14 – ਗਰਭਪਾਤ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਗਰਭਪਾਤ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ। ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,

ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ? ਕਿ ਤੂੰ ਮੇਰੇ ਪੁੱਤਰਾਂ ਨੂੰ ਵੀ ਵੱਢਿਆ ਅਤੇ ਉਹਨਾਂ ਨੂੰ ਅੱਗ ਦੇ ਵਿੱਚੋਂ ਦੀ ਲੰਘਾਉਣ ਲਈ ਦਿੱਤਾ। ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ।

ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 96 ਹਵਾਲੇ

ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।

ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।

ਸਾਰੇ ਪਹਿਲੌਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਉਹ ਮੇਰੇ ਹਨ।

ਤੂੰ ਖ਼ੂਨ ਨਾ ਕਰ।

ਜੇ ਕੋਈ ਮਨੁੱਖ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ।

ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ। ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,

ਤੂੰ ਆਪਣੇ ਮੁਹਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆਂ। ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ।

ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ।

ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ।

ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ। ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ। ਜੇਕਰ ਉਸ ਦੇਸ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ, ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

“ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।

ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ। ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।

ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ।

ਤੂੰ ਖ਼ੂਨ ਨਾ ਕਰ।

ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।

ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,

‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’ ‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’

ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ।

ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।

ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ।

ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ

ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ

“ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ! ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ? ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ? ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ।

ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।

ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?

ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ।

ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ, ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।

ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ! ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ, ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!

ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।

ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।

ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ। ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ। ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।

ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ, ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ! ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?

ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ? ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ। ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ, ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!

ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ। ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ, ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਵਿਭਚਾਰੀ ਠਹਿਰੇ। ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।

ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ। ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।

ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,

ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ! ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ। ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।

ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।

ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ, ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ।

ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ। ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ, ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,

ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ। ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?

ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!

ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।

ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ। ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ। ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ। ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।

ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!

ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।

ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ।

ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।

ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,

ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।

ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -

ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ। ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।

ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।

ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, - ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ, ਤੂੰ ਆਖਦੀ ਹੈ, ਮੈਂ ਬੇਦੋਸ਼ ਹਾਂ! ਸੱਚ-ਮੁੱਚ ਉਸ ਦਾ ਕ੍ਰੋਧ ਮੈਥੋਂ ਟਲ ਗਿਆ ਹੈ। ਕਿਉਂਕਿ ਤੂੰ ਆਖਿਆ, ਮੈਂ ਪਾਪ ਨਹੀਂ ਕੀਤਾ

ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।

ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ

ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ।

ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।

ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।

ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ? ਕਿ ਤੂੰ ਮੇਰੇ ਪੁੱਤਰਾਂ ਨੂੰ ਵੀ ਵੱਢਿਆ ਅਤੇ ਉਹਨਾਂ ਨੂੰ ਅੱਗ ਦੇ ਵਿੱਚੋਂ ਦੀ ਲੰਘਾਉਣ ਲਈ ਦਿੱਤਾ। ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ। ਇਸ ਤਰ੍ਹਾਂ ਹੋਇਆ ਕਿ ਇਹਨਾਂ ਸਾਰੀਆਂ ਬੁਰਿਆਈਆਂ ਤੋਂ ਬਾਅਦ - ਤੇਰੇ ਉੱਤੇ ਹਾਏ ਹਾਏ! - ਪ੍ਰਭੂ ਯਹੋਵਾਹ ਦਾ ਵਾਕ ਹੈ

ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਯਾਰਾਂ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ, ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ। ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ। ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ।

ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।

ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।

ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ! ਇਸ ਤੋਂ ਬਿਨ੍ਹਾਂ ਉਹਨਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ। ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!

ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ।

ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।

ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।

ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।

ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।

ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ। ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ। ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।

ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।

ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।

ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,

ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।

ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।

ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।

ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।

ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।

ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ। ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ। ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।

“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।

ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ। ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ। ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।

ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ। ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।

ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?

ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,

ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।

ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ।

ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।

ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।

ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।

ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।

ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net