12 – ਜਿਨਸੀ ਅਨੈਤਿਕਤਾ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਜਿਨਸੀ ਅਨੈਤਿਕਤਾ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।

ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।

ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 177 ਹਵਾਲੇ

ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।

ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ। ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ। ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ। ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ? ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ? ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ। ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ। ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ। ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ। ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ। ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ। ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ। ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।

ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ। ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ। ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ। ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ। ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ। ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ। ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ। ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ। ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ। ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ। ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।

ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ। ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ। ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ। ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ। ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ। ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।

ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ

ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।

ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।

ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜ਼ਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭਰਿਸ਼ਟ ਕੀਤਾ।

ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ।

ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ। ਯਾਕੂਬ ਦੇ ਪੁੱਤਰਾਂ ਨੂੰ ਨਾਸ ਕਰਨ ਤੋਂ ਬਾਅਦ ਵੀ ਉਸ ਨਗਰ ਨੂੰ ਲੁੱਟ ਲਿਆ, ਕਿਉਂ ਜੋ ਉੱਥੇ ਹੀ ਉਨ੍ਹਾਂ ਦੀ ਭੈਣ ਨੂੰ ਭਰਿਸ਼ਟ ਕੀਤਾ ਗਿਆ ਸੀ।

ਪਰ ਉਨ੍ਹਾਂ ਨੇ ਆਖਿਆ, ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਰਗਾ ਵਰਤਾਓ ਕਰਨ?

ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਝਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ? ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ? ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ। ਉਹ ਉੱਥੋਂ ਉੱਠ ਕੇ ਚੱਲੀ ਗਈ ਅਤੇ ਆਪਣੇ ਉੱਤੋਂ ਬੁਰਕਾ ਲਾਹ ਸੁੱਟਿਆ ਅਤੇ ਵਿਧਵਾ ਦੇ ਬਸਤਰ ਪਾ ਲਏ। ਯਹੂਦਾਹ ਨੇ ਆਪਣੇ ਮਿੱਤਰ ਅਦੂਲਾਮੀ ਦੇ ਹੱਥ ਬੱਕਰੀ ਦਾ ਲੇਲਾ ਭੇਜਿਆ ਤਾਂ ਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਇਸਤਰੀ ਦੇ ਹੱਥੋਂ ਮੋੜ ਲਿਆਵੇ ਅਤੇ ਉਹ ਉਸ ਨੂੰ ਨਾ ਲੱਭੀ। ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ। ਉਹ ਯਹੂਦਾਹ ਦੇ ਕੋਲ ਮੁੜ ਆਇਆ ਅਤੇ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਤੇ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਹੈ। ਯਹੂਦਾਹ ਦੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਲੇਲਾ ਭੇਜਿਆ ਸੀ, ਪਰ ਉਹ ਤੈਨੂੰ ਨਹੀਂ ਲੱਭੀ। ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ। ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ। ਯਹੂਦਾਹ ਨੇ ਪਹਿਚਾਣ ਕੇ ਆਖਿਆ, ਉਹ ਮੇਰੇ ਨਾਲੋਂ ਵੱਧ ਧਰਮੀ ਹੈ ਕਿਉਂ ਜੋ ਮੈਂ ਉਸ ਦਾ ਵਿਆਹ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਕੀਤਾ ਅਤੇ ਯਹੂਦਾਹ ਨੇ ਅੱਗੇ ਨੂੰ ਉਸ ਦੇ ਨਾਲ ਸੰਗ ਨਾ ਕੀਤਾ।

ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ। ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ? ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਯੂਸੁਫ਼ ਨੂੰ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ। ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ। ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ।

ਜਦ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡ ਕੇ ਬਾਹਰ ਭੱਜ ਗਿਆ ਹੈ ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ। ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ। ਸੋ ਉਸ ਨੇ ਆਪਣੇ ਸੁਆਮੀ ਦੇ ਘਰ ਆਉਣ ਤੱਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ। ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ। ਪਰ ਜਦ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ। ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸੁਆਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ। ਤਦ ਯੂਸੁਫ਼ ਦੇ ਸੁਆਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ।

