18 – ਝੂਠੇ ਅਧਿਆਪਕ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਝੂਠੇ ਅਧਿਆਪਕ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ। ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ। ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।

ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।

ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।”

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 328 ਹਵਾਲੇ

ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ। ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।

ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ। ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।

ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ। ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।

ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ। ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ।

ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ।

ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ। ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।

ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

ਜੋ ਕੁਝ ਯਹੋਵਾਹ ਨੇ ਬਆਲ ਪਓਰ ਦੇ ਕਾਰਨ ਕੀਤਾ ਉਹ ਸਭ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ, ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਪਰਾਏ ਦੇਵਤੇ ਦੇ ਪਿੱਛੇ ਹੋ ਗਏ ਸਨ, ਉਨ੍ਹਾਂ ਸਾਰਿਆਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ,

ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਨਾ ਕਰਿਓ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ। ਤੁਸੀਂ ਨਾ ਤਾਂ ਸੱਜੇ ਮੁੜਿਓ ਨਾ ਹੀ ਖੱਬੇ।

ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ? ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।

ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦੇ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ,

ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ

ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।

ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ, ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ, ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।

ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।”

ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, “ਅਸੀਂ ਉਸ ਬਚਨ ਨੂੰ ਕਿਵੇਂ ਜਾਣੀਏ ਜਿਹੜਾ ਯਹੋਵਾਹ ਨਹੀਂ ਬੋਲਿਆ?” ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ। ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ।

ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।

ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ? ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ। ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ।

ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ? ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ, ਜਾ ਅਤੇ ਇਸ ਤਰ੍ਹਾਂ ਕਰ। ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ!

ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ

ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ!

ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ, ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ। ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।

ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।

ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।

ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!

ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!

ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।

ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ? ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ?

ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ! ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ। ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ! ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।

ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!

ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!

ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।

ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।

ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।

ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ

ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ? ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।

ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ। ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।

ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।

ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ। ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ। ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।

ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ, ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ, ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ, ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।

ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ। ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।

ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।

ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।

ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।

ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ। ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ। ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।

ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।

ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।

ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।

ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।

ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।

ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।

ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।

ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ। ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।

ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।

ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ। ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।

ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।

ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ। ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ। ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ।

ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।

ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ! ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!

ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ। ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।

ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।

ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ! ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ। ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ! ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ। ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ?

ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।

ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!

ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,

ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ?

ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।

ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,

ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ! ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ! ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ, ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।

ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।

ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ। ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।

ਤੁਸੀਂ ਕਿਸ ਦੇ ਉੱਤੇ ਮਖ਼ੌਲ ਕਰਦੇ ਹੋ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ਼ ਨਹੀਂ?

ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਮੇਰੇ ਨਾਲ ਬੜਾ ਦਗ਼ਾ ਕੀਤਾ, ਯਹੋਵਾਹ ਦਾ ਵਾਕ ਹੈ। ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ। ਨਬੀ ਹਵਾ ਬਣ ਜਾਣਗੇ, ਬਚਨ ਉਹਨਾਂ ਵਿੱਚ ਹੈ ਨਹੀਂ, ਐਉਂ ਉਹਨਾਂ ਨਾਲ ਹੋ ਜਾਵੇਗਾ।

ਇੱਕ ਅਚਰਜ਼ ਅਤੇ ਭਿਆਨਕ ਗੱਲ ਦੇਸ ਵਿੱਚ ਹੋਈ ਹੈ, ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।

ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ। ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ, ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।

ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।

ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!

ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ? ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।

ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।

ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ। ਇਸ ਲਈ ਉਹਨਾਂ ਦਾ ਰਾਹ ਉਹਨਾਂ ਲਈ ਅਨ੍ਹੇਰੇ ਵਿੱਚ ਤਿਲਕਣੀਆਂ ਥਾਵਾਂ ਵਾਂਗੂੰ ਹੋਵੇਗਾ, ਜਿਹੜੇ ਵਿੱਚ ਉਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਉਹਨਾਂ ਉੱਤੇ ਬੁਰਿਆਈ ਲਿਆਵਾਂਗਾ, ਉਹਨਾਂ ਦੀ ਸਜ਼ਾ ਦੇ ਸਾਲ ਵਿੱਚ, ਯਹੋਵਾਹ ਦਾ ਵਾਕ ਹੈ।

ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ। ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।

ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।

ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ। ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ। ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ।

ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ! ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ? ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?

