10 – ਬਪਤਿਸਮਾ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਬਪਤਿਸਮਾ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਬਪਤਿਸਮਾ.
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।
”ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
”ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
”ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।
”ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,
”ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
”ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
”ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
”ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
”ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ। ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।
”ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ। ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
”ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
”ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ। ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ? ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ। ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ। ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
”ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ। ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ? ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ। ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
”ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
”ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ। ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
”ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
”ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ। ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ! ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ? ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ। ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
”ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,
”ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।
”ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
”ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
”ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
”ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
”ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
”ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ। “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
”ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।” ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?” ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’
”ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ। ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।
”ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ। ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।” ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”
”ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ। ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ। ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ।
”“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
”ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ। ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
”ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ। ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ। ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
”ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
”ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ। ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ। ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।
”ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ। ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
”ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ। ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ। ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ। ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।
”ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।” ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ। ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ। ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।
”ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
”ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ। ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।
”ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ। ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ? ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
”ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
”ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ। ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
”ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ। ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ। ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
”ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
”ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ। ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ। ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ। ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ। ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
”ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
”ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ? ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ। ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ।
”ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
”ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।
”ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
”ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
”ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
”ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
”ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!
”ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ! ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!
”ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ! ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ।
”ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
”ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ। ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।
”ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ, ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ। ਜੇਕਰ ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ।
”ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ। ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ। ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ, ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।
”ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ। ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ।
”ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।
”ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।
”