ਤੂੰ ਵਿਭਚਾਰ ਨਾ ਕਰ।

ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।

ਜੋ ਕੋਈ ਪਸ਼ੂ ਨਾਲ ਕੁਕਰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।

ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ। ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ਼ ਹੈ। ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ਼ ਤਾਂ ਤੇਰਾ ਆਪਣਾ ਹੀ ਹੈ। ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ। ਤੂੰ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ। ਤੂੰ ਆਪਣੀ ਮਾਂ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ। ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ। ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ। ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ। ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।

ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ। ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ। ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ। ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ। ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।

ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।

ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ। ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ। ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ। ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ। ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ। ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ। ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।

ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ਼ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ਼ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ਼ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ। ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ਼ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ। ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ। ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ। ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ।

ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ। ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ। ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ।

ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।

ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ। ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।

ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।

ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।

ਤੂੰ ਵਿਭਚਾਰ ਨਾ ਕਰ।

ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ, ਨਾ ਉਹ ਦੇ ਖੇਤ ਦਾ, ਨਾ ਉਹ ਦੇ ਦਾਸ ਦਾ, ਨਾ ਉਹ ਦੀ ਦਾਸੀ ਦਾ, ਨਾ ਉਹ ਦੇ ਬਲ਼ਦ ਦਾ, ਨਾ ਉਹ ਦੇ ਗਧੇ ਦਾ, ਅਤੇ ਨਾ ਹੀ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦਾ ਲਾਲਚ ਕਰ।

ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।

ਪਰ ਜੇਕਰ ਇਹ ਗੱਲ ਸੱਚੀ ਹੋਵੇ ਅਤੇ ਉਸ ਕੁੜੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਾ ਪਾਏ ਗਏ ਹੋਣ, ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਵਿਭਚਾਰ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।

ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ।

ਜੇਕਰ ਕਿਸੇ ਕੁਆਰੀ ਕੁੜੀ ਦੀ ਕਿਸੇ ਪੁਰਖ ਨਾਲ ਮੰਗਣੀ ਹੋਈ ਹੋਵੇ ਅਤੇ ਕੋਈ ਹੋਰ ਪੁਰਖ ਉਸ ਨੂੰ ਸ਼ਹਿਰ ਵਿੱਚ ਪਾ ਕੇ ਉਸ ਨਾਲ ਸੰਗ ਕਰੇ, ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।

ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ਼ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਹ ਦੇ ਨਾਲ ਸੰਗ ਕੀਤਾ। ਪਰ ਉਸ ਕੁੜੀ ਨਾਲ ਕੁਝ ਨਾ ਕਰੋ। ਉਸ ਕੁੜੀ ਦਾ ਪਾਪ ਮੌਤ ਦੇ ਯੋਗ ਨਹੀਂ ਹੈ, ਕਿਉਂਕਿ ਜਿਵੇਂ ਕੋਈ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ, ਉਸੇ ਤਰ੍ਹਾਂ ਹੀ ਇਹ ਗੱਲ ਵੀ ਹੈ, ਕਿਉਂ ਜੋ ਉਸ ਪੁਰਖ ਨੇ ਉਸ ਨੂੰ ਖੇਤ ਵਿੱਚ ਪਾਇਆ, ਅਤੇ ਉਸ ਮੰਗੀ ਹੋਈ ਕੁੜੀ ਨੇ ਚੀਕਾਂ ਤਾਂ ਮਾਰੀਆਂ, ਪਰ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ।

ਜੇਕਰ ਕੋਈ ਪੁਰਖ ਕਿਸੇ ਕੁਆਰੀ ਨੂੰ ਪਾਵੇ, ਜਿਸ ਦੀ ਮੰਗਣੀ ਅਜੇ ਨਹੀਂ ਹੋਈ ਅਤੇ ਉਸ ਨੂੰ ਫੜ੍ਹ ਕੇ ਉਸ ਨਾਲ ਸੰਗ ਕਰੇ ਅਤੇ ਉਹ ਫੜ੍ਹੇ ਜਾਣ, ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।

ਕੋਈ ਮਨੁੱਖ ਆਪਣੀ ਸੌਤੇਲੀ ਮਾਂ ਨੂੰ ਆਪਣੀ ਇਸਤਰੀ ਨਾ ਬਣਾਵੇ, ਨਾ ਹੀ ਆਪਣੇ ਪਿਤਾ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ।

ਕੁਕਰਮ ਨਾਲ ਜੰਮਿਆ ਹੋਇਆ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਸ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ।

ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ। ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।

ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’

‘ਸਰਾਪੀ ਹੋਵੇ ਉਹ, ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’

‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।’

ਸਰਾਪੀ ਹੋਵੇ ਉਹ, ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’

ਫੇਰ ਸਮਸੂਨ ਅੱਜ਼ਾਹ ਨੂੰ ਗਿਆ ਅਤੇ ਉੱਥੇ ਇੱਕ ਵੇਸਵਾ ਨੂੰ ਵੇਖ ਕੇ ਉਸ ਦੇ ਕੋਲ ਅੰਦਰ ਗਿਆ।

ਉਨ੍ਹਾਂ ਦਿਨਾਂ ਵਿੱਚ ਜਦ ਇਸਰਾਏਲੀਆਂ ਦਾ ਕੋਈ ਰਾਜਾ ਨਹੀਂ ਸੀ ਤਾਂ ਅਜਿਹਾ ਹੋਇਆ ਕਿ ਇੱਕ ਲੇਵੀ ਮਨੁੱਖ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਰਹਿੰਦਾ ਸੀ, ਬੈਤਲਹਮ ਯਹੂਦਾਹ ਤੋਂ ਆਪਣੇ ਲਈ ਇੱਕ ਰਖ਼ੈਲ ਨੂੰ ਰੱਖ ਲਿਆ। ਉਸ ਦੀ ਰਖ਼ੈਲ ਵਿਭਚਾਰ ਕਰਕੇ ਉਸ ਦੇ ਕੋਲੋਂ ਬੈਤਲਹਮ ਯਹੂਦਾਹ ਵਿੱਚ ਆਪਣੇ ਪਿਤਾ ਦੇ ਘਰ ਚਲੀ ਗਈ, ਅਤੇ ਚਾਰ ਮਹੀਨੇ ਉੱਥੇ ਰਹੀ।

ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸੁਆਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ।” ਉਸ ਮਨੁੱਖ ਅਰਥਾਤ ਘਰ ਦੇ ਸੁਆਮੀ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਕਿਹਾ, “ਨਹੀਂ ਮੇਰੇ ਭਰਾਓ, ਅਜਿਹੀ ਬੁਰਿਆਈ ਨਾ ਕਰੋ, ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਅਜਿਹੀ ਦੁਸ਼ਟਤਾ ਨਾ ਕਰੋ। ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਇਸ ਪੁਰਖ ਦੀ ਰਖ਼ੈਲ ਹਨ। ਮੈਂ ਉਨ੍ਹਾਂ ਨੂੰ ਬਾਹਰ ਲੈ ਆਉਂਦਾ ਹਾਂ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਲੱਗੇ ਉਹੋ ਉਨ੍ਹਾਂ ਨਾਲ ਕਰੋ, ਪਰ ਇਸ ਮਨੁੱਖ ਨਾਲ ਅਜਿਹੀ ਦੁਸ਼ਟਤਾ ਨਾ ਕਰੋ।” ਪਰ ਉਨ੍ਹਾਂ ਲੋਕਾਂ ਨੇ ਉਸ ਦੀ ਗੱਲ ਨਾ ਮੰਨੀ। ਤਦ ਉਹ ਮਨੁੱਖ ਆਪਣੀ ਰਖ਼ੈਲ ਨੂੰ ਫੜ੍ਹ ਕੇ ਉਨ੍ਹਾਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਉਸ ਦੇ ਨਾਲ ਸੰਗ ਕੀਤਾ ਅਤੇ ਸਾਰੀ ਰਾਤ ਸਗੋਂ ਸਵੇਰ ਤੱਕ ਉਸ ਨੂੰ ਛੇੜਦੇ ਰਹੇ ਅਤੇ ਜਦ ਸਵੇਰ ਹੋਈ ਤਾਂ ਉਸ ਨੂੰ ਛੱਡ ਗਏ। ਤਦ ਉਹ ਇਸਤਰੀ ਸਵੇਰੇ ਹੀ ਆ ਕੇ ਉਸ ਮਨੁੱਖ ਦੇ ਘਰ ਦੇ ਦਰਵਾਜ਼ੇ ਉੱਤੇ ਡਿੱਗ ਪਈ ਜਿੱਥੇ ਉਸ ਦਾ ਪਤੀ ਸੀ, ਅਤੇ ਦਿਨ ਚੜ੍ਹਨ ਤੱਕ ਉੱਥੇ ਹੀ ਪਈ ਰਹੀ। ਉਸ ਦੇ ਪਤੀ ਨੇ ਸਵੇਰੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਜਾਣ ਲਈ ਬਾਹਰ ਨਿੱਕਲਿਆ ਤਾਂ ਵੇਖੋ, ਉਸ ਦੀ ਰਖ਼ੈਲ ਘਰ ਦੇ ਦਰਵਾਜ਼ੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਡਿਉੜ੍ਹੀ ਨਾਲ ਲੱਗੇ ਹੋਏ ਸਨ। ਉਹ ਨੇ ਉਸ ਨੂੰ ਕਿਹਾ, “ਉੱਠ, ਅਸੀਂ ਚੱਲੀਏ!” ਪਰ ਕੋਈ ਉੱਤਰ ਨਾ ਮਿਲਿਆ। ਤਦ ਉਹ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਉੱਠ ਕੇ ਆਪਣੇ ਘਰ ਵੱਲ ਚੱਲ ਪਿਆ। ਜਦ ਉਹ ਆਪਣੇ ਘਰ ਪਹੁੰਚ ਗਿਆ ਤਾਂ ਛੁਰੀ ਲੈ ਕੇ ਆਪਣੀ ਰਖ਼ੈਲ ਦੇ ਅੰਗ-ਅੰਗ ਕੱਟ ਕੇ ਬਾਰਾਂ ਟੁੱਕੜੇ ਕੀਤੇ ਅਤੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਭੇਜ ਦਿੱਤੇ। ਤਦ ਜਿਸ ਕਿਸੇ ਨੇ ਇਹ ਵੇਖਿਆ ਉਹ ਆਪਸ ਵਿੱਚ ਕਹਿਣ ਲੱਗੇ, “ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲ ਕੇ ਆਉਣ ਦੇ ਸਮੇਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਅਜਿਹਾ ਕੰਮ ਕਦੇ ਨਹੀਂ ਹੋਇਆ, ਅਤੇ ਨਾ ਹੀ ਕਿਸੇ ਨੇ ਵੇਖਿਆ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ ਕਿ ਹੁਣ ਕੀ ਕਰਨਾ ਚਾਹੀਦਾ ਹੈ।”

