13 – ਸਮਲਿੰਗੀਤਾ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਸਮਲਿੰਗੀਤਾ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਸਮਲਿੰਗੀਤਾ.
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ। ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
”ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ। ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।
”ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ। ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।
”ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
”ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
”ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ। ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ। ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ। ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ? ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ? ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ। ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ। ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ। ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ। ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ। ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ। ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ। ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।
”ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ। ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ। ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ। ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ। ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ। ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ। ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ। ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ। ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ। ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ। ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।
”ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ। ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ। ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ। ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ। ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ। ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।
”ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
”ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।
”ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ। ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।
”ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
”ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।
”ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
”ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
”ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
”ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
”ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ। ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ। ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ। ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ। ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ। ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।
”ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ। ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
”ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ। ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।
”ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ। ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ। ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ। (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ) ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ! ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।
”ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
”ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।
”ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।
”