16 – ਮੂਰਤੀਆਂ ਨੂੰ ਕੁਰਬਾਨ ਕੀਤਾ ਭੋਜਨ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਮੂਰਤੀਆਂ ਨੂੰ ਕੁਰਬਾਨ ਕੀਤਾ ਭੋਜਨ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ! ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ। ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।

ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ? ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ। ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ। ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ।

ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 67 ਹਵਾਲੇ

ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।

ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ।

ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ। ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।

ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ, ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪੁਰਖਿਆਂ, ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,

ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ। ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ, ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ, ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ ਕਰ ਦੇਵੇਗਾ। ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ।

ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ। ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਕਿਤੇ ਤੁਸੀਂ ਉਸ ਦੀ ਤਰ੍ਹਾਂ ਘਿਣਾਉਣੇ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰਿਓ ਕਿਉਂ ਜੋ ਉਹ ਇੱਕ ਘਿਣਾਉਣੀ ਚੀਜ਼ ਹੈ।

ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਸੱਚ-ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਚੱਲੋ, ਉਹਨਾਂ ਦੀ ਪੂਜਾ ਕਰੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਸਾਖੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਨਾਸ ਹੋ ਜਾਓਗੇ। ਉਨ੍ਹਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਅੱਗਿਓਂ ਨਾਸ ਕਰਦਾ ਹੈ, ਤੁਸੀਂ ਵੀ ਨਾਸ ਹੋ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।

ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।

ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ। ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।

ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ। ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।

ਥੰਮ੍ਹਾਂ ਨੂੰ ਜਿਹੜੇ ਬਆਲ ਦੇ ਮੰਦਰ ਵਿੱਚ ਸਨ ਕੱਢ ਕੇ ਸਾੜ ਦਿੱਤਾ। ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।

ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ। ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ

ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ। ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ। ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ, ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ! ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।

ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ। ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ! ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।

ਉਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ, ਤਿਆਗ ਦੇਵੇਗਾ।

ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।

ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।

ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ!”

ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ

ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ! ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ? ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।

ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ। ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।

ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ

ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।

ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ ਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ! ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।

ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਆ ਪਈ, ਜਿਵੇਂ ਅੱਜ ਦੇ ਦਿਨ ਹੈ।

ਹਰੇਕ ਆਦਮੀ ਪਸ਼ੂ ਜਿਹਾ ਵਹਿਸ਼ੀ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਸ ਦੇ ਵਿੱਚ ਸਾਹ ਨਹੀਂ। ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।

ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।

ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ। ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ।

ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।

ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ?

ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।

ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ? ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ। ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ।

ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।

ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ। ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ। ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।

ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।

ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।

ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।

ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ। ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ। ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ। ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।

ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।

ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ। ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ।

ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।

ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ। ਜੇ ਕੋਈ ਆਪਣੇ ਭਾਣੇ ਕੁਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ। ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ।

ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ। ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ। ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।

ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ। ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ। ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ। ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ? ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ। ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ। ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ।

ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ। ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ।

ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ? ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ? ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ! ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ। ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।

ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ। ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ। ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ। ਕਿਉਂ ਜੋ ਧਰਤੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ। ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ। ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ। ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ? ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?

ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ। ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ। ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।

ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ? ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ। ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ। ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।

ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ। ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ? ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ। ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ।

ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।

ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ। ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ। ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ। ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ। ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ।

ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।

ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l

ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।

ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।

ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।

ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ। ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ। ਵੇਖ, ਮੈਂ ਉਹ ਨੂੰ ਇੱਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਵਿਭਚਾਰ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ, ਜੇ ਉਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ। ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।

ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net