ਅਤੇ ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਵੱਖਰੇ ਕਰਾਂਗੇ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗਿਬਆਹ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।” ਤਦ ਸਾਰੇ ਇਸਰਾਏਲੀ ਇੱਕ ਮਨੁੱਖ ਵਾਂਗੂੰ ਜੁੜ ਕੇ ਉਸ ਸ਼ਹਿਰ ਦੇ ਵਿਰੁੱਧ ਇਕੱਠੇ ਹੋਏ।

ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ।

ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ। ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ? ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ। ਉਹ ਇਸਤਰੀ ਗਰਭਵਤੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਭੇਜਿਆ ਕਿ ਮੈਂ ਗਰਭਵਤੀ ਹਾਂ।

ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ? ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ। ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ। ਕਿਉਂ ਜੋ ਤੂੰ ਇਹ ਕੰਮ ਲੁੱਕ ਕੇ ਕੀਤਾ ਪਰ ਮੈਂ ਸਾਰੇ ਇਸਰਾਏਲ ਦੇ ਸਾਹਮਣੇ ਸਰੇਆਮ ਕਰਾਂਗਾ।

ਜਦ ਉਹ ਭੋਜਨ ਖਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਆਖਿਆ, ਕੁੜੀਏ, ਮੇਰੇ ਨਾਲ ਸੰਗ ਕਰ! ਉਹ ਬੋਲੀ, ਨਹੀਂ ਮੇਰੇ ਭਰਾ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜਿਹਾ ਕੰਮ ਕਰਨਾ ਯੋਗ ਨਹੀਂ! ਤੂੰ ਅਜਿਹੀ ਮੂਰਖਤਾ ਨਾ ਕਰ। ਮੈਂ ਆਪਣਾ ਕਲੰਕ ਕਿੱਥੇ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਵਿੱਚ ਮੂਰਖ ਹੋਵੇਂਗਾ! ਤੂੰ ਹੁਣ ਰਾਜਾ ਨੂੰ ਆਖ। ਉਹ ਮੈਨੂੰ ਤੇਰੇ ਨਾਲ ਵਿਆਹ ਤੋਂ ਨਾਂਹ ਨਾ ਕਰੇਗਾ। ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।

ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ। ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ। ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ। ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ। ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ। ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।

ਅਤੇ ਦੇਸ ਵਿੱਚ ਸਮਲਿੰਗੀ ਵੀ ਸਨ। ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ।

ਉਸ ਨੇ ਦੇਸ ਵਿੱਚੋਂ ਸਮਲਿੰਗੀਆਂ ਨੂੰ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ।

ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ।

ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ।

“ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?

ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ, ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,

ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ, ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!

ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?

ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ। ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ, ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ। ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ? ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ? ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।

ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।

ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ। ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ, ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ, ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ, ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ। ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।

ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ। ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ, ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ। ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ। ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ, ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ! ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ।

ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।

ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।

ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ। ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।

ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ।

ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।

ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ

ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!

ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!

ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ। ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ। ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।

ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ ਤਾਂ ਮੈਂ ਆਖਿਆ, ਇਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਇਹ ਵੇਖਿਆ ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ

ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ।

ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ! ਉਹ ਰੱਜੇ ਹੋਏ ਘੋੜਿਆਂ ਵਾਂਗੂੰ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਔਰਤ ਉੱਤੇ ਹਿਣਕਦਾ ਹੈ।

ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?

ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?

ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।

ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਵਿਭਚਾਰ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾਂ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।

ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ।

ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ। ਤੂੰ ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ। ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ।

ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ? ਕਿ ਤੂੰ ਮੇਰੇ ਪੁੱਤਰਾਂ ਨੂੰ ਵੀ ਵੱਢਿਆ ਅਤੇ ਉਹਨਾਂ ਨੂੰ ਅੱਗ ਦੇ ਵਿੱਚੋਂ ਦੀ ਲੰਘਾਉਣ ਲਈ ਦਿੱਤਾ। ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ।

ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਲੰਘਣ ਵਾਲੇ ਰਾਹੀ ਦੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਚਾਰ ਨੂੰ ਵਧਾਇਆ। ਤੂੰ ਆਪਣੇ ਗੁਆਂਢੀ ਮਿਸਰੀਆਂ ਦੇ ਨਾਲ ਜੋ ਮੋਟੇ ਡਾਢੇ ਸਨ ਵਿਭਚਾਰ ਕੀਤਾ ਅਤੇ ਆਪਣੇ ਬਹੁਤੇ ਵਿਭਚਾਰ ਕਰਕੇ ਮੈਨੂੰ ਕ੍ਰੋਧਿਤ ਕੀਤਾ। ਇਸ ਲਈ ਵੇਖ! ਮੈਂ ਤੇਰੇ ਉੱਤੇ ਹੱਥ ਚੁੱਕਿਆ ਅਤੇ ਤੇਰੇ ਭੋਜਨ ਨੂੰ ਘੱਟ ਕਰ ਦਿੱਤਾ। ਤੈਨੂੰ ਤੇਰੀਆਂ ਦੁਸ਼ਮਣ ਫ਼ਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ, ਤੇਰੇ ਲੁੱਚਪੁਣੇ ਤੋਂ ਸ਼ਰਮਿੰਦਿਆਂ ਹੁੰਦੀਆਂ ਹਨ। ਫੇਰ ਅੱਸ਼ੂਰੀਆਂ ਨਾਲ ਵਿਭਚਾਰ ਕੀਤਾ ਕਿਉਂ ਜੋ ਤੂੰ ਰੱਜਦੀ ਨਹੀਂ ਸੀ, ਹਾਂ, ਤੂੰ ਉਹਨਾਂ ਨਾਲ ਵੀ ਵਿਭਚਾਰ ਕੀਤਾ, ਪਰ ਤੂੰ ਨਾ ਰੱਜੀ। ਤੂੰ ਕਸਦੀਆਂ ਦੇ ਦੇਸ ਤੱਕ ਆਪਣੇ ਵਿਭਚਾਰ ਨੂੰ ਖਿਲਾਰਿਆ ਪਰ ਇਸ ਨਾਲ ਵੀ ਤੂੰ ਨਾ ਰੱਜੀ।

ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਤੇਰਾ ਮਨ ਕਿੰਨ੍ਹਾਂ ਨਿਰਬਲ ਹੈ ਕਿ ਤੂੰ ਇਹ ਸਭ ਕੁਝ ਕਰਦੀ ਹੈਂ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ। ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁੰਬਦ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਸਥਾਨ ਤਿਆਰ ਕਰਦੀ ਹੈ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈਂ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ। ਤੂੰ ਵਿਭਚਾਰਨ ਇਸਰਤੀ ਹੈਂ, ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ! ਲੋਕ ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਦਿੰਦੇ ਹਨ, ਪਰ ਤੂੰ ਆਪਣੇ ਮਿੱਤਰਾਂ ਨੂੰ ਤੋਹਫ਼ੇ ਅਤੇ ਰਿਸ਼ਵਤ ਦਿੰਦੀ ਹੈਂ, ਤਾਂ ਜੋ ਉਹ ਚੁਫ਼ੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ। ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈਂ, ਸੋ ਤੂੰ ਓਪਰੀ ਹੈਂ!

ਇਸ ਲਈ ਹੇ ਵਿਭਚਾਰਨ! ਤੂੰ ਯਹੋਵਾਹ ਦਾ ਬਚਨ ਸੁਣ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਯਾਰਾਂ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ, ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ। ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ। ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ।

ਉਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ, ਬਹੁਤ ਸਾਰੀਆਂ ਔਰਤਾਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ, ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਕਿਸੇ ਹੋਰ ਨੂੰ ਖਰਚੀ ਨਾ ਦੇਵੇਂਗੀ। ਤਦ ਮੇਰਾ ਕਹਿਰ ਤੇਰੇ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਤੇਰੇ ਉੱਤੋਂ ਹੱਟ ਜਾਵੇਗਾ, ਮੈਂ ਸ਼ਾਂਤੀ ਪਾਵਾਂਗਾ ਅਤੇ ਫੇਰ ਕ੍ਰੋਧ ਨਹੀਂ ਕਰਾਂਗਾ। ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ।

ਤੇਰੇ ਵਿੱਚ ਚੁਗਲਖ਼ੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ। ਤੇਰੇ ਵਿੱਚ ਆਪਣੇ ਪਿਤਾ ਨੂੰ ਬੇਪੜਦਾ ਕਰਨ ਵਾਲੇ ਵੀ ਹਨ, ਤੇਰੇ ਵਿੱਚ ਮਾਸਿਕ ਧਰਮ ਵਾਲੀ ਔਰਤ ਨਾਲ ਭੋਗ ਕਰਨ ਵਾਲੇ ਵੀ ਹਨ। ਕਿਸੇ ਨੇ ਆਪਣੇ ਗੁਆਂਢੀ ਦੀ ਔਰਤ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ।

ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ। ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ। ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ। ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ। ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਿਤ ਹੋ ਗਈ। ਉਹ ਸੂਬੇਦਾਰ, ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਣੱਖੇ ਗੱਭਰੂ ਸਨ, ਜੋ ਘੋੜਿਆਂ ਤੇ ਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ। ਉਸ ਨੇ ਉਹਨਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ, ਵਿਭਚਾਰ ਕੀਤਾ ਅਤੇ ਜਿਹਨਾਂ ਉੱਤੇ ਉਹ ਮੋਹਿਤ ਸੀ ਉਹਨਾਂ ਦੀਆਂ ਮੂਰਤੀਆਂ ਦੇ ਨਾਲ ਉਹ ਭਰਿਸ਼ਟ ਹੋਈ। ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ। ਇਸ ਲਈ ਮੈਂ ਉਹ ਨੂੰ ਉਸ ਦੇ ਮਿੱਤਰਾਂ ਦੇ ਹੱਥ ਵਿੱਚ ਅਰਥਾਤ ਅੱਸ਼ੂਰੀਆਂ ਦੇ ਹੱਥ ਵਿੱਚ ਸੌਂਪ ਦਿੱਤਾ, ਜਿਹਨਾਂ ਉੱਤੇ ਉਹ ਮੋਹਿਤ ਸੀ। ਉਹਨਾਂ ਨੇ ਉਹ ਨੂੰ ਬੇਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ। ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ। ਉਹ ਅੱਸ਼ੂਰੀਆਂ ਤੇ ਮੋਹਿਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗੱਭਰੂ ਸਨ। ਮੈਂ ਵੇਖਿਆ ਕਿ ਉਹ ਵੀ ਭਰਿਸ਼ਟ ਹੋ ਗਈ, ਉਹਨਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ। ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚੀਆਂ ਹੋਈਆਂ ਸਨ। ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪਗੜੀਆਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ। ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਿਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ। ਇਸ ਲਈ ਬਾਬਲ ਵਾਸੀ ਉਹ ਦੇ ਕੋਲ ਆਏ ਅਤੇ ਭੋਗ ਦੀ ਸੇਜ਼ ਤੇ ਲੇਟੇ ਅਤੇ ਉਹਨਾਂ ਨੇ ਵਿਭਚਾਰ ਨਾਲ ਉਹ ਨੂੰ ਭਰਿਸ਼ਟ ਕੀਤਾ ਅਤੇ ਉਹ ਉਹਨਾਂ ਤੋਂ ਭਿੱਟੀ ਗਈ, ਤਾਂ ਉਹ ਦੀ ਜਾਨ ਨੇ ਉਹਨਾਂ ਤੋਂ ਸੂਗ ਕੀਤੀ। ਜਦ ਉਹ ਦਾ ਵਿਭਚਾਰ ਖੁੱਲ੍ਹ ਗਿਆ ਅਤੇ ਉਹ ਦਾ ਨੰਗੇਜ਼ ਖੁੱਲ੍ਹ ਗਿਆ ਤਾਂ ਮੇਰੀ ਜਾਨ ਨੇ ਉਸ ਤੋਂ ਸੂਗ ਕੀਤੀ, ਜਿਵੇਂ ਉਸ ਦੀ ਭੈਣ ਤੋਂ ਮੇਰੀ ਜਾਨ ਨੇ ਸੂਗ ਕੀਤੀ ਸੀ। ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ। ਉਹ ਫੇਰ ਆਪਣੇ ਯਾਰਾਂ ਉੱਤੇ ਮੋਹਿਤ ਹੋਣ ਲੱਗੀ, ਜਿਹਨਾਂ ਦਾ ਅੰਗ ਗਧਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ। ਇਸ ਤਰ੍ਹਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ, ਫੇਰ ਲੋਚਣ ਲੱਗੀ।

ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ। ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ। ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ। ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕੀਤਾ।

ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ। ਫੇਰ ਯਹੋਵਾਹ ਨੇ ਮੈਨੂੰ ਫ਼ਰਮਾਇਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ। ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ! ਇਸ ਤੋਂ ਬਿਨ੍ਹਾਂ ਉਹਨਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ। ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!

ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ। ਤੂੰ ਸਜਾਏ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਫ਼ ਅਤੇ ਤੇਲ ਰੱਖਿਆ। ਇੱਕ ਗਾਫ਼ਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ, ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਲਿਆਏ ਅਤੇ ਉਹਨਾਂ ਨੇ ਉਹਨਾਂ ਦੇ ਹੱਥ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ। ਤਦ ਮੈਂ ਉਹ ਦੇ ਬਾਰੇ ਜੋ ਵਿਭਚਾਰ ਕਰਦੇ-ਕਰਦੇ ਬੁੱਢੀ ਹੋ ਗਈ ਸੀ ਆਖਿਆ, ਹੁਣ ਇਹ ਲੋਕ ਉਹ ਦੇ ਨਾਲ ਵਿਭਚਾਰ ਕਰਨਗੇ ਤੇ ਉਹ ਇਹਨਾਂ ਦੇ ਨਾਲ। ਉਹ ਉਸ ਦੇ ਕੋਲ ਇਸ ਤਰ੍ਹਾਂ ਗਏ ਜਿਵੇਂ ਕੋਈ ਮਨੁੱਖ ਕਿਸੇ ਵਿਭਚਾਰਨ ਔਰਤ ਕੋਲ ਜਾਂਦਾ ਹੈ। ਓਵੇਂ ਹੀ ਉਹ ਆਹਾਲਾਹ ਅਤੇ ਆਹਾਲੀਬਾਹ ਲੁੱਚੜ ਔਰਤਾਂ ਦੇ ਕੋਲ ਗਏ। ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ।

