17 – ਝੂਠੇ ਧਰਮ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਝੂਠੇ ਧਰਮ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ। ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ, ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ! ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।

ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 176 ਹਵਾਲੇ

ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?

ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ। ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ। ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।

ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ। ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ।

ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਨਜ਼ਰ ਵਿੱਚ ਬਣਿਆ ਰਹੇ, ਇਹ ਹੀ ਬਹੁਤ ਹੈ। ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ। ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ। ਪਰ ਮੈਂ ਆਪਣਾ ਨੇਮ ਇਸਹਾਕ ਨਾਲ ਹੀ ਕਾਇਮ ਕਰਾਂਗਾ, ਜਿਸ ਨੂੰ ਸਾਰਾਹ ਆਉਣ ਵਾਲੇ ਸਾਲ ਵਿੱਚ ਇਸੇ ਸਮੇਂ ਤੇਰੇ ਲਈ ਜਣੇਗੀ।

ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ।

ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ। ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ। ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ।

ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ।

ਤਦ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਪਸਾਰਿਆ ਤਦ ਡੱਡੂ ਚੜ੍ਹ ਆਏ ਅਤੇ ਮਿਸਰ ਦੇਸ ਨੂੰ ਭਰ ਦਿੱਤਾ। ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਅਤੇ ਮਿਸਰ ਦੇਸ ਉੱਤੇ ਡੱਡੂ ਲੈ ਆਏ।

ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਹਾਰੂਨ ਨੇ ਆਪਣੀ ਲਾਠੀ ਲੈ ਕੇ ਆਪਣਾ ਹੱਥ ਪਸਾਰਿਆ ਅਤੇ ਧਰਤੀ ਦੀ ਧੂੜ ਨੂੰ ਮਾਰਿਆ ਤਦ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ। ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ। ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।

ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ।

ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ।

ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ।

ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ।

ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ।

ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ। ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ। ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।

ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ। ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ। ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।

ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ

ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ। ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ। ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ।

ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।

ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।

ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ। ਮੈਂ ਯਹੋਵਾਹ ਹਾਂ।

ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ। ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ।

ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।

ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ।

ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ।

ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ ਅਜਿਹਾ ਨਾ ਹੋਵੇ ਕਿ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜ੍ਹੀ ਹੋਈ ਮੂਰਤ ਬਣਾ ਲਓ ਅਰਥਾਤ ਕਿਸੇ ਨਰ-ਨਾਰੀ ਦੀ ਸ਼ਕਲ ਵਿੱਚ, ਜਾਂ ਕਿਸੇ ਜਾਨਵਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਦੀ ਸ਼ਕਲ, ਜਾਂ ਕਿਸੇ ਜ਼ਮੀਨ ਉੱਤੇ ਘਿੱਸਰਨ ਵਾਲੇ ਕਿਸੇ ਜੰਤੂ ਦੀ ਸ਼ਕਲ ਜਾਂ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਰਹਿਣ ਵਾਲੀ ਕਿਸੇ ਮੱਛੀ ਦੀ ਸ਼ਕਲ ਵਿੱਚ, ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।

ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ।

ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ, ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪੁਰਖਿਆਂ, ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,

ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ।

ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ, ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ ਕਰ ਦੇਵੇਗਾ। ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ।

ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ। ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸ਼ੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ। ਜਿਵੇਂ ਉਹ ਕਰਦੇ ਹਨ, ਉਸ ਤਰ੍ਹਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਕਰਨਾ।

ਤਾਂ ਸਾਵਧਾਨ ਰਹਿਣਾ, ਅਜਿਹਾ ਨਾ ਹੋਵੇ ਕਿ ਜਦ ਉਹ ਤੁਹਾਡੇ ਅੱਗਿਓਂ ਨਾਸ ਕਰ ਦਿੱਤੇ ਜਾਣ ਤਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਤੁਸੀਂ ਵੀ ਫਸ ਜਾਓ ਅਰਥਾਤ ਉਹਨਾਂ ਦੇ ਦੇਵਤਿਆਂ ਦੇ ਬਾਰੇ ਇਹ ਨਾ ਪੁੱਛਿਓ ਕਿ ਇਨ੍ਹਾਂ ਕੌਮਾਂ ਦੇ ਲੋਕ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ ਤਾਂ ਜੋ ਅਸੀਂ ਵੀ ਇਸੇ ਤਰ੍ਹਾਂ ਹੀ ਕਰੀਏ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।

ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ, ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ, ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।

ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਅਰਥਾਤ ਪਰਾਈਆਂ ਕੌਮਾਂ ਦੇ ਦੇਵਤੇ ਜਿਹੜੇ ਤੁਹਾਡੇ ਆਲੇ-ਦੁਆਲੇ, ਦੂਰ ਜਾਂ ਨੇੜੇ, ਜਾਂ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਰਹਿਣ ਵਾਲੇ ਲੋਕਾਂ ਦੇ ਦੇਵਤੇ ਹੋਣ, ਤਾਂ ਤੁਸੀਂ ਹਾਮੀ ਨਾ ਭਰਿਓ, ਨਾ ਉਸ ਦੀ ਸੁਣਿਓ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰਿਓ, ਨਾ ਉਸ ਨੂੰ ਲੁਕਾਓ

ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ ਅਤੇ ਇਹ ਗੱਲ ਤੁਹਾਨੂੰ ਦੱਸੀ ਜਾਵੇ ਅਤੇ ਤੁਹਾਡੇ ਸੁਣਨ ਵਿੱਚ ਆਵੇ ਤਦ ਤੁਸੀਂ ਇਸ ਬਾਰੇ ਚੰਗੀ ਤਰ੍ਹਾਂ ਪੁੱਛ-ਗਿੱਛ ਕਰਿਓ, ਅਤੇ ਵੇਖੋ, ਜੇਕਰ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜਿਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ, ਤਾਂ ਤੁਸੀਂ ਉਸ ਪੁਰਖ ਜਾਂ ਇਸਤਰੀ ਨੂੰ ਜਿਸ ਨੇ ਇਹ ਬੁਰਾ ਕੰਮ ਕੀਤਾ ਹੋਵੇ, ਉਨ੍ਹਾਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ।

ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ, ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ। ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।

ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।”

ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’

ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ। ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।

ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,

ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ।

ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ।

ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ। ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ।

ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!”

ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ। ਤੁਸੀਂ ਜਾਓ ਅਤੇ ਉਨ੍ਹਾਂ ਦੇਵਤਿਆਂ ਦੇ ਅੱਗੇ ਦੁਹਾਈ ਦਿਉ ਜਿਨ੍ਹਾਂ ਨੂੰ ਤੁਸੀਂ ਮੰਨ ਲਿਆ ਹੈ, ਤਾਂ ਜੋ ਉਹ ਹੀ ਤੁਹਾਨੂੰ ਤੁਹਾਡੀ ਮੁਸੀਬਤ ਦੇ ਸਮੇਂ ਛੁਡਾਉਣ!” ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!” ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ।

ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇਵਤੇ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਦੀ ਮੂਰਤੀ ਕੋਲ ਰੱਖਿਆ। ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ। ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ। ਇਸ ਲਈ ਅਸ਼ਦੋਦ ਵਿੱਚ ਦਾਗੋਨ ਦੇ ਪੁਜਾਰੀ ਅਤੇ ਉਹ ਸਾਰੇ ਜੋ ਦਾਗੋਨ ਦੇ ਮੰਦਰ ਵਿੱਚ ਆਉਂਦੇ ਹਨ ਅੱਜ ਤੱਕ ਬੂਹੇ ਦੇ ਸਾਹਮਣੇ ਪੈਰ ਨਹੀਂ ਧਰਦੇ। ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ। ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ।

ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।

ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ।

ਤਦ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਇਸਤਰੀ ਭਾਲੋ ਜਿਸ ਦੇ ਭੂਤ ਮਿੱਤਰ ਹੋਣ ਜੋ ਮੈਂ ਉਸ ਦੇ ਕੋਲ ਜਾਂਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਏਨ-ਦੋਰ ਵਿੱਚ ਇੱਕ ਇਸਤਰੀ ਹੈ ਜਿਸ ਦਾ ਭੂਤ ਮਿੱਤਰਾਂ ਹੈ। ਸੋ ਸ਼ਾਊਲ ਨੇ ਆਪਣਾ ਭੇਸ ਬਦਲ ਕੇ ਹੋਰ ਕੱਪੜੇ ਪਾ ਕੇ ਗਿਆ ਅਤੇ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਇਸਤਰੀ ਕੋਲ ਗਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਬੁਲਾ ਲਿਆ। ਤਦ ਉਸ ਇਸਤਰੀ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਜੋ ਸ਼ਾਊਲ ਨੇ ਕੀ ਕੀਤਾ, ਕਿਵੇਂ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਾਨ ਨੂੰ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇ?

ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ। ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ। ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ। ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ। ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ।

ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਂਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।

ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ।

ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਰਬਤ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਮੂਰਤਾਂ ਅਤੇ ਟੁੰਡਾਂ ਨੂੰ ਖੜਾ ਕੀਤਾ। ਅਤੇ ਦੇਸ ਵਿੱਚ ਸਮਲਿੰਗੀ ਵੀ ਸਨ। ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ।

ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ। ਤਾਂ ਏਲੀਯਾਹ ਨੇ ਲੋਕਾਂ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਸਾਢੇ ਚਾਰ ਸੌ ਮਨੁੱਖ ਹਨ। ਉਹ ਸਾਨੂੰ ਦੋ ਬਲ਼ਦ ਦੇਣ ਅਤੇ ਉਹ ਆਪਣੇ ਲਈ ਇੱਕ ਬਲ਼ਦ ਚੁਣ ਲੈਣ ਅਤੇ ਉਹ ਨੂੰ ਟੋਟੇ-ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲ਼ਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ। ਤਾਂ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਚੰਗੀ ਹੈ।

ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲ਼ਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਸ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਤੇ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ। ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ। ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ? ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਣ ਹੋ ਗਏ। ਤਾਂ ਇਸ ਤਰ੍ਹਾਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸ਼ਾਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।

ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ। ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ। ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ। ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ। ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਨਹੀਂ ਕੀਤਾ। ਉਹ ਪਾਣੀ ਜਗਵੇਦੀ ਦੇ ਚੁਫ਼ੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ।

ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ। ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ। ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੂੰ ਹੋਮ ਦੀ ਬਲੀ ਅਤੇ ਬਾਲਣ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ। ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ! ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।

ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ।

ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?

ਥੰਮ੍ਹਾਂ ਨੂੰ ਜਿਹੜੇ ਬਆਲ ਦੇ ਮੰਦਰ ਵਿੱਚ ਸਨ ਕੱਢ ਕੇ ਸਾੜ ਦਿੱਤਾ। ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।

ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ ਅਤੇ ਬੁੱਤਾਂ ਦੀ ਪੂਜਾ ਕੀਤੀ ਜਿਸ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ।

ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪੁਰਖਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ। ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ। ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ। ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ। ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ।

ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।

ਉਹ ਯਹੋਵਾਹ ਦਾ ਭੈਅ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾਂ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ। ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ। ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ।

ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।

ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ। ਅਤੇ ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ, ਕਿਉਂ ਜੋ ਉਹ ਦੇਵਤੇ ਨਹੀਂ ਸਨ, ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।

ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ। ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਵੇਖੋ, ਮੈਂ ਯਰੂਸ਼ਲਮ ਅਤੇ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ, ਜਿਸ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ।

ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ।

ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ। ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ। ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ। ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ।

ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।

ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,

ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ

ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ

ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾਂ ਅਤੇ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਇਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ

ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ

ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ

ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ, ਆਪਣਾ ਨਾਮ ਸਦਾ ਤੱਕ ਰੱਖਾਂਗਾ

ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।

ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ। ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।

ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!

ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ। ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ। ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,

ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ। ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ, ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ! ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।

ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ। ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ! ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।

ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।

ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!

ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।

ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ? ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।

ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ! ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ। ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ! ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ।

ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।

ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ!

ਉਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ, ਤਿਆਗ ਦੇਵੇਗਾ।

ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।

ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ!”

ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।

ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।

ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ। ਕਿਸ ਨੇ ਦੇਵਤਾ ਘੜਿਆ ਜਾਂ ਬੁੱਤ ਢਾਲਿਆ, ਜਿਸ ਤੋਂ ਕੋਈ ਲਾਭ ਨਹੀਂ? ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ। ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜ੍ਹਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ। ਤਰਖਾਣ ਸੂਤ ਤਾਣਦਾ ਹੈ, ਉਹ ਕਲਮ ਨਾਲ ਉਸ ਉੱਤੇ ਨਿਸ਼ਾਨ ਲਾਉਂਦਾ ਹੈ, ਉਹ ਉਸ ਨੂੰ ਰੰਦਿਆਂ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਵਿੱਚ ਆਦਮੀ ਦੇ ਸੁਹੱਪਣ ਵਾਂਗੂੰ, ਮੰਦਰ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ! ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਜਾਂ ਬਲੂਤ ਲੈਂਦਾ ਹੈ, ਅਤੇ ਉਹਨਾਂ ਨੂੰ ਜੰਗਲ ਦੇ ਰੁੱਖਾਂ ਵਿੱਚ ਵਧਣ ਦਿੰਦਾ ਹੈ, ਉਹ ਚੀਲ ਦਾ ਰੁੱਖ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ। ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!

ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ! ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।

ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,

ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ। ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ!

ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ! ਉਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਵਾਂ ਤੋਂ ਬਚਾਉਂਦਾ ਹੈ।

ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ! ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ! ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ! ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਪਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ? ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ? ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।

ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!

ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ

ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ। ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ। ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ।

ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।

ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ। ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।

ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ

ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ!

ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ

ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।

ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਓ, ਨਾ ਉਹਨਾਂ ਦੀ ਪੂਜਾ ਕਰੋ, ਨਾ ਉਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜਾਓ, ਤਾਂ ਮੈਂ ਤੁਹਾਨੂੰ ਹਰਜ਼ਾਨਾ ਪਾਵਾਂਗਾ

ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਉਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਤੁਸੀਂ ਮਿੱਟ ਜਾਓ

ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।

ਹਰੇਕ ਆਦਮੀ ਪਸ਼ੂ ਜਿਹਾ ਵਹਿਸ਼ੀ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਸ ਦੇ ਵਿੱਚ ਸਾਹ ਨਹੀਂ। ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।

ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?

ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡੀਆਂ ਕੂਹਣੀਆਂ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।

ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ। ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ। ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜ੍ਹਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ।

ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ। ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ।

ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫ਼ੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ।

ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ, ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ।

ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅਗੰਮ-ਵਾਚਕ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਹਨਾਂ ਦੇ ਅੱਗੇ ਸੁਣਾਇਆ ਪਰ ਉਹਨਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ।

ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ।

“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।

ਮੈਂ ਤੇਰੇ ਹੱਥਾਂ ਦੇ ਜਾਦੂ-ਮੰਤਰਾਂ ਨੂੰ ਬਰਬਾਦ ਕਰਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ। ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ। ਮੈਂ ਤੇਰੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਪੁੱਟ ਸੁੱਟਾਂਗਾ, ਅਤੇ ਤੇਰੇ ਸ਼ਹਿਰਾਂ ਨੂੰ ਬਰਬਾਦ ਕਰਾਂਗਾ।

ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ? ਹਾਏ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਇਹ ਸਲਾਹ ਦੇ ਸਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ।

ਮੈਂ ਆਪਣਾ ਹੱਥ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ ਕਰ ਦਿਆਂਗਾ, ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,

ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।

ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ। ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!

ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।

ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।” ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?” ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’ ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।

ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।

ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।

ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।

ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।

ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ। ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ! ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ। ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ। ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ। ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ। ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ। ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ? ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ। ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।

ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ। ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ। ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ। ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।

ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ। ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ। ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।

ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ। ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ। ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ। ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ। ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ। ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ। ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ। ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।

ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।

ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।

ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ। ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ।

ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।

ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ? ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ! ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ। ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।

ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ। ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।

ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।

ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।

ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ। ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।

ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।

ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।

ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।

ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ। ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।

ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।

ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।

ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।

ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।

ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ, ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ।

ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।

ਅਤੇ ਉਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਕਿਉਂਕਿ ਉਸ ਨੇ ਦਰਿੰਦੇ ਨੂੰ ਆਪਣਾ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਜੋ ਇਸ ਦਰਿੰਦੇ ਦੇ ਵਰਗਾ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸਕਦਾ ਹੈ?

ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ। ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ। ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ। ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।

ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ। ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।

ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ। ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”। ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।

ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net