21 – ਪੂਜਾ ਕਰੋ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਪੂਜਾ ਕਰੋ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਪੂਜਾ ਕਰੋ.
ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ! ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
”ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ! ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ। ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
”ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ।
”ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ। ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ। ਅਤੇ ਮੁਬਾਰਕ ਹੈ ਅੱਤ ਮਹਾਨ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ।
”ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
”ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ
”ਤਦ ਉਸ ਮਨੁੱਖ ਨੇ ਸਿਰ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ।
”ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।
”ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।
”ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ।
”ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ।
”ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
”ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ।
”ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ। ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।
”ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।
”ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ। ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
”ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ। ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।
”ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?
”ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।
”ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ।
”ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।
”ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ। ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਉਹ ਪਰਬਤ ਦੇ ਹੇਠਾਂ ਖੜੇ ਹੋ ਗਏ। ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।
”ਸੋ ਮੂਸਾ ਪਰਬਤ ਉੱਤੇ ਚੜ੍ਹਿਆ ਅਤੇ ਬੱਦਲ ਪਰਬਤ ਉੱਤੇ ਛਾ ਗਿਆ। ਅਤੇ ਯਹੋਵਾਹ ਦਾ ਪਰਤਾਪ ਸੀਨਈ ਪਰਬਤ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ। ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਗੂੰ ਪਰਬਤ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ। ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ।
”ਤਦ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਉਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ।
”ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ। ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ। ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।
”ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।
”ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ। ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ। ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ। ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।
”ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ। ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ
”ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
”ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
”ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਨੂੰ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ।
”ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ। ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ।
”ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ।
”ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ। ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।
”ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ।
”ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।
”ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।
”ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ।
”ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।
”ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
”ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ। ਅਕਾਸ਼ ਤੋਂ ਉਸ ਨੇ ਤੁਹਾਨੂੰ ਆਪਣੀ ਅਵਾਜ਼ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਉਸਨੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸੀਂ ਉਸ ਦੇ ਸ਼ਬਦ ਅੱਗ ਦੇ ਵਿੱਚੋਂ ਦੀ ਸੁਣੇ।
”ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ।
”ਅਤੇ ਤੁਸੀਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ। ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ।
”ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ
”ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।
”ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ। ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।
”ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,
”ਮੈਂ ਤਾਂ ਯਹੋਵਾਹ ਦੇ ਨਾਮ ਦਾ ਪ੍ਰਚਾਰ ਕਰਾਂਗਾ, ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ। ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।
”ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
”ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ। ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।
”ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ? ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।
”ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਗਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਉਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ। ਜਦ ਉਹ ਦੇਰ ਤੱਕ ਮੇਢੇ ਦੇ ਸਿੰਗਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਸ਼ਹਿਰਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ।
”ਲੋਕਾਂ ਨੇ ਜੈਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈਕਾਰਾ ਬੋਲੇ ਤਾਂ ਸ਼ਹਿਰ ਦੀ ਚਾਰ-ਦੀਵਾਰੀ ਡਿੱਗ ਗਈ ਇੱਥੋਂ ਤੱਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਤੇ ਸ਼ਹਿਰ ਨੂੰ ਜਿੱਤ ਲਿਆ।
”ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੱਕ ਮੂੰਹ ਭਾਰ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।
”ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ।
”ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?” ਤਦ ਮਾਨੋਆਹ ਨੇ ਮੈਦੇ ਦੀ ਭੇਟ ਦੇ ਨਾਲ ਇੱਕ ਮੇਮਣਾ ਲੈ ਕੇ ਪੱਥਰ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਇਆ, ਤਦ ਉਸ ਦੂਤ ਨੇ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਇੱਕ ਅਚਰਜ਼ ਕੰਮ ਕੀਤਾ। ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।
”ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।
”ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ।
”ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ। ਇਸ ਤਰ੍ਹਾਂ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਚੁੱਕ ਕੇ ਲੈ ਆਏ। ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
”ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ l
”ਯਹੋਵਾਹ ਅਕਾਸ਼ ਤੋਂ ਗਰਜਿਆ ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
”ਇਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ!
”ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
”ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ। ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।
”ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
”ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!
”ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
”ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
”ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ।
”ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।
”ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ। ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ। ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
”ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ। ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ। ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ। ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
”ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ। ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ। ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ। ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ। ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ। ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ, ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ। ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ। ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼-ਬਾਗ਼ ਹੋਵੇ, ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ। ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ। ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ। ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।
”ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ
”ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ। ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ ਹੁਣ ਇਸ ਲਈ ਹੇ ਸਾਡੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਮਹਿਮਾ ਕਰਦੇ ਹਾਂ
”ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
”ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੇ ਹੱਥ ਅੱਡੇ ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ
”ਪਰ ਕੀ ਪਰਮੇਸ਼ੁਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ, ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
”ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ। ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
”ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
”ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ
”ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
”ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ਼ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
”ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ
”ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ। ਅਤੇ ਉਹ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ!” ਯਹੋਵਾਹ ਦੀ ਉਸਤਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ।
”ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
”ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ।
”ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ। ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!” “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
”ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।
”ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਿਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ।
”ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ਼ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ।
”ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ। ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”
”“ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ, ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,
”“ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?
”“ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ,
”ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ, ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ। ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
”ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ। ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
”“ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ? ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ? ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ।
”“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ। ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ! ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ। ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!” ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ।
”ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ?
”ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ! ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ!
”ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
”ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
”ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।
”ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।
”ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!
”ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ। ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
”ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
”ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
”ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।
”ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
”ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।
”ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
”ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ। ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ। ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
”ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
”ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ। ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
”ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!
”ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।
”ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।
”ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
”ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ, ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ। ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ। ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ! ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ, ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ। ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ।
”ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ। ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ। ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ। ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।
”ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
”ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ। ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ। “ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
”ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
”ਦਾਊਦ ਦਾ ਭਜਨ। ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ। ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ। ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ। ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
”ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!” ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
”ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
”ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।
”ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ। ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ। ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ।
”ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
”ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
”ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ। ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।
”ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
”ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
”ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ। ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ। ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
”ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
”ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
”ਮਹਾਨ ਰਾਜਾ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ। ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!
”ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!
”ਮੈਂ ਪੀੜ੍ਹੀਓਂ ਪੀੜੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੱਕ ਤੇਰਾ ਧੰਨਵਾਦ ਕਰਨਗੇ।
”ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
”ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ, ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
”ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ! ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ! ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ। ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!
”ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!
”ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!
”ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ, ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
”ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।
”ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ। ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
”ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
”ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!
”ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ। ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
”ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।
”ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ। ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ। ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ। ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ। ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ, ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
”ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਗੀਤ। ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਭਜਨ, ਗੀਤ। ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ, ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ! ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ! ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।
”ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ। ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
”ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
”ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
”ਹੇ ਧਰਤੀ ਦੀਓ ਰਾਜਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੂ ਲਈ ਭਜਨ ਕੀਰਤਨ ਕਰੋ। ਸਲਹ। ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ। ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ। ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।
”ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,
”ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!
”ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!
”ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ। ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ। ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
”ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
”ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ। ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
”ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!
”ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।
”ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!। ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ, ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
”ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ। ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ। ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ? ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
”ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
”ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
”ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ। ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ! ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ।
”ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!
”ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ! ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ। ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
”ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ। ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ! ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ। ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
”ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।
”ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।
”ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
”ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ! ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ? ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
”ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
”ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ। ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
”ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ। ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
”ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
”ਭਜਨ। ਵਿਸ਼ਰਾਮ ਦੇ ਲਈ ਗੀਤ। ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
”ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ। ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ। ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ! ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ। ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।
”ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ! ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ! ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
”ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
”ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ! ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ। ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ। ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ। ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ। ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ, ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ! ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ! ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ। ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ, ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।
”ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ! ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
”ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ! ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
”ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
”ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
”ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ, ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ। ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ। ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
”ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ! ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ। ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ। ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ। ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
”ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।
”ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
”ਦਾਊਦ ਦਾ ਭਜਨ ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
”ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ। ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ।
”ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ। ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ! ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
”ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
”ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
”ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ! ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ! ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।
”ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ! ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
”ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ! ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!
”ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ! ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ! ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ। ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।
”ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ! ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ! ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ! ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
”ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ! ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ?
”ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ! ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!।
”ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
”ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।
”ਗੀਤ। ਦਾਊਦ ਦਾ ਭਜਨ ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ! ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ! ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ। ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ! ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
”ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਹ ਦੀ ਉਸਤਤ ਕਰਾਂਗਾ।
”ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
”ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ! ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
”ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ! ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
”ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ। ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ, ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
”ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!
”ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!।
”ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ, ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।
”ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ! ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।
”ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ!
”ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
”ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ। ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ। ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
”ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ। ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।
”ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
”ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
”ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
”ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
”ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
”ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
”ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ! ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ, ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!
”ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!
”ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ। ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
”ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।
”ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ। ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ! ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ। ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ, ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
”ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
”ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
”ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
”ਉਸਤਤ: ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ, ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ! ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ। ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ। ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ। ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
”ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ। ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ, ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ। ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ[੭੪]।
”ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!
”ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ! ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
”ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!
”ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
”ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ। ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ। ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ। ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
”ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ! ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ! ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ! ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ! ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ, ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
”ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ! ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ, ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ, ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ, ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ, ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ, ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
”ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ। ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
”ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ! ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ, ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!
”ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
”ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
”ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ। ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
”ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ?
”ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ।
”ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!
”ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ।
”ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।
”ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।
”ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।
”ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ। ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ। ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।” ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ। ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!
”ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।” ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
”ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
”ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।
”ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।
”ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ। ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ।
”ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ! ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ। ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ।
”ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।
”ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ,
”ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਰਬਤ ਉੱਤੇ ਚੱਲਿਆ ਆਉਂਦਾ ਹੈ। ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।
”ਤੇਰੀਆਂ ਅੱਖਾਂ ਰਾਜੇ ਨੂੰ ਉਹ ਦੇ ਸੁਹੱਪਣ ਵਿੱਚ ਵੇਖਣਗੀਆਂ, ਉਹ ਲੰਮੇ-ਚੌੜੇ ਦੇਸ ਨੂੰ ਵੇਖਣਗੀਆਂ।
”ਯਹੋਵਾਹ ਤਾਂ ਸਾਡਾ ਨਿਆਈਂ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।
”ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।
”ਯਹੋਵਾਹ ਮੈਨੂੰ ਬਚਾਵੇਗਾ, ਇਸ ਲਈ ਅਸੀਂ ਆਪਣੇ ਤਾਰ ਵਾਲੇ ਵਾਜਿਆਂ ਨਾਲ, ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਗੀਤ ਗਾਉਂਦੇ ਰਹਾਂਗੇ।
”ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ।
”ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?
”ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ? ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ, ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਂਈਆਂ ਨੂੰ ਫੋਕਟ ਬਣਾ ਦਿੰਦਾ ਹੈ।
”ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।
”ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
”ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ।
”ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ। ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ। ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ। ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ। ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।
”ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।
”ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ। ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।
”ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ।
”ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।
”ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।
”ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।
”ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ, ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ। ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।
”ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
”ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ। ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜ਼ੁਬਾਨ ਮੇਰੀ ਸਹੁੰ ਖਾਵੇਗੀ।
”ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ। ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।
”ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।
”ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ। ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।
”ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ।
”ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।
”ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ। ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ।
”ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ।
”ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।
”ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
”ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ। ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ। ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।
”ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
”ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?
”ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।
”ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।
”ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ?
”ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ। ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ,
”ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।
”ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।
”ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।
”ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ
”ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?
”ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
”ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
”ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
”ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
”ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।
”ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,
”ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ।
”ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ। ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ। ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ। ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ। ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।
”ਫਿਰ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ!
”ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।
”ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ।
”ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ। ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।
”ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ। ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ।
”ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ। ਯਹੋਵਾਹ ਦਾ ਤੇਜ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾ ਕੇ ਠਹਿਰ ਗਿਆ।
”ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
”ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ। ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ। ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ। ਯਹੋਵਾਹ ਦਾ ਪਰਤਾਪ ਉਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ। ਯਹੋਵਾਹ ਦਾ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪਹੁੰਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ। ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖੜਾ ਸੀ। ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭਰਿਸ਼ਟ ਨਾ ਕਰਨਗੇ।
”ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।
”ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁੱਲ੍ਹ ਗਿਆ ਅਤੇ ਉਸ ਨੇ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ! ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ। ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ। ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ।
”ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।
”ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!
”ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!
”ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ। ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
”ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ। ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
”ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।
”ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।
”ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।
”ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ।
”ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।
”ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਾਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ। ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ।
”ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੀਆਂ ਲਹਿਰਾਂ ਨੂੰ ਉੱਚਾ ਉਠਾਇਆ l
”ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
”ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।
”ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।
”ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।
”ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
”ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ।
”ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।
”ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ।
”ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।
”ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।
”ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।
”ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ। ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
”ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
”ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।
”ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
”ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
”ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਇੱਥੇ ਹੈਕਲ ਨਾਲੋਂ ਵੀ ਇੱਕ ਵੱਡਾ ਹੈ।
”ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
”ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
”ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
”ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
”ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ! ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।
”ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
”ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
”ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।
”ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
”ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ। ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ?
”ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। ਵੱਡਾ ਅਤੇ ਪਹਿਲਾ ਹੁਕਮ ਇਹੋ ਹੈ।
”ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ। ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।
”ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
”ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
”ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
”ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ।
”ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।
”ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।
”ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
”ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?
”ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
”ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।
”ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
”ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
”ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ। ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।
”ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।
”ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
”ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
”ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
”ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
”ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”।
”ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
”ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
”ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
”ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
”ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।
”ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
”ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
”ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
”ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।
”ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
”ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।
”ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl
”ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
”ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
”ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
”ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ,
”ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ। ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
”ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
”ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।
”ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ! ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ! ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!
”ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
”ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
”ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ। ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ।
”ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
”ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
”ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।
”ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ। ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।
”ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
”ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
”ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
”ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ। “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
”ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ। ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ। ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
”ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
”ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”
”ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
”ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”
”ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
”ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।”
”ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ। ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!” ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
”ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
”ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
”ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ। ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
”ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।
”ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫ਼ਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
”ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ। ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ। ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”
”ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ। ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
”ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”
”ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
”ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”
”ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ। ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’” ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”
”ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
”ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
”ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
”ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
”ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
”ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਭੂਮੀ ਹੈ।
”ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ। ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!
”ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।
”ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
”ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
”ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।
”ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
”ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!
”ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ! ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ?
”ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
”ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
”ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।
”ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ। ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ। ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ। ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ। ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ। ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।
”ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!
”ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
”ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।
”ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
”ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
”ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
”ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
”ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!
”ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!
”ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ! ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l
”ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ! ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!
”ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ! ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ! ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।
”ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!
”ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ।
”ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ। ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
”ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
”ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
”ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।
”ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
”ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ। ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ। ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ। ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ। ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।
”ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।
”ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ। ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।
”ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ। ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
”ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ। ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
”ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।
”ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
”ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।
”ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
”ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।
”ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
”ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।” ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ। ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
”ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
”ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
”ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ। ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।
”ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।
”ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ।
”ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ।
”ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
”ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।
”ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
”ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ, ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।
”ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।
”ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
”ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।
”ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ।
”ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
”ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।
”ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ
”ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ।
”ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
”ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।
”ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।
”ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ। ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।
”ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
”ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ। ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ। ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ। ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ। ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।
”ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ। ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ। ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ।
”ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ। ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।
”ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ! ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
”ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ। ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ। ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ। ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ। ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ, ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
”ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ। ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ! ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
”ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ। ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!। ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ। ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ।
”ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
”ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
”ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
”ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ। ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ। ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ। ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ।
”ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!
”ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ।
”ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ! ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!
”ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ।
”ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।
”ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
”ਤਾਂ ਉਹ ਚੌਵੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ! ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ! ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ! ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
”ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ। ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ। ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ। ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।
”ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”
”ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ। ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
”ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ। ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ। ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।
”ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ। ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
”ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ। ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ। ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ। ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ।
”ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।
”