ਵੇਖੋ, ਮੈਂ ਉਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ” ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।

ਉਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ,” ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ ਤੁਸੀਂ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ? ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ

ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁੱਟਾਂਗਾ ਅਤੇ ਤੁਹਾਨੂੰ ਇਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।

ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਉਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਤੁਸੀਂ ਮਿੱਟ ਜਾਓ

ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ, ਪਰ ਉਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਉਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ। ਤਦ ਮੈਂ ਜਾਜਕਾਂ ਨਾਲ ਅਤੇ ਇਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ

ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ।

ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ

ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ। ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ। ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ। ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।

ਕਿਉਂ ਜੋ ਅੱਗੇ ਤੋਂ ਇਸਰਾਏਲ ਦੇ ਘਰਾਣੇ ਵਿੱਚ ਕੋਈ ਝੂਠਾ ਦਰਸ਼ਣ ਨਾ ਵੇਖੇਗਾ ਅਤੇ ਚਾਪਲੂਸੀ ਨਾਲ ਵਿਭਾਜਨ ਨਹੀਂ ਹੋਵੇਗਾ।

ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ।

ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ। ਤੁਸੀਂ ਪਹਾੜਾਂ ਉੱਤੇ ਨਹੀਂ ਗਏ, ਨਾ ਤੁਸੀਂ ਇਸਰਾਏਲ ਦੇ ਘਰਾਣੇ ਲਈ ਕੰਧ ਬਣਾਈ ਹੈ, ਤਾਂ ਜੋ ਤੁਸੀਂ ਯਹੋਵਾਹ ਦੇ ਦਿਨ ਲੜਾਈ ਵਿੱਚ ਖੜ੍ਹੇ ਹੋ ਸਕੋ। ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ। ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ।

ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਝੂਠੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਜੋ ਵੇਖਿਆ ਹੈ, ਇਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ। ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ। ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨੇਰੀ ਉਹ ਨੂੰ ਡੇਗ ਦੇਵੇਗੀ। ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ? ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ ਕਰ ਦੇਣ। ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ! ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ। ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ

ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ। ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।

ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ।

ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ। ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ। ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।

ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ। ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ। ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ। ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਚੌਕਸ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ। ਪਰ ਜੇਕਰ ਰਾਖ਼ਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ। ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ।

ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ। ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ। ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।

ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਜ਼ਰੂਰ ਮਰੇਂਗਾ, ਜੇਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਤੇ ਧਰਮ ਹੈ। ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ।

ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ। ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ। ਜੇਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਅਤੇ ਧਰਮ ਹੈ, ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ। ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ।

ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ? ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ। ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬਿਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ। ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ। ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।

ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ। ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ। ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।

ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।

ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ। ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ। ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ।

ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ।

ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ।

ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ।

ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ: ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਣ ਦੀ ਰਾਤ ਆਵੇਗੀ, ਅਤੇ ਅਜਿਹਾ ਹਨ੍ਹੇਰਾ ਆਵੇਗਾ ਕਿ ਤੁਸੀਂ ਭਵਿੱਖ ਨਾ ਦੱਸ ਸਕੋਗੇ, ਨਬੀਆਂ ਲਈ ਸੂਰਜ ਅਸਤ ਹੋ ਜਾਵੇਗਾ, ਅਤੇ ਦਿਨ ਉਹਨਾਂ ਦੇ ਉੱਤੇ ਹਨ੍ਹੇਰਾ ਹੋ ਜਾਵੇਗਾ। ਦਰਸ਼ੀ ਸ਼ਰਮਿੰਦੇ ਹੋ ਜਾਣਗੇ, ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ।

ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!

ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ। ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।

ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।

ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ!

ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ। ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ। ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਉਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ। ਸਗੋਂ ਉਹ ਆਖੇਗਾ, ਮੈਂ ਨਬੀ ਨਹੀਂ ਹਾਂ, ਮੈਂ ਤਾਂ ਜ਼ਮੀਨ ਦਾ ਵਾਹੁਣ ਵਾਲਾ ਹਾਂ, ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ।

ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ। ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ। ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।

ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।

ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।

ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ! ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ! ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ। ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।

ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।

ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।

ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।

ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ। ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ? ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!

ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।

ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ। ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਂਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,

ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ। ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ। ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ। ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ। ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ। ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।

ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?

ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ। ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।

ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ। ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।

ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ? ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।

ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।

ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ। ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ। ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।

ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ?

ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ, ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ। ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ। ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ। ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।

ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ। ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ। ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ। ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ। ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ। ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ। ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।

ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ। ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ। ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।

ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ। ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ! ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ। ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ। ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ। ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।

ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ। ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ। ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ। ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ। ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ? ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ। ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ। ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ। ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ। ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।

ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ। ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।

ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।

ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ। ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ। ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ। ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ। ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।

ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ। ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।

ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਨੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ। ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।

ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ। ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੋ ਕੁਝ ਦੱਸ ਦਿੱਤਾ।

ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।

ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।

ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ? ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।

ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ। ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ। ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ। ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ। ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।

ਕੁਝ ਛੁੱਪਿਆ ਨਹੀਂ ਜੋ ਪਰਗਟ? ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ। ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।

ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।

ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।

ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ। ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।

ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।

ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ। ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”

ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ। ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।

ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?” ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”

ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”

ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ। ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”

ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ। ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।

ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”

ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।” ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?” ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”

ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ। ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ। ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ। ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”

ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।

ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ। ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?” ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ, “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”

ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।

ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।

“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।

ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।

ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”

ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।

ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।

ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।

ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ? ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।

ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।

ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।

ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ। ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ। ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।

ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।

ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।

ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।

ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।

ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।

ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।

ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ।

ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ। ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ। ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।

ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।

ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।

ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ। ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ। ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।

ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।

ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।

ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ। ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।

ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ। ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ। ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।

ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ। ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ। ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ। ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ। ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।

ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।

ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ। ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ। ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।

ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ। ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ। ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।

ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ।

ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ। ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ। ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।

ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।

ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।

ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ।

ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ। ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ।

ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ। ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ। ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ। ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ। ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ। ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ।

ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ। ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ। ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।

ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ। ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ। ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ। ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ? ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ। ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।

ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ। ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।

ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ। ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।

ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ।

ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ। ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ। ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ? ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।

ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।

ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ। ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ। ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ।

ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ। ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ। ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।

ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ। ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ। ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ।

ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ। ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!

ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ। ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।

ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!

ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ। ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।

ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ। ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।

ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ। ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਉਹਨਾਂ ਦੇ ਵੱਸ ਵਿੱਚ ਨਾ ਆਏ ਤਾਂ ਕਿ ਖੁਸ਼ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ।

ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ। ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ। ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ। ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ?

ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?

ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ। ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।

ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ। ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ। ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।

ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ! ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!

ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ! ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!

ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!

ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!

ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ। ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ। ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ!

ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।

ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।

ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ। ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ! ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ। ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।

ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।

ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ।

ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।

ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।

ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ। ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ? ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ। ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ।

ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।

ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।

ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ।

ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ। ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ। ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ। ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ।

ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ।

ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।

ਜਿਵੇਂ ਮੈਂ ਮਕਦੂਨਿਯਾ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ। ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ। ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ। ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ। ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।

ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ। ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ। ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ। ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।

ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ। ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ। ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ। ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।

ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ। ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।

ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ। ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ।

ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ। ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ। ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ। ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ। ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ। ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।

ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ। ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।

ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ। ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ। ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ। ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।

ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ। ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ। ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।

ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ। ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।

ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।

ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ। ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।

ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ। ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ। ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।

ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ। ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।

ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।

ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ। ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ।

ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ। ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ।

ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ। ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।

ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ। ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ। ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।

ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ। ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ। ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।

ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ। ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ। ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ। ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ। ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ। ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ। ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ। ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।

ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ। ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ।

ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।

ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ। ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ। ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।

ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫ਼ਲ ਅਤੇ ਵਿਅਰਥ ਹਨ। ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ। ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।

ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ। ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ। ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ

ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।

ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ? ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ।

ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ। ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।

ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ। ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ। ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।

ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ। ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।

ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।

ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।

ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।

ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ। ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।

ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!

ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ

ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ

ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ

ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।

ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ। ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ। ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।

ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ। ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।

ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।

ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ। ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।

ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।

ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ। ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ। ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ। ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।

ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ। ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।

ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।

ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ। ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।

ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।

ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ। ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ।

ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।

ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ। ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!

ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ। ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।

ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।

ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ।

ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ। ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ। ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।

ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।

ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ! ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ। ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।

ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।

ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ। ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ! ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।

ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!

ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,

ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ!

ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ। ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।

ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।

ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।

ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ। ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net