19 – ਗਿਰਜਾ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਗਿਰਜਾ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਗਿਰਜਾ.
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
”ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ। ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ। ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
”ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ। ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ। ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ। ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ। ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
”ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।
”ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।
”ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ। ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।
”ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।
”ਅਤੇ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਵਰ੍ਹ ਪਵੇ।
”ਅਤੇ ਉਹ ਮੇਰੇ ਲਈ ਇੱਕ ਪਵਿੱਤਰ ਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ।
”ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ। ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ। ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।
”“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ। ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ।
”ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ। ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।
”ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
”ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ। ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ।
”ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
”ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।
”ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ।
”ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ।
”ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਤੇ ਯਹੋਵਾਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਭਾਂਡਿਆਂ ਨੂੰ ਉਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ, ਲੈ ਆਓ।”
”ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
”ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ। ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
”ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੇ ਗੱਲ ਵਿੱਚ ਅਸ਼ੁੱਧ ਹੋਵੇ ਨਾ ਵੜੇ
”ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ
”ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ
”ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
”ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ।
”ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”
”ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।
”ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
”ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
”ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
”ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।
”ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
”ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।
”ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
”ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
”ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ! ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ। ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
”ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
”ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
”ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
”ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
”ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!
”ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
”ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
”ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
”ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
”ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
”ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।
”ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
”ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ। ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
”ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।
”ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦਾ ਹੈ, ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।
”ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ
”ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ! ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।
”ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।
”ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ। ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ। ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ। ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ। ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।
”ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫ਼ਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ।
”ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ? ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ। ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬਿਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ। ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ। ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।
”ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ। ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ। ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।
”ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ। ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ। ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ।
”ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।
”ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
”ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।
”ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਅਪਵਿੱਤਰ ਵਿੱਚ ਫ਼ਰਕ ਦੱਸਣਗੇ ਅਤੇ ਉਹਨਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ।
”ਜਿਸ ਦਿਨ ਉਹ ਪਵਿੱਤਰ ਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ, ਤਾਂ ਆਪਣੇ ਲਈ ਪਾਪ ਬਲੀ ਚੜ੍ਹਾਵੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
”ਦੇਸ ਦਾ ਇਹ ਪਵਿੱਤਰ ਭਾਗ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤਰ ਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਹਨਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤਰ ਸਥਾਨ ਲਈ ਪਵਿੱਤਰ ਥਾਂ ਹੋਵੇਗਾ।
”ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ। ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।
”ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।
”ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ। ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
”ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।
”ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
”ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
”ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
”ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।
”ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
”ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
”ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ। ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ। ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
”ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
”ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
”ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।
”ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ। ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।
”ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?
”ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
”ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ? ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।
”ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ। ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ। ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।
”ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
”ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ। ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ। ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
”ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ। ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।
”ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ। ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
”ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ। ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ। ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ। ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ। ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
”ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।
”ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।
”ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।
”ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
”ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ। ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।
”ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ। ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।
”ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
”ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਨੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ। ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।
”ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।
”ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
”ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ। ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ। ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!
”ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।
”ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।
”ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੋ ਹੋ ਗਿਆ।
”ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
”ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
”ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।
”ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ। ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ। ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
”ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।
”ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।
”ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।
”ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।
”ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ। ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ।
”ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ। ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
”ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ। ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ। ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ। ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।
”ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ? ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ, ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ। ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
”ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
”ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।
”ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ। ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।
”ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ। ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।” ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”
”ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
”ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
”ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
”ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ। ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
”ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।
”ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ। ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
”ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ। ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।
”ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
”ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
”ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ। ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ
”ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ। ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ। ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
”ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ। ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ। ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ। ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ। ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ। ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ। ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।
”ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ। ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ। ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ। ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ। ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
”ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ। ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ। ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ। ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ। ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
”ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!
”ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
”ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ। ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ। ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ। ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
”ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ, ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
”ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।
”ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ। ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ। ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ। ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ। ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।
”ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ। ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।
”ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ, ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ। ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ। ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ। ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ। ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ।
”ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ? ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
”ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ। ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ। ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ। ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
”ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
”ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।
”ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।
”ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
”ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ। ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ। ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।
”ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ। ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
”ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ। ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ। ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ। ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ। ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।
”ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ। ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ। ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।
”ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।
”ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
”ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
”ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ। ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।
”ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
”ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
”ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
”ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ। ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
”ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ।
”ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ। ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।
”ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ। ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ। ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ। ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
”ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ। ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
”ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
”ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।
”ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।
”ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
”ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
”ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ। ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ। ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ। ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
”ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
”ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
”ਮੈਂ ਤੁਹਾਨੂੰ ਸਾਡੀ ਭੈਣ ਫ਼ੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ। ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ। ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ। ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ। ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।
”ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
”ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।
”ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ। ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ। ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ। ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”। ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
”ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।
”ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।
”ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ। ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ। ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।
”ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।
”ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ। ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ। ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ। ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ।
”ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ। ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ।
”ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
”ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ। ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ।
”ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ। ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ? ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।
”ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
”ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ। ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।
”ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!
”ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।
”ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।
”ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ? ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ। ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ? ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ? ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ! ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ।
”ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ।
”ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ। ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ। ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ।
”ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ। ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ। ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ। ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ। ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।
”ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ।
”ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ। ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ। ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ। ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ। ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ, ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ। ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ। ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।
”ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ। ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
”ਇਸ ਲਈ ਸਰੀਰ ਇੱਕੋ ਅੰਗ ਨਹੀਂ, ਸਗੋਂ ਬਹੁਅੰਗਾ ਹੈ। ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? ਅਤੇ ਜੇ ਕੰਨ ਆਖੇ ਕਿ ਮੈਂ ਅੱਖ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ? ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ। ਪਰ ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ? ਪਰ ਹੁਣ ਤਾਂ ਬਹੁਤੇ ਅੰਗ ਹਨ, ਪਰ ਸਰੀਰ ਇੱਕੋ ਹੈ। ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ l ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ। ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ l ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ। ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ। ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ। ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ।
”ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ। ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ? ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?
”ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ। ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ। ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
”ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।
”ਸੋ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਹੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ। ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ? ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ। ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
”ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ। ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ। ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ। ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ। ਪਰ ਜੇ ਦੂਜੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾਂ ਚੁੱਪ ਰਹੇ। ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ। ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ। ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ।
”ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ। ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ। ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ? ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ। ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।
”ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ। ਪਰ ਸਾਰੀਆਂ ਗੱਲਾਂ ਢੰਗ ਸਿਰ ਅਤੇ ਜੁਗਤੀ ਨਾਲ ਹੋਣ।
”ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।
”ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
”ਸਾਰੇ ਭਰਾ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੋ।
”ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।
”ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ। ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।
”ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
”ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।
”ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ।
”ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।
”ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।
”ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,
”ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ। ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
”ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ।
”ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ। ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ।
”ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ। ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
”ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।
”ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਨੂੰ ਨਮਸਕਾਰ ਕਰੋ। ਸਾਰੇ ਸੰਤ ਤੁਹਾਨੂੰ ਨਮਸਕਾਰ ਕਰਦੇ ਹਨ। ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।
”ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ। ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
”ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ। ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।
”ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
”ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!
”ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
”ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ! ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ! ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ! ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ! ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!
”ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।
”ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ! ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ! ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ। ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!
”ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ! ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ! ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ! ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ! ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ! ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।
”ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ। ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ। ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।
”ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ। ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
”ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ। ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।
”ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ। ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ। ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ। ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
”ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ।
”ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।
”ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।
”ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ।
”ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ।
”ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
”ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ। ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ। ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ। ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ। ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ। ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।
”ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।
”ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ। ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ। ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ। ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
”ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ। ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
”ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।
”ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ। ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ।
”ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ। ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।
”ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ। ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।
”ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ। ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ। ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ। ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ। ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ। ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।
”ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ। ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ। ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ। ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ? ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ। ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।
”ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ। ਪਰ ਵਿਸ਼ਵਾਸ ਦੇ ਭੇਤ ਨੂੰ ਸ਼ੁੱਧ ਵਿਵੇਕ ਨਾਲ ਮੰਨਣ। ਅਤੇ ਇਹ ਵੀ ਪਹਿਲਾਂ ਪਰਖੇ ਜਾਣ, ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ। ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ। ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ। ਕਿਉਂਕਿ ਜਿਹਨਾਂ ਨੇ ਸੇਵਕਾਈ ਦਾ ਕੰਮ ਚੰਗੀ ਤਰ੍ਹਾਂ ਨਾਲ ਕੀਤਾ, ਉਹ ਆਪਣੇ ਲਈ ਚੰਗੀ ਪਦਵੀ ਅਤੇ ਵੱਡੀ ਦਲੇਰੀ ਉਸ ਵਿਸ਼ਵਾਸ ਵਿੱਚ ਪ੍ਰਾਪਤ ਕਰਦੇ ਹਨ ਜਿਹੜੀ ਮਸੀਹ ਯਿਸੂ ਉੱਤੇ ਹੈ।
”ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।
”ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।
”ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ। ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ।
”ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ। ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ। ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ। ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ। ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ। ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।
”ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ। ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ। ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ। ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ। ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।
”ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।
”ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ। ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
”ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ। ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।
”ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ। ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ। ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ। ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ। ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
”ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ। ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।
”ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
”ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ। ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ। ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ। ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ। ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।
”ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ। ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ। ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ। ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ। ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।
”ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ।
”ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।
”ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
”ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।
”ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ! ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ। ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।
”ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ,
”ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
”ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ। ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
”ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।
”ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ। ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।
”ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
”ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
”ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ। ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ। ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ।
”ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।
”ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
”ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ, ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
”ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੁੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ।
”ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ। ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ। ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
”ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
”ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
”ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।
”ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।
”ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ। ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।
”ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ। ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ। ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।
”ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।
”ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
”ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
”ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।
”ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ। ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ! ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।
”ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।
”ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।
”ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ। ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ। ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ। ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ। ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ। ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।
”ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ। ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ। ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।
”ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ, ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ। ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ। ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ। ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।
”ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ। ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ। ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ। ਵੇਖ, ਮੈਂ ਉਹ ਨੂੰ ਇੱਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਵਿਭਚਾਰ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ, ਜੇ ਉਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ। ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ। ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ। ਤਾਂ ਵੀ ਜੋ ਕੁਝ ਤੁਹਾਡੇ ਕੋਲ ਹੈ ਮੇਰੇ ਆਉਣ ਤੱਕ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ। ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ। ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
”ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ। ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ। ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ। ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
”ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ। ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ। ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ। ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ। ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
”ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ! ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ। ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ। ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ। ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ। ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
”ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
”ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਕਿ ਉੱਠ, ਪਰਮੇਸ਼ੁਰ ਦੀ ਹੈਕਲ, ਜਗਵੇਦੀ ਅਤੇ ਉਹਨਾਂ ਨੂੰ ਜਿਹੜੇ ਉੱਥੇ ਬੰਦਗੀ ਕਰਦੇ ਹਨ ਮਿਣ ਲੈ।
”ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।
”ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ।
”ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ।
”ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!
”ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ!
”ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ! ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ! ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ। ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ। ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।
”ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ। ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ। ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
”ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ। ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ। ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ। ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ। ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ। ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।
”ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।
”ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।
”