09 – ਤੋਬਾ ਕਰੋ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਤੋਬਾ ਕਰੋ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਤੋਬਾ ਕਰੋ.
ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।
”ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
”ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
”ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ, ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
”ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।
”ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈਅ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ।
”ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ।
”ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।
”ਅਤੇ ਅਜਿਹਾ ਹੋਵੇ ਕਿ ਜਦ ਉਹ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦਾ ਦੋਸ਼ੀ ਠਹਿਰੇ ਤਾਂ ਜਿਸ ਗੱਲ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮੰਨ ਲਵੇ।
”ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ।
”ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ।
”ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ।
”ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ।
”ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
”ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ। ਉਸ ਦਿਨ ਜਿਹੜਾ ਆਪਣੀ ਜਾਨ ਨੂੰ ਦੁੱਖ ਨਾ ਦੇਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
”ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
”ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ,
”ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।
”ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ। ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਵਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪੁਰਖਿਆਂ ਦੇ ਨਾਲ ਸਹੁੰ ਖਾਧੀ ਸੀ।
”ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਨਾ ਕਰਿਓ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ। ਤੁਸੀਂ ਨਾ ਤਾਂ ਸੱਜੇ ਮੁੜਿਓ ਨਾ ਹੀ ਖੱਬੇ।
”ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ। ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ। ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ।
”ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸੇ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ।
”ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ ਕਰ ਦੇਵੇਗਾ। ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ। ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ।
”ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਨ ਹੋਵੋ।
”ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ।
”ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”
”ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
”ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
”ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।
”ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ। ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਈਂ ਜਿਸ ਦੇ ਦਿਲ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਦਾ ਹੈਂ।
”ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ।
”ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
”ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਨ੍ਹਾਂ ਤੋਂ ਕ੍ਰੋਧਵਾਨ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ ਵਿੱਚ ਲੈ ਜਾਵੇ ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਕਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਦੀ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਮਾਫ਼ ਕਰੀਂ
”ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
”ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ
”ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ। ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ। ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
”ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।
”ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ, “ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ, ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ। ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।
”ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਨ੍ਹਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਨ੍ਹਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ, ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
”ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ? ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ! ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ?
”ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।
”(ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
”ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ। ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ!
”ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ। ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।”
”ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
”ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
”ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
”ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
”ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
”ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
”ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
”ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
”ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
”ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
”ਦਾਊਦ ਦਾ ਭਜਨ। ਮਸ਼ਕੀਲ। ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ।
”ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
”ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
”ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ। ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ। ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
”ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।
”ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
”ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ! ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ। ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
”ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
”ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ! ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ। ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
”ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਅਪਰਾਧ ਤੈਥੋਂ ਲੁਕੇ ਹੋਏ ਨਹੀਂ।
”ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
”ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
”ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ! ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।
”ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
”ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
”ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
”ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ, ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ। ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
”ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।
”ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
”ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!
”ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ! ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ! ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
”ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।
”ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
”ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
”ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
”ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
”ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ। ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
”ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ। ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
”ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
”ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
”ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ। ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
”ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
”ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ। ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।
”ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
”ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
”ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ! ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!
”ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ।
”ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,
”ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ। ਮੈਨੂੰ ਯਾਦ ਕਰ, ਅਸੀਂ ਇਕੱਠੇ ਵਾਦ-ਵਿਵਾਦ ਕਰੀਏ, ਤੂੰ ਹੀ ਨਿਰਣਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।
”ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ। ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।
”ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ। ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ।
”ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।
”ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ। ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।
”ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ। ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ, ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
”ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
”ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ, ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
”ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।
”ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।
”ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।
”ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
”ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
”ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ।
”ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਚੰਗੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪੱਟ ਦੌੜਦਾ ਹੈ।
”ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ
”ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।
”ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪੁਰਖਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ।
”ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।
”ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।
”ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ! ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
”ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ। ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ। ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ,
”ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।
”ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।
”ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ। ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ। ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?
”ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।
”ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
”ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ।
”ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ। ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
”ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
”ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ। ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ? ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।
”ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।
”ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ। ਜੇਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਅਤੇ ਧਰਮ ਹੈ, ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ।
”ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।
”ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ। ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ। ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ! ਅਸੀਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਹਨਾਂ ਨੇ ਤੇਰਾ ਨਾਮ ਲੈ ਕੇ ਸਾਡੇ ਰਾਜਿਆਂ, ਸਾਡੇ ਹਾਕਮਾਂ ਅਤੇ ਸਾਡੇ ਪੁਰਖਿਆਂ ਅਤੇ ਸਾਡੇ ਦੇਸ਼ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ।
”ਹੇ ਪ੍ਰਭੂ, ਅਸੀਂ ਸਾਡੇ ਰਾਜਿਆਂ ਅਤੇ ਹਾਕਮਾਂ ਅਤੇ ਸਾਡੇ ਪੁਰਖਿਆਂ ਦੇ ਨਾਲ ਤੇਰੇ ਵਿਰੁੱਧ ਪਾਪ ਕੀਤਾ ਹੈ ਇਸ ਲਈ ਅਸੀਂ ਸ਼ਰਮਿੰਦੇ ਹਾਂ।
”ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ।
”ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।
”ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।
”ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।
”ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ। ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।
”ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ!
”ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ। ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ। ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ, ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ! ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?” ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।
”ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।
”ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ। ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।
”ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
”ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।
”ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ। ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
”ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
”ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
”ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ। ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ? ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।
”ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ। ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
”ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
”ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਂਗੇ।
”ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
”ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
”ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ। ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ, ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
”ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
”ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ। ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
”ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
”ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
”ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
”ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ। ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ। ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।
”ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ। ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ? ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
”ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
”ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
”ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।
”ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ। ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ। ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।
”ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
”ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
”ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
”ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ।
”ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
”ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ।
”ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।
”ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।
”ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।
”ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
”ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
”ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ। ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ। ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ।
”ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। ਵੱਡਾ ਅਤੇ ਪਹਿਲਾ ਹੁਕਮ ਇਹੋ ਹੈ। ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।
”ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।
”ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ। ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ। ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ। ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ! ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ। ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ। ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ। ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ! ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।
”ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ। ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ। ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ। ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ। ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਦੇਖਿਆ ਤੇ ਤੈਨੂੰ ਪਿਲਾਇਆ? ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ? ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ? ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ। ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ। ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ। ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ? ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ। ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।
”ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
”ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
”ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ। ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।
”ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
”ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
”ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
”ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
”ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ। ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ, ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ। ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
”ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ? ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
”ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
”ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
”ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
”ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
”ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
”ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
”ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
”ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
”ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
”ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
”ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।
”ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।
”ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
”ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।
”ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
”ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,
”ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।
”ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
”ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
”ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
”ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
”ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
”ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ। ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
”ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
”ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।
”ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?
”ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl
”ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।
”ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ। ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।
”ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।
”ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ? ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ। ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ? ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।
”ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
”ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
”ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ। ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ। ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ। ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ। ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ। ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ। ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ। ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ। ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ। ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ। ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ। ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ। ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ। ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ? ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ। ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ। ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ। ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ। ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ। ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।
”ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ। ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।
”ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ। ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
”ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
”ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
”ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।
”ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।
”ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।
”ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ! ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ? ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ। ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ। ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
”ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।
”ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
”ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
”ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”
”ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’
”ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ। ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।” ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
”ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
”ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
”ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
”ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
”ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
”ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
”ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
”ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”
”ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ। ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
”ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
”ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
”ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ। ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ। ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ। ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ। ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।”
”ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”
”ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”
”ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ। ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
”ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
”ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
”ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ। ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
”ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?” ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।”
”ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
”ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
”ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
”ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।
”ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
”“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
”ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
”ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ। ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ। ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
”ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
”ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।” ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
”ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
”ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
”ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ। ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
”ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
”ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
”ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
”ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ। ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
”ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।
”ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”
”ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
”ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ। ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
”ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ। ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
”ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।
”ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
”ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
”ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ। ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।
”ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
”ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ? ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ। ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ। ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
”ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ। ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
”ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
”ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ। ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
”ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।
”ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।
”ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
”ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
”ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।
”ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
”ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
”ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ। ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ। ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।
”ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ। ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ? ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ। ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ। ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ। ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ। ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ। ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ। ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।
”ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।
”ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ, ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ।
”ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ। ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।
”ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।
”ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ। ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।
”ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।
”ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ।
”ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ।
”ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ। ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ। ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
”ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ। ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ। ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
”ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ। ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।
”ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ? ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?। ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?
”ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।
”ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ। ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ। ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ। ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
”ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ। ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ। ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ। ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
”ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ। ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ। ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।
”ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
”ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ। ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ।
”ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।
”ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ। ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ। ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ। ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ। ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ। ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ। ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।
”ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ। ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ। ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ। ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ? ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।
”ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ। ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ। ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ। ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ। ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ। ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ। ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ। ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।
”ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ। ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ। ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
”ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ। ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ। ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ। ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ। ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
”ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ। ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
”ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ? ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ। ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ। ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ? ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ। ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
”ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ। ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।
”ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ। ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।
”ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ। ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ। ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ। ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ। ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
”ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
”ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ। ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।
”ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ। ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।
”ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ।
”ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ। ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
”ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
”ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ।
”ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।
”ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
”ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
”ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।
”ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
”ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ। ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
”ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
”ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ। ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ? ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।
”ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ। ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
”ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ। ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
”ਸੁੰਨਤ ਕੁਝ ਨਹੀਂ ਅਤੇ ਅਸੁੰਨਤ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ।
”ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ।
”ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ। ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ। ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ। ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ। ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।
”ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
”ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
”ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ। ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।
”ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ। ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।
”ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ।
”ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ। ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।
”ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
”ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
”ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।
”ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
”ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
”ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ। ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
”ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!
”ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
”ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।
”ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
”ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ। ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ। ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ।
”ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
”ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ। ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।
”ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!
”ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।
”ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
”ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।
”ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ।
”ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
”ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ। ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।
”ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ। ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ। ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ।
”ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
”ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
”ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।
”ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ। ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।
”ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ।
”ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ! ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ, ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ!
”ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ! ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ! ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l
”ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ! ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ! ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ! ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ! ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ! ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
”ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
”ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
”ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
”ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
”ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
”ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।
”ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ। ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ।
”ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।
”ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।
”ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।
”ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ। ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ। ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ। ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।
”ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
”ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ। ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।
”ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ। ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ।
”ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ। ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ। ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ।
”ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ। ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
”ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ। ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਗੁੱਸਾ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ। ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ। ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
”ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
”ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।
”ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।
”ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ। ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ।
”ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।
”ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ। ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ। ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
”ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।
”ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ। ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।
”ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ। ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।
”ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ।
”ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ। ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।
”ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ। ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।
”ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ।
”ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ।
”ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ। ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।
”ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ। ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
”ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
”ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ। ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।
”ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।
”ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।
”ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
”ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
”ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
”ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।
”ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ। ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।
”ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
”ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।
”ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ। ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ। ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
”ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
”ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।
”ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।
”ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।
”ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ। ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ। ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।
”ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।
”ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
”ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
”ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
”ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ।
”ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ।
”ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।
”ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ। ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
”ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।
”ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
”ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ। ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।
”ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ। ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ। ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ, ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।
”ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ। ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ। ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ। ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ। ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।
”ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
”ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
”ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
”ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ।
”ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
”ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।
”ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
”ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
”ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
”ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
”ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ। ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।
”ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।
”ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ। ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
”ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ।
”ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ? ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।
”ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।
”ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।
”ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ। ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ? ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ। ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ। ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ। ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ। ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।
”ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।
”ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
”ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ। ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।
”ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ। ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ। ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
”ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ। ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ। ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ। ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।
”ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ। ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ। ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”
”ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ। ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।
”ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ। ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ। ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ।
”ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।
”ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
”ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ। ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
”ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
”ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
”ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
”ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ?
”ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ l
”ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
”ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ।
”ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
”ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
”ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
”ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ। ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ। ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।
”ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ। ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ। ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ। ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ। ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ। ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।
”ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ।
”ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।
”ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ। ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ। ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।
”ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।
”ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ। ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l
”ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।
”ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ। ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ। ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ। ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ। ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ। ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
”ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।
”ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।
”ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
”ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।
”ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l
”ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
”ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ। ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।
”ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।
”ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
”ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।
”ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।
”ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ। ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ। ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।
”ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।
”ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ। ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।
”ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।
”ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।
”ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।
”ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ! ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ।
”ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ। ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ। ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।
”ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।
”ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।
”ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।
”ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
”ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ।
”ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ।
”ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!
”ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ। ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
”ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ। ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ। ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।
”ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।
”ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।
”ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।
”ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ। ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।
”