ਇਸ ਤਰ੍ਹਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ, ਤਾਂ ਜੋ ਸਾਰੀਆਂ ਔਰਤਾਂ ਸਿੱਖਿਆ ਪ੍ਰਾਪਤ ਕਰਨ ਅਤੇ ਤੁਹਾਡੇ ਵਾਂਗੂੰ ਲੁੱਚਪੁਣਾ ਨਾ ਕਰਨ ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋਗੀਆਂ, ਤਾਂ ਜੋ ਤੁਸੀਂ ਜਾਣੋ ਕਿ ਪ੍ਰਭੂ ਯਹੋਵਾਹ ਮੈਂ ਹੀ ਹਾਂ!

ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।

ਆਪਣੀ ਮਾਂ ਦੇ ਨਾਲ ਝਗੜਾ ਕਰੋ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ। ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ! ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ। ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ, ਕਿਉਂ ਜੋ ਉਹ ਵਿਭਚਾਰ ਦੇ ਬੱਚੇ ਹਨ। ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਂਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ!

ਗਾਲ੍ਹਾਂ, ਝੂਠ, ਖ਼ੂਨ ਖਰਾਬਾ, ਚੋਰੀ, ਵਿਭਚਾਰ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ!

ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ। ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ। ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਉਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਉਹ ਹਰਾਮਕਾਰੀ ਕਰਨ, ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ, ਅਤੇ ਦੇਵਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝਹੀਣ ਲੋਕ ਬਰਬਾਦ ਹੋ ਜਾਣਗੇ।

ਮੈਂ ਇਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ, ਹੇ ਇਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ, ਇਸਰਾਏਲ ਪਲੀਤ ਹੋ ਗਈ। ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।

ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਗੂੰ ਖੁਸ਼ੀ ਨਾ ਮਨਾ! ਤੂੰ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਵਿਭਚਾਰ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੂੰ ਆਪਣੀ ਵੇਸਵਾਗਿਰੀ ਦੀ ਕਮਾਈ ਨੂੰ ਪਿਆਰ ਕੀਤਾ ਹੈ!

ਅਤੇ ਮੇਰੀ ਪਰਜਾ ਉੱਤੇ ਪਰਚੀਆਂ ਪਾਈਆਂ ਅਤੇ ਇੱਕ ਮੁੰਡਾ ਵੇਸਵਾ ਦੇ ਬਦਲੇ ਵਿੱਚ ਦੇ ਦਿੱਤਾ ਅਤੇ ਮਧ ਪੀਣ ਲਈ ਇੱਕ ਕੁੜੀ ਵੇਚ ਦਿੱਤੀ!

ਇਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਵਿਭਚਾਰ ਹਨ, ਜਿਹੜੀ ਸੋਹਣੀ ਅਤੇ ਰੂਪਵੰਤ ਹੈ, ਜਾਦੂਗਰੀਆਂ ਦੀ ਮਲਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।

ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ। ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।

ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।

ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।

ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।

ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।

ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।

ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ, ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ। ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।

ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਨੇ ਵਿਰੁੱਧ ਵਿਭਚਾਰ ਕਰਦਾ ਹੈ। ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।

ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।

ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।

ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।

ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?” ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ। ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।” ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ। ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ। ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?” ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”

ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।

ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।

ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।

ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ। ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ। ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।

ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ। ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ

ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।

ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ। ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।

ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।

ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ। ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ। ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।

ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।

ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ। ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ। ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ। ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ। ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ। ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ। ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ। ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।

ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ। ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।

ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।

ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ। ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।

ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ।

ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ। ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ। ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ। ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ? ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।

ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ। ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।

ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।

ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ! ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ। ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ। ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।

ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ। ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ। ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ। ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।

ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।

ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ।

ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ।

ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ। ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।

ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।

ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।

ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।

ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ। ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ। ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ। ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।

ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।

ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ। ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।

ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!

ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!

ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।

ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।

ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ। ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ। ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।

ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ। ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।

ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ। ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।

ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।

ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ। ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ।

ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।

ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ।

ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।

ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ। ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ। ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।

ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ। ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।

ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ।

ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l

ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ

ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ। ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ। ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ। (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ) ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ! ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।

ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!

ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।

ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।

ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।

ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।

ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।

ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।

ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ। ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ। ਵੇਖ, ਮੈਂ ਉਹ ਨੂੰ ਇੱਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਵਿਭਚਾਰ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ, ਜੇ ਉਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ।

ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ।

ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!।

ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ! ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।

ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।

ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।

ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net