ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
”ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
”ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।
”ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!
”ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
”ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
”ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ। ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ। ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
”ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
”ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ। ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ। ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ! ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।
”ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
”ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
”ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।
”ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
”ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ। ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ। ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
”ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ? ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
”ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
”ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ। ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ! ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ। ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।
”ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”। ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ। ਅਤੇ ਲਿਖਤ ਪੂਰੀ ਹੋਈ ਜੋ ਆਖਦੀ ਹੈ, “ਉਸ ਦੀ ਗਿਣਤੀ ਪਾਪੀਆਂ ਵਿੱਚ ਹੋਈ।”
”ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ।
”ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?
”ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ। ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੋ ਹੋ ਗਿਆ। ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
”ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
”ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
”ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।
”ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
”ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
”ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ। ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ। ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
”ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
”ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
”ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ। ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।
”ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ - ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ। ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ। ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ। ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।
”ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ। ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ। ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
”ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।
”ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ। ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ। ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
”ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?
”ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।
”ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ! ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ! ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
”ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।
”ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।
”ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ। ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ। ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।
”ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
”ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ। ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ। ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ। ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।
”ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ। ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।
”ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
”ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
”ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
”ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।
”ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ। ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ। ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
”ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।
”ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ। ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ।
”ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
”ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ। ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
”ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
”ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ। ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
”ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ। ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
”ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,
”ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।
”ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ। ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।
”ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ। ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ।
”ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
”ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ। ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
”ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
”ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
”ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”
”ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”
”ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
”ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ। ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ। ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ। ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ। ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
”ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ। ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।” ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।” ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।” ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”
”ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ? ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ। ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ। ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।” ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
”“ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
”ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ। ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
”ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ। ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
”ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।” ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
”ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।” ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ। ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ। ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ। ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
”ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
”ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
”ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
”ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
”ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ। ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ। ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
”ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?” ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ? ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ? ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
”ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”
”ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ। ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?” ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।
”ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ। ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ। ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
”ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”
”ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।
”ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।”
”ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ। ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”
”ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ। ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”
”ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
”ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?” ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।” ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।” ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”
”ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
”ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
”ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ। ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ। ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
”ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ। ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ। ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ। ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
”ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।” ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?” ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
”ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
”ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?” ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।”
”ਯਿਸੂ ਰੋਇਆ,
”ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।” ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।”
”ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ। ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
”ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
”ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
”ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।” ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
”ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
”ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ। ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
”ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
”ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ। ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
”ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ। ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”
”ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ। ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ।
”ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ। ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।” “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
”ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
”ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
”ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
”ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
”“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫ਼ਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।” ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ। “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
”“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।” ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ। “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
”ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
”ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
”ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
”ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ। ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।
”ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
”ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ। “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
”ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ। ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ। ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”
”ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ। ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।
”ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ। ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
”ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ। ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ। ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ। “ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।
”ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ। ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
”ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
”ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ। ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।
”ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”
”ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
”ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ। ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’” ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”
”ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”
”ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।
”ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
”ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”
”ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
”ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
”ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ। ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ
”ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
”ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।
”ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ। ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ। ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
”ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ। ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।
”ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।
”ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
”ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
”ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
”ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ। ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ। ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
”ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ। ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
”ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ। ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!
”ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
”ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।
”ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
”ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ। ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ। ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ। ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
”ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
”ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।
”ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ। ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।
”ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
”ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ। ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ। ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
”ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ। ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ। ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
”ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
”ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ। ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ। ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।
”ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?
”ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
”ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!
”ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
”ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।
”ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ। ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
”ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
”ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
”ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।
”ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।
”ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ।
”ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।
”ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।
”ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।
”ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ। ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।
”ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ। ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ। ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ। ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।
”ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ! ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ। ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ। ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ। ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ। ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ। “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ। ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।
”ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ।
”ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ। ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ। ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
”ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।
”ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
”ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
”ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।
”ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
”ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।
”ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ। ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।
”ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ! ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!
”ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
”ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ।
”ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ! ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।
”ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
”ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।
”ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
”ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ। ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।
”ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ। ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ। ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ। ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ। ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ। ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ। ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।
”ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ। ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।
”ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ। ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।
”ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।
”ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
”ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ। ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।
”ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।
”ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ। ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।
”ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।
”ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।
”ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ। ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
”ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ। ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
”ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ। ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ, ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
”ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
”ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।
”ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
”ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ। ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ। ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ। ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪ੍ਰਧਾਨ ਜਾਜਕ ਕਰਕੇ ਆਖਿਆ ਗਿਆ।
”ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ। ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।
”ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ।
”ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ। ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,
”ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੋ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ।
”ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ। ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ।
”ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ। ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ। ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ।
”ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।
”ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
”ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
”ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
”ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ। ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ। ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ,
”ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।
”ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।
”ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।
”ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।
”ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।
”ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ। ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ। ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
”ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ। ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ। ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।
”ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।
”ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ
”ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।
”ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
”ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ। ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
”ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ।
”ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ।
”ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
”ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।
”ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ। ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
”ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ।
”ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
”ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।
”ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ। ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ। ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।
”ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
”ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
”ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ। ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ। ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ। ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।
”ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।
”ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ। ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
”ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
”ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ। ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ! ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
”ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ। ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!। ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।
”ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
”ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!
”ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
”ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ।
”ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ।
”ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।
”ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ। ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ। ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ। ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ। ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ। ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”
”ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ। ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
”ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।
”ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ। ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।
”ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।
”ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ! ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।
”