22 – ਚਮਤਕਾਰ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਚਮਤਕਾਰ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਚਮਤਕਾਰ.
ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
”ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ। ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
”ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ। ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ। ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ। ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
”ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ। ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।
”ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
”ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ। ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।
”ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ। ਤਦ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਵੱਲੋਂ ਹੋ ਕੇ ਜਾਂਵਾਂਗਾ ਅਤੇ ਇਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਝਾੜੀ ਨਹੀਂ ਸੜਦੀ। ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।” ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ।
”ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, “ਲਾਠੀ।” ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।” ਤਦ ਉਸ ਨੇ ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ। ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।” ਇਸ ਲਈ ਜੋ ਉਹ ਵਿਸ਼ਵਾਸ ਕਰਨ ਕਿ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ।
”ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ। ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ। ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ। ਜੇਕਰ ਉਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਵਿਸ਼ਵਾਸ ਨਾ ਕਰਨ, ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈ ਕੇ ਸੁੱਕੀ ਭੂਮੀ ਉੱਤੇ ਡੋਲ੍ਹ ਦੇਵੀਂ। ਉਹ ਪਾਣੀ ਜਿਹੜਾ ਤੂੰ ਨਦੀ ਤੋਂ ਲਵੇਂਗਾ, ਉਹ ਉਸ ਭੂਮੀ ਉੱਤੇ ਲਹੂ ਬਣ ਜਾਵੇਗਾ।
”ਹਾਰੂਨ ਨੇ ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਨੇ ਮੂਸਾ ਨਾਲ ਕੀਤੀਆਂ ਸਨ, ਦੱਸੀਆਂ ਅਤੇ ਪਰਜਾ ਦੇ ਸਾਹਮਣੇ ਉਹ ਨਿਸ਼ਾਨ ਵਿਖਾਏ। ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।
”ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ, ਆਪਣੇ ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ।
”ਜਦ ਫ਼ਿਰਊਨ ਤੁਹਾਡੇ ਨਾਲ ਇਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ਼ ਕੰਮ ਵਿਖਾਓ ਤਦ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣੀ ਲਾਠੀ ਲੈ ਕੇ ਫ਼ਿਰਊਨ ਅੱਗੇ ਸੁੱਟ ਦੇ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ। ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ। ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।
”ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਾਂ ਉਸ ਨੇ ਲਾਠੀ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੀਆਂ ਅੱਖਾਂ ਦੇ ਅੱਗੇ ਨਦੀ ਦੇ ਪਾਣੀਆਂ ਉੱਤੇ ਮਾਰੀ, ਤਾਂ ਸਾਰੇ ਪਾਣੀ ਜਿਹੜੇ ਨਦੀ ਵਿੱਚ ਸਨ ਲਹੂ ਬਣ ਗਏ। ਮੱਛੀਆਂ ਜਿਹੜੀਆਂ ਨਦੀ ਵਿੱਚ ਸਨ, ਮਰ ਗਈਆਂ ਅਤੇ ਦਰਿਆ ਤੋਂ ਬਦਬੂ ਆਈ ਅਤੇ ਮਿਸਰੀ ਦਰਿਆ ਦਾ ਪਾਣੀ ਪੀ ਨਹੀਂ ਸਕਦੇ ਸਨ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ। ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ। ਤਦ ਫ਼ਿਰਊਨ ਮੁੜ ਕੇ ਆਪਣੇ ਮਹਿਲ ਚਲਾ ਗਿਆ ਅਤੇ ਇਸ ਗੱਲ ਉੱਤੇ ਵੀ ਆਪਣਾ ਮਨ ਨਾ ਲਾਇਆ।
”ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕੇ ਉਸ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇ ਤਾਂ ਵੇਖ, ਮੈਂ ਤੇਰੀਆਂ ਸਾਰੀਆਂ ਹੱਦਾਂ ਨੂੰ ਡੱਡੂਆਂ ਨਾਲ ਮਾਰਾਂਗਾ। ਨਦੀ ਡੱਡੂਆਂ ਦੇ ਝੁੰਡਾਂ ਨਾਲ ਭਰ ਜਾਵੇਗੀ ਅਤੇ ਉਹ ਚੜ੍ਹਨਗੇ ਅਤੇ ਤੇਰੇ ਮਹਿਲ ਵਿੱਚ, ਤੇਰੇ ਸੌਣ ਦੇ ਬਿਸਤਰੇ ਵਿੱਚ, ਤੇਰੀ ਸੇਜ਼ ਉੱਤੇ, ਤੇਰੇ ਟਹਿਲੂਆਂ ਦੇ ਘਰਾਂ ਵਿੱਚ, ਤੇਰੀ ਪਰਜਾ ਵਿੱਚ, ਤੇਰੇ ਤੰਦੂਰਾਂ ਵਿੱਚ, ਅਤੇ ਤੇਰੇ ਗੁੰਨ੍ਹਣ ਦੀਆਂ ਪਰਾਤਾਂ ਵਿੱਚ ਆਉਣਗੇ। ਡੱਡੂ ਤੇਰੇ ਉੱਤੇ, ਤੇਰੀ ਪਰਜਾ ਉੱਤੇ ਅਤੇ ਤੇਰੇ ਸਾਰੇ ਸੇਵਕਾਂ ਉੱਤੇ ਚੜ੍ਹਨਗੇ। ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਉਹ ਆਪਣਾ ਹੱਥ ਆਪਣੀ ਲਾਠੀ ਨਾਲ ਨਦੀਆਂ ਉੱਤੇ, ਦਰਿਆਵਾਂ ਉੱਤੇ ਅਤੇ ਤਲਾਬਾਂ ਉੱਤੇ ਪਸਾਰੇ ਅਤੇ ਡੱਡੂਆਂ ਨੂੰ ਮਿਸਰ ਦੇਸ ਉੱਤੇ ਚੜ੍ਹਾ ਦੇਵੇ। ਤਦ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਪਸਾਰਿਆ ਤਦ ਡੱਡੂ ਚੜ੍ਹ ਆਏ ਅਤੇ ਮਿਸਰ ਦੇਸ ਨੂੰ ਭਰ ਦਿੱਤਾ। ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਅਤੇ ਮਿਸਰ ਦੇਸ ਉੱਤੇ ਡੱਡੂ ਲੈ ਆਏ।
”ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਨੂੰ ਆਖ ਕਿ ਉਹ ਆਪਣੀ ਲਾਠੀ ਵਧਾ ਕੇ ਧਰਤੀ ਦੀ ਧੂੜ ਨੂੰ ਮਾਰੇ ਤਾਂ ਜੋ ਉਹ ਸਾਰੇ ਮਿਸਰ ਦੇਸ ਵਿੱਚ ਜੂੰਆਂ ਬਣ ਜਾਵੇ। ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਹਾਰੂਨ ਨੇ ਆਪਣੀ ਲਾਠੀ ਲੈ ਕੇ ਆਪਣਾ ਹੱਥ ਪਸਾਰਿਆ ਅਤੇ ਧਰਤੀ ਦੀ ਧੂੜ ਨੂੰ ਮਾਰਿਆ ਤਦ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ। ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ। ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।
”ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਾਹਮਣੇ ਜਾ ਕੇ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਤੇ ਤੂੰ ਉਸ ਨੂੰ ਆਖੀਂ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ ਜੇ ਤੂੰ ਮੇਰੀ ਪਰਜਾ ਨੂੰ ਜਾਣ ਨਾ ਦੇਵੇਂਗਾ ਤਾਂ ਵੇਖ, ਮੈਂ ਤੇਰੇ ਅਤੇ ਤੇਰੇ ਸੇਵਕਾਂ ਅਤੇ ਤੇਰੀ ਪਰਜਾ ਉੱਤੇ ਤੇਰੇ ਘਰਾਂ ਵਿੱਚ ਮੱਖਾਂ ਦੇ ਝੁੰਡ ਭੇਜ ਰਿਹਾ ਹਾਂ ਅਤੇ ਮਿਸਰ ਦੇ ਘਰ ਮੱਖਾਂ ਦੇ ਝੁੰਡਾਂ ਨਾਲ ਭਰ ਜਾਣਗੇ ਅਤੇ ਉਹ ਭੂਮੀ ਵੀ ਜਿੱਥੇ ਉਹ ਹਨ। ਤਦ ਮੈਂ ਉਸ ਦਿਨ ਗੋਸ਼ਨ ਦੀ ਧਰਤੀ ਨੂੰ ਜਿੱਥੇ ਮੇਰੀ ਪਰਜਾ ਵੱਸਦੀ ਹੈ, ਵੱਖ ਰੱਖਾਂਗਾ ਤਾਂ ਜੋ ਉੱਥੇ ਮੱਖਾਂ ਦੇ ਝੁੰਡ ਨਾ ਹੋਣ ਤਾਂ ਜੋ ਤੂੰ ਜਾਣੇ ਕਿ ਧਰਤੀ ਉੱਤੇ ਮੈਂ ਹੀ ਯਹੋਵਾਹ ਹਾਂ। ਮੈਂ ਆਪਣੀ ਪਰਜਾ ਅਤੇ ਤੇਰੀ ਪਰਜਾ ਨੂੰ ਵੱਖਰਾ ਕਰਾਂਗਾ ਅਤੇ ਇਹ ਨਿਸ਼ਾਨ ਕੱਲ ਤੱਕ ਹੋਵੇਗਾ। ਤਦ ਯਹੋਵਾਹ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਤੇ ਉਸ ਦੇ ਸੇਵਕਾਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ ਹੋ ਗਈ।
”ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਅਤੇ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ। ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇਂ ਅਤੇ ਅਜੇ ਵੀ ਰੋਕ ਛੱਡੇਂ ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ। ਯਹੋਵਾਹ ਇਸਰਾਏਲੀਆਂ ਦੇ ਪਸ਼ੂਆਂ ਨੂੰ ਅਤੇ ਮਿਸਰੀਆਂ ਦੇ ਪਸ਼ੂਆਂ ਨੂੰ ਵੱਖਰਾ ਕਰੇਗਾ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ। ਯਹੋਵਾਹ ਨੇ ਇੱਕ ਸਮਾਂ ਠਹਿਰਾਇਆ ਹੈ ਕਿ ਕੱਲ ਯਹੋਵਾਹ ਇਹ ਕੰਮ ਇਸ ਦੇਸ ਵਿੱਚ ਕਰੇਗਾ। ਤਾਂ ਯਹੋਵਾਹ ਨੇ ਉਹ ਕੰਮ ਅਗਲੇ ਦਿਨ ਕੀਤਾ ਅਤੇ ਮਿਸਰੀਆਂ ਦੇ ਸਾਰੇ ਪਸ਼ੂ ਮਰ ਗਏ ਪਰ ਇਸਰਾਏਲੀਆਂ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਾ ਮਰਿਆ। ਫੇਰ ਫ਼ਿਰਊਨ ਨੇ ਕਿਸੇ ਨੂੰ ਭੇਜਿਆ ਤਾਂ ਵੇਖੋ ਇਸਰਾਏਲ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।
”ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ ਭੱਠੀ ਦੀ ਸੁਆਹ ਦੀਆਂ ਮੁੱਠਾਂ ਭਰੋ ਅਤੇ ਮੂਸਾ ਫ਼ਿਰਊਨ ਦੇ ਵੇਖਦਿਆਂ ਅਕਾਸ਼ ਵੱਲ ਉਡਾਵੇ। ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ। ਸੋ ਉਹ ਭੱਠੀ ਦੀ ਸੁਆਹ ਲੈ ਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਤੇ ਛਾਲੇ ਪੈ ਗਏ। ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ। ਅਤੇ ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਸੀ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।
”ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਤੇ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ। ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ। ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ। ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ। ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ। ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ।
”ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ। ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ। ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ। ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ। ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ।
”ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ। ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ। ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ।
”ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ। ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ। ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ। ਆਪਣੇ ਇੱਜੜ ਵੀ ਅਤੇ ਆਪਣੇ ਵੱਗ ਵੀ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਅਤੇ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣੀ। ਅਤੇ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਉਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ!
”ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ। ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ। ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ। ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ। ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ। ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ। ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ। ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ। ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ। ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ।
”ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।
”ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
”ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।
”ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਰਬਤ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ। ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤੁਸੀਂ ਉਸ ਦੇ ਸ਼ਬਦ ਤਾਂ ਸੁਣੇ ਪਰ ਤੁਸੀਂ ਕੋਈ ਸਰੂਪ ਨਾ ਵੇਖਿਆ, ਤੁਸੀਂ ਸਿਰਫ਼ ਅਵਾਜ਼ ਹੀ ਸੁਣੀ। ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ, ਜਿਸ ਨੂੰ ਪੂਰਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਦਿੱਤਾ।
”ਕੀ ਕਦੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਹੋਈ ਸੁਣੀ ਅਤੇ ਜੀਉਂਦੀ ਰਹੀ, ਜਿਵੇਂ ਤੁਸੀਂ ਸੁਣੀ ਹੈ? ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?
”ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ, ਵੱਡੇ ਅਤੇ ਦੁੱਖਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ
”ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਤੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ, ਤੁਹਾਨੂੰ ਨਾ ਲਾਵੇਗਾ ਪਰ ਉਹ ਉਨ੍ਹਾਂ ਨੂੰ ਉਹਨਾਂ ਦੇ ਉੱਤੇ ਪਾਵੇਗਾ ਜਿਹੜੇ ਤੁਹਾਡੇ ਤੋਂ ਵੈਰ ਰੱਖਦੇ ਹਨ।
”ਉਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਉਹ ਨਿਸ਼ਾਨ, ਅਚਰਜ਼ ਕੰਮ, ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਜਿਸ ਦੇ ਨਾਲ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕੱਢ ਲਿਆਇਆ, ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਲੋਕਾਂ ਨਾਲ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਇਸੇ ਤਰ੍ਹਾਂ ਹੀ ਕਰੇਗਾ।
”ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ। ਇਨ੍ਹਾਂ ਚਾਲ੍ਹੀ ਸਾਲਾਂ ਵਿੱਚ ਨਾ ਤੁਹਾਡੇ ਬਸਤਰ ਪੁਰਾਣੇ ਹੋਏ ਅਤੇ ਨਾ ਹੀ ਤੁਹਾਡੇ ਪੈਰ ਸੁੱਜੇ।
”ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈਅ ਦੇ ਕੰਮ ਕਰ ਕੇ ਵਿਖਾਏ।
”ਤਦ ਇਸ ਤਰ੍ਹਾਂ ਹੋਇਆ ਕਿ ਜਦ ਲੋਕ ਆਪਣਿਆਂ ਤੰਬੂਆਂ ਤੋਂ ਤੁਰੇ ਕਿ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ-ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ। ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ। ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ। ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।
”ਸੱਤਵੇਂ ਦਿਨ ਉਹ ਤੜਕੇ ਹੀ ਦਿਨ ਚੜਨ ਦੇ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਹੀ ਸ਼ਹਿਰ ਦੇ ਦੁਆਲੇ ਸੱਤ ਵਾਰ ਘੁੰਮੇ। ਸਿਰਫ਼ ਉਸੇ ਦਿਨ ਉਹ ਸ਼ਹਿਰ ਦੇ ਦੁਆਲੇ ਸੱਤ ਵਾਰੀ ਘੁੰਮੇ। ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ! ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ। ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ। ਸਾਰੀ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤਰ ਹਨ ਇਸ ਲਈ ਉਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ। ਲੋਕਾਂ ਨੇ ਜੈਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈਕਾਰਾ ਬੋਲੇ ਤਾਂ ਸ਼ਹਿਰ ਦੀ ਚਾਰ-ਦੀਵਾਰੀ ਡਿੱਗ ਗਈ ਇੱਥੋਂ ਤੱਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਤੇ ਸ਼ਹਿਰ ਨੂੰ ਜਿੱਤ ਲਿਆ।
”ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ” ਤਦ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜ੍ਹਾ ਰਿਹਾ, ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲਿਆ। ਕੀ ਇਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਸਾਰੀ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।
”ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ। ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ।
”ਤਦ ਸਮਸੂਨ ਨੇ ਵਿਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ, ਫੜ੍ਹ ਕੇ ਇੱਕ ਉੱਤੇ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਜ਼ੋਰ ਲਾ ਦਿੱਤਾ। ਸਮਸੂਨ ਨੇ ਕਿਹਾ, “ਮੇਰੇ ਪ੍ਰਾਣ ਵੀ ਫ਼ਲਿਸਤੀਆਂ ਦੇ ਨਾਲ ਹੀ ਜਾਣ।” ਅਤੇ ਉਹ ਆਪਣਾ ਸਾਰਾ ਜ਼ੋਰ ਲਾ ਕੇ ਝੁਕਿਆ ਅਤੇ ਉਹ ਘਰ ਸਾਰੇ ਸਰਦਾਰਾਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ, ਡਿੱਗ ਪਿਆ। ਇਸ ਤਰ੍ਹਾਂ ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੇ ਮਰਨ ਦੇ ਵੇਲੇ ਮਾਰਿਆ, ਉਨ੍ਹਾਂ ਨਾਲੋਂ ਵੱਧ ਸਨ ਜਿਨ੍ਹਾਂ ਨੂੰ ਉਸਨੇ ਆਪਣੇ ਜੀਉਂਦੇ ਜੀ ਮਾਰਿਆ ਸੀ।
”ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇਵਤੇ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਦੀ ਮੂਰਤੀ ਕੋਲ ਰੱਖਿਆ। ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ। ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ।
”ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ। ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ। ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜ਼ਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ। ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ। ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਦ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ, ਕਿ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਇਸ ਲਈ ਲਿਆਏ ਹਨ, ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਕਰਨ। ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ। ਉਹ ਲੋਕ ਜੋ ਮਰੇ ਨਹੀਂ ਸਨ, ਉਹ ਗਿਲ੍ਹਟੀਆਂ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੱਕ ਪਹੁੰਚ ਗਈ।
”ਉਹ ਨੇ ਬੈਤ ਸ਼ਮਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਹੋਵਾਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ। ਸੋ ਬੈਤ ਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ?
”ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ। ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ। ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ! ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।
”ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ! ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ। ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ! ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ। ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ! ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ। ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ।
”ਜਦ ਉਹ ਨਾਕੋਨ ਦੇ ਪਿੜ ਕੋਲ ਪਹੁੰਚੇ, ਤਦ ਊਜ਼ਾਹ ਨੇ ਹੱਥ ਵਧਾ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ੍ਹ ਕੇ ਸੰਭਾਲਿਆ। ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।
”ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।
”ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ। ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ। ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ। ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ। ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
”ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ। ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ? ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ। ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ। ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ। ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ। ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ! ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।
”ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ। ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ। ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਨਹੀਂ ਕੀਤਾ। ਉਹ ਪਾਣੀ ਜਗਵੇਦੀ ਦੇ ਚੁਫ਼ੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ। ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ। ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ। ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੂੰ ਹੋਮ ਦੀ ਬਲੀ ਅਤੇ ਬਾਲਣ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ। ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!
”ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ।
”ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ। ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ। ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ। ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।
”ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।” ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।
”ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।” ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ। ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।” ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ। ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ। ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।”
”ਜਦੋਂ ਅਲੀਸ਼ਾ ਘਰ ਵਿੱਚ ਆਇਆ, ਵੇਖੋ ਬਾਲਕ ਮਰਿਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ। ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ। ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ। ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ।
”ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ। ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ। ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।” ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ। ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਅਨੁਸਾਰ ਬਾਕੀ ਵੀ ਛੱਡ ਦਿੱਤਾ।
”ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ। ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ। ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ। ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?” ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।
”ਤਦ ਅਜਿਹਾ ਹੋਇਆ ਕਿ ਟਾਹਣਾ ਵੱਢਦਿਆਂ ਇੱਕ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ। ਇਸ ਲਈ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ। ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ। ਉਸ ਨੇ ਆਖਿਆ, “ਉਹ ਨੂੰ ਚੁੱਕ ਲੈ ਅਤੇ ਉਹ ਨੇ ਹੱਥ ਵਧਾ ਕੇ ਉਹ ਨੂੰ ਚੁੱਕ ਲਿਆ।”
”ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਸੇਵਕਾਂ ਨਾਲ ਯੋਜਨਾ ਬਣਾਈ ਅਤੇ ਆਖਿਆ ਮੇਰਾ ਡੇਰਾ ਕਿੱਥੇ ਲੱਗੇਗਾ। ਫਿਰ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਖ਼ਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀ, ਕਿਉਂ ਜੋ ਉੱਧਰ ਅਰਾਮੀ ਆ ਰਹੇ ਹਨ। ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ। ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?” ਤਦ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਆਖਿਆ, “ਮੇਰੇ ਸੁਆਮੀ ਤੇ ਰਾਜਾ ਕੋਈ ਨਹੀਂ, ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਇਸਰਾਏਲ ਦੇ ਰਾਜਾ ਨੂੰ ਦੱਸਦਾ ਹੈ।”
”ਜਦ ਪਰਮੇਸ਼ੁਰ ਦੇ ਜਨ ਦਾ ਸੇਵਕ ਸਵੇਰੇ ਉੱਠ ਕੇ ਬਾਹਰ ਗਿਆ, ਤਦ ਉਸ ਨੇ ਵੇਖਿਆ ਕਿ ਇੱਕ ਫੌਜ ਨੇ ਘੋੜਿਆਂ ਤੇ ਰੱਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਸੇਵਕ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ! ਅਸੀਂ ਕੀ ਕਰੀਏ? ਉਸ ਨੇ ਆਖਿਆ, “ਨਾ ਡਰ, ਕਿਉਂਕਿ ਜੋ ਸਾਡੇ ਵੱਲ ਹਨ, ਉਹ ਉਨ੍ਹਾਂ ਦੇ ਨਾਲੋਂ ਜ਼ਿਆਦਾ ਹਨ।” ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ। ਜਦ ਉਹ ਅਲੀਸ਼ਾ ਵੱਲ ਆਉਣ ਲੱਗੇ ਤਦ ਅਲੀਸ਼ਾ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਆਖਿਆ ਕਿ ਇਸ ਕੌਮ ਨੂੰ ਅੰਨ੍ਹੀ ਕਰ ਦੇ। ਉਸ ਨੇ ਅਲੀਸ਼ਾ ਦੇ ਆਖੇ ਅਨੁਸਾਰ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ। ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਇਹ ਉਹ ਰਾਹ ਨਹੀਂ, ਨਾ ਹੀ ਉਹ ਸ਼ਹਿਰ ਹੈ।” ਮੇਰੇ ਪਿੱਛੇ ਆਓ ਕਿ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ, ਜਿਹ ਨੂੰ ਤੁਸੀਂ ਲੱਭਦੇ ਹੋ, ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ। ਅਤੇ ਅਜਿਹਾ ਹੋਇਆ ਜਦ ਉਹ ਸਾਮਰਿਯਾ ਵਿੱਚ ਵੜੇ ਤਦ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਕਿ ਉਹ ਵੇਖਣ। ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਵੇਖਿਆ ਕਿ ਅਸੀਂ ਸਾਮਰਿਯਾ ਦੇ ਵਿੱਚ ਹਾਂ।
”ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ ਤਾਂ ਉਹ ਜੀ ਉੱਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ।
”ਤਦ ਯਸਾਯਾਹ ਨੇ ਆਖਿਆ ਕਿ ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ, ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪਰਛਾਵਾਂ ਦਸ ਦਰਜੇ ਅਗਾਹਾਂ ਨੂੰ ਜਾਏ ਜਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ? ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ। ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢੱਲ਼ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ।
”ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ
”ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ ਅਤੇ ਉਨ੍ਹਾਂ ਨੇ ਉੱਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉੱਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
”ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।
”“ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ, ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,
”ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ!
”ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
”ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ। ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
”ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
”ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
”ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
”ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
”ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
”ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
”ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈਅ ਨਾਲ ਬਾਹਰ ਲਿਆਂਦਾ
”ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ। ਮੈਨੂੰ ਉਹਨਾਂ ਦੇ ਆਲੇ-ਦੁਆਲੇ ਚਾਰੇ ਪਾਸੇ ਘੁਮਾਇਆ ਅਤੇ ਵੇਖੋ, ਉਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰੀਆਂ ਸਨ ਅਤੇ ਵੇਖੋ, ਉਹ ਬਹੁਤ ਸੁੱਕੀਆਂ ਹੋਈਆਂ ਸਨ। ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ। ਫੇਰ ਉਸ ਮੈਨੂੰ ਆਖਿਆ, ਤੂੰ ਇਹਨਾਂ ਹੱਡੀਆਂ ਉੱਤੇ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ! ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ। ਮੈਂ ਤੁਹਾਡੇ ਉੱਤੇ ਨਾੜਾਂ ਦਿਆਂਗਾ, ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ। ਤੁਹਾਡੇ ਵਿੱਚ ਆਤਮਾ ਪਾਵਾਂਗਾ, ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ! ਇਸ ਲਈ ਮੈਂ ਹੁਕਮ ਅਨੁਸਾਰ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ। ਮੈਂ ਵੇਖਿਆ ਤਾਂ ਕੀ ਵੇਖਦਾ ਹਾਂ, ਕਿ ਉਹਨਾਂ ਉੱਤੇ ਨਾੜਾਂ ਤੇ ਮਾਸ ਚੜ੍ਹ ਆਇਆ ਅਤੇ ਚੰਮ ਨੇ ਉਹਨਾਂ ਨੂੰ ਢੱਕ ਲਿਆ, ਪਰ ਉਹਨਾਂ ਵਿੱਚ ਸਾਹ ਨਹੀਂ ਸੀ। ਤਦ ਉਹ ਨੇ ਮੈਨੂੰ ਆਖਿਆ ਕਿ ਸਾਹ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ। ਇਸ ਲਈ ਮੈਂ ਉਹ ਦੇ ਹੁਕਮ ਦੇ ਅਨੁਸਾਰ ਭਵਿੱਖਬਾਣੀ ਅਤੇ ਉਹਨਾਂ ਵਿੱਚ ਸਾਹ ਪੈ ਗਿਆ। ਉਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਉੱਤੇ ਖੜੀਆਂ ਹੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ।
”ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਮ ਬੇਲਟਸ਼ੱਸਰ ਸੀ ਪੁੱਛਿਆ, ਕੀ ਤੇਰੇ ਕੋਲ ਇਹ ਗੁਣ ਹੈ ਜੋ ਤੂੰ ਉਸ ਸੁਫ਼ਨੇ ਦਾ ਜੋ ਮੈਂ ਵੇਖਿਆ ਅਤੇ ਉਹ ਦਾ ਅਰਥ ਦੱਸ ਸਕਦਾ ਹੈਂ? ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ, ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ। ਹੇ ਰਾਜਾ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ। ਇਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਇਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਇਹ ਕਿ ਇਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।
”ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ। ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ। ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ। ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ। ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ। ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ। ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ! ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ। ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ। ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ। ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ! ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।
”ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ! ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ। ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ!
”ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ। ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।
”ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ! ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ। ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ। ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ? ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ। ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ। ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ। ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
”ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ: ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ। ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!
”ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ। ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ। ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ। ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!
”ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
”ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।
”ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ। ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
”ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ। ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
”ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ। ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ! ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ। ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
”ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ। ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ? ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ। ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ। ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ। ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
”ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ। ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ? ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ। ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ।
”ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ। ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।
”ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ, ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ। ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ। ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।
”ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ। ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ। ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ! ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।
”ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ। ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ।
”ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
”ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
”ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
”ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
”ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ? ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ? ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ। ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਵਧਾ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।
”ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।
”ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ। ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ?
”ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।
”ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।
”ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ।
”ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢੱਲ਼ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ। ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ। ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ। ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ।
”ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ। ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।
”ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ। ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ! ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ? ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ। ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
”ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ। ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।
”ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ। ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ। ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ। ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ। ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ। ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
”ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ। ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
”ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ। ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ? ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ। ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ। ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ। ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
”ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
”ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ, ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ। ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ। ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ। ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।
”ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
”ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।
”ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ। ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ। ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
”ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
”ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ! ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।
”ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
”ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ? ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ। ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
”ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।
”ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ। ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
”ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
”ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ। ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
”ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ। ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ। ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।
”ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ। ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ। ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
”ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।
”ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ। ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ! ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ। ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ। ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
”ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ। ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ। ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ। ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ? ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ? ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ। ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
”ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ। ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ। ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ। ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ। ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
”ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ। ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।
”ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ। ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।
”ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ। ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ? ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ? ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?
”ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ। ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ। ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ। ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ। ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ! ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ! ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ। ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ! ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ। ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ। ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ। ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ। ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ। ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ। ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
”ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ, ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ। ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ। ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ? ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ? ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਇਸ ਕੰਮ ਕੇ ਕਰਨ ਵਾਲੇ ਨੂੰ ਵੇਖੇ। ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ। ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹ।
”ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ? ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ। ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ। ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ। ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ। ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ। ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ! ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।
”ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
”ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
”ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
”ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
”ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ। ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ। ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ। ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ। ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ। ਤਾਂ ਉਹ ਸਾਰੇ ਖਾ ਕੇ ਰੱਜ ਗਏ। ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ। ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
”ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ। ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ। ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ! ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
”ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ। ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ। ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।
”ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ। ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ। ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ। ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ। ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ। ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ। ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।
”ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ। ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ। ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”। ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ। ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ। ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!
”ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ। ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ। ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ? ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ। ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ। ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ। ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ। ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
”ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ। ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ? ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ। ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
”ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।
”ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ। ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ। ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ! ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ। ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ। ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ। ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆ ਦੇ ਲਈ ਸੱਭੋ ਕੁਝ ਹੋ ਸਕਦਾ ਹੈ। ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ! ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ! ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ! ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ।
”ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
”ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ। ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ! ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ! ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ। ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ। ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ! ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
”ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ। ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
”ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
”ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
”ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
”ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
”ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
”ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ। ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ। ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।
”ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ। ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।
”ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।
”ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ। ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ। ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ। ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।
”ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ। ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ। ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।
”ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ। ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ। ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ। ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ। ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ? ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ? ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ। ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।
”ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ। ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ। ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ। ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?। ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।
”ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।
”ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ। ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ। ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ। ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ। ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ। ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ। ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ। ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ! ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।
”ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ। ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ। ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ! ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ। ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ। ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।
”ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ। ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
”ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।
”ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ। ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ। ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ। ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।
”ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ। ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ! ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ। ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ। ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ! ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ। ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ। ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ। ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ। ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।
”ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ। ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ। ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ। ਪਰ ਯਿਸੂ ਨੇ ਆਖਿਆ, ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ। ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ। ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।
”ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ। ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ। ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ। ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ। ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ। ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ਬੇਟੀ, ਉੱਠ! ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ। ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ।
”ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ। ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ।
”ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।
”ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।
”ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ। ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ। ਤਾਂ ਉਨ੍ਹਾਂ ਉਸ ਤਰੀਕੇ ਨਾਲ ਸਭ ਨੂੰ ਬਿਠਾ ਦਿੱਤਾ। ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ। ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।
”ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ।
”ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ। ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ। ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ। ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ। ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
”ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ। ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।
”ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ। ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।
”ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ।
”ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ। ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ। ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ। ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ। ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ? ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ? ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।
”ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।
”ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ। ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ? ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ।
”ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ। ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
”ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ। ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ! ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ। ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ। ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ। ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ? ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ? ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
”ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
”ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ। ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ। ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ। ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ! ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ! ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।
”ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ। ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।
”ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,
”ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।” ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।” ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।” ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ। ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ। ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ। ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ। ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।” ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
”ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
”ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”
”ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ। ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਨੌਕਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਨੌਕਰ ਮਰਨ ਵਾਲਾ ਸੀ। ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।” ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।” ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ। ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।” ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।” ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ।
”ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ। ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ। ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ। ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?” ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।” ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।” ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
”ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।
”ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।” ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ। ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।” ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ, “ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?” ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ। ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ। ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।” ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ। ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
”ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ। ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।” ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
”ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।
”ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ। ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?” ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ। ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ। ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।” ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ। ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ। ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”
”ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ। ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
”ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।” ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।” ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ। ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।” ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।” ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।”
”ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।
”ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
”ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ। ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।
”ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”
”“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
”ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l” ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।
”ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
”ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
”ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ। ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ। ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।” ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ। ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ। ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ। ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।” ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।
”ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?”
”ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
”ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।
”ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ। ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
”ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ। ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ। ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ। ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
”ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ। ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ। ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ। ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,
”ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
”ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।
”ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ। ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ। ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ। ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ! ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ। ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ। ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ। ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ। ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।
”ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
”ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
”ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ। ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ। ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ। ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
”ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ। ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ। ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
”ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ। ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ। ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ? ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ। ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ। ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ। ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ। ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ। ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ! ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ। ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।
”ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ। ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ। ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ। ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
”ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ, ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ। ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ। ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ। ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ। ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ? ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
”ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
”ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।
”ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
”ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।
”ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ। ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ। ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।
”ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
”ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ। ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।
”ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ, ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ। ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ। ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ। ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ। ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ।
”ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ। ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
”ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ। ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ! ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।
”ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ। ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ। ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ। ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ! ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ। ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।
”ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
”ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ। ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ। ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ। ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ। ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ। ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ। ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
”ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ। ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ? ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ। ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।
”ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।
”ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ। ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ। ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।
”ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
”ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ। ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।
”ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ। ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
”ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ। ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ। ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ। ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।
”ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ! ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ! ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ! ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
”ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ! ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ! ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
”ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
”ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।
”ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
”ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ। ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ। ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ। ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ। ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
”ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ। ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ, ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ। ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ। ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।
”ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ। ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ? ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ? ਪਰ ਤੁਸੀਂ ਚੰਗੀਆਂ ਦਾਤਾਂ ਦੀ ਭਾਲ ਕਰੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਉੱਤਮ ਮਾਰਗ ਦੱਸਦਾ ਹਾਂ।
”ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ। ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
”ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ। ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ। ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ। ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ। ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ। ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?
”ਸੋ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਹੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ। ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ? ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ। ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
”ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ।
”ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।
”ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!
”ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।
”ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
”ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
”ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
”ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
”ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ। ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫ਼ਲ ਉਗਾਏ।
”ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ। ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ। ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ। ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।
”ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ। ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
”