23 – ਪਿਆਰ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਪਿਆਰ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਪਿਆਰ.
ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ। ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।
”ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ। ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ। ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।
”“ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।
”ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
”ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ।
”ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
”ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।
”ਜਦ ਤੂੰ ਆਪਣੇ ਵੈਰੀ ਦੇ ਬਲ਼ਦ ਅਥਵਾ ਗਧੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜ਼ਰੂਰ ਉਹ ਉਸ ਨੂੰ ਮੋੜ ਦੇ। ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਗਧਾ ਤੂੰ ਭਾਰ ਹੇਠ ਪਿਆ ਹੋਇਆ ਵੇਖੇਂ ਅਤੇ ਉਸ ਦੀ ਸਹਾਇਤਾ ਨਾ ਕਰਨੀ ਚਾਹੇਂ ਫਿਰ ਵੀ ਤੂੰ ਜ਼ਰੂਰ ਉਸ ਦੀ ਸਹਾਇਤਾ ਕਰ।
”ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
”ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ। ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
”ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
”ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ। ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ। ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।
”ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।
”ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ
”ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ। ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ।
”ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ। ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ।
”ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ।
”ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
”ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।
”ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ। ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ।
”ਹਰੇਕ ਪੁਰਖ ਆਪਣੇ-ਆਪਣੇ ਵਿੱਤ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
”ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ।
”ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
”ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬਹੁਤ ਮਿਹਨਤ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦੇ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਵਿੱਚ ਬਣੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ।
”ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।
”ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ। ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ। ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ। ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।
”ਜਦ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀ ਮੱਥਾ ਟੇਕਿਆ ਅਤੇ ਉਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਦੋਵੇਂ ਇਕੱਠੇ ਰੋਏ, ਪਰ ਦਾਊਦ ਵੱਧ ਰੋਇਆ। ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁੱਖ ਨਾਲ ਜਾ। ਸੋ ਉਹ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।
”“ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।
”ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ। ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
”ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
”ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
”ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l
”ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ। ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ! ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
”ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,
”ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ। ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ। ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
”ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
”ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
”ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
”ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।
”ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ। ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
”ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
”ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
”ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ! ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।
”ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।
”ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
”ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।
”ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
”ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
”ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
”ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ। ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ? ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ। ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ। ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ। ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
”ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ, ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ, ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ, ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
”ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
”ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
”ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
”ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
”ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
”ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ। ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
”ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
”ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
”ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
”ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
”ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
”ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ। ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
”ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ। ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
”ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
”ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
”ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
”ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
”ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
”ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
”ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।
”ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ। ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
”ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
”ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
”ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ। ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
”ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
”ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ। ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
”ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ, ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
”ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
”ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
”ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
”ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ, ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
”ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ। ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
”ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।
”ਸੁਲੇਮਾਨ ਦਾ ਸਰੇਸ਼ਟ ਗੀਤ। ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ। ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
”ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ। ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ। ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ। ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ। ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ। ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ। ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ।
”ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ। ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ। ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ। ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ। ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ। ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ! ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ! ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ! ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
”ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ, ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ, ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ। ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ! ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ। ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ। ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ। ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।
”ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ! ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ?
”ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ। ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ। ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ। ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਾਇਆ ਗਿਆ ਹੈ, ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ। ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ। ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ। ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ।
”ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ! ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ! ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ। ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ। ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ, ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ। ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ। ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ।
”ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ! ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।” ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ? ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
”ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ। ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
”ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ! ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ। ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ। ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ। ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ। ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ। ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ।
”ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
”ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
”ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ। ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ। ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ। ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ। ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ। ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ! ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ। ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ। ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
”ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ। ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ। ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ। ਦੂਦਾਂ ਫਲ ਸੁਗੰਧ ਦਿੰਦੇ ਹਨ ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ। ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ।
”ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
”ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ ਜਦ ਤੱਕ ਉਸ ਨੂੰ ਆਪ ਨਾ ਭਾਵੇ? ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ।
”ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ। ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
”ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ। ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
”ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ।
”ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ।
”ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ। ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ। ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ। ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
”ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
”ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ।
”ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ।
”ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।
”ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ! ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
”ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ।
”ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ, ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਂਗੀ।
”ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
”ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ!
”ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।
”ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ। ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।
”ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
”ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ, ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।
”ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ। ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ। ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ। ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
”ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ। ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ? ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ? ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
”ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ। ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ। ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।
”ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
”ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
”ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ। ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ। ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ! ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ! ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
”ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
”ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
”ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ। ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
”ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ? ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ। ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।
”ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।
”ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।
”ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
”ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
”ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
”ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ। ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ। ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
”ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। ਵੱਡਾ ਅਤੇ ਪਹਿਲਾ ਹੁਕਮ ਇਹੋ ਹੈ। ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
”ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ। ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
”ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ। ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ। ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਦੇਖਿਆ ਤੇ ਤੈਨੂੰ ਪਿਲਾਇਆ? ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ? ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ? ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
”ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ। ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ। ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ? ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।
”ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ।
”ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
”ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
”ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ। ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ। ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
”ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ। ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
”ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ। ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ। ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ। ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।
”ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
”ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
”ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ। ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ। ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ। ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।
”ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ? ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ? ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।
”ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ। ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ। ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ। ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
”ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ। ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
”ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।” ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ? ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ। ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ। ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ। ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।
”ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
”ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ। ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ। ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ। ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ। ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ। ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ। ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ? ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।
”ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ। ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ। ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ। ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
”ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ। ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।
”ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ। ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ। ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ। ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।
”ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
”ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
”ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
”ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।
”ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ। ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।
”ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ। ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।
”ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।
”ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
”ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
”ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
”ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
”ਯਿਸੂ ਰੋਇਆ, ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।”
”ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
”ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
”ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।
”ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ। ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ। ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ। ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।
”ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।
”ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
”“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
”ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
”ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ। ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
”“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।” ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ। “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।” ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ। ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
”ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
”ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
”ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
”ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”
”ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
”ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ। ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ। ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।
”ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ। ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
”ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
”ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ! ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
”ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
”ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ। ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ। ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ। ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
”ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ? ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ। ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
”ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
”ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।
”ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ। ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ। ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ। ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ। ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
”ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ! ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ। ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ। ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ। ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
”ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ। ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ। ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
”ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ। ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
”ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।
”ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
”ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ। ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ। ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ।
”ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
”ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ। ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ। ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ। ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ। ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ। ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ। ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।
”ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
”ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ। ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
”ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
”ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?
”ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ। ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ। ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ। ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
”ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।
”ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ।
”ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ। ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।
”ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ। ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।
”ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ। ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ। ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ। ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
”ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
”ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ।
”ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
”ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
”ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ, ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ, ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ, ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ। ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ, ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ, ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
”ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ। ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ। ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ। ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।
”ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ। ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ। ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।
”ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।
”ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ।
”ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
”ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।
”ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
”ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ। ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਨੂੰ ਨਮਸਕਾਰ ਕਰੋ।
”ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।
”ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।
”ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
”ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ। ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ। ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!।
”ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
”ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
”ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
”ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ। ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।
”ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ। ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
”ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!
”ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ! ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ!
”ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
”ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
”ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l
”ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!
”ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ! ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ! ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ! ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ! ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
”ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
”ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।
”ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
”ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।
”ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ। ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
”ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ। ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।
”ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ! ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।
”ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ। ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।
”ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ। ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ। ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ। ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
”ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।
”ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।
”ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।
”ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
”ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।
”ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ। ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ। ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
”ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ। ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
”ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ। ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ। ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
”ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ। ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
”ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
”ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ। ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।
”ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ। ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ।
”ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ। ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ। ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ। ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ। ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
”ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ। ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ। ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
”ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
”ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
”ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ।
”ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।
”ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
”ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
”ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ। ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।
”ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ। ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
”ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
”ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।
”ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ,
”ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ। ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ। ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ। ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ। ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।
”ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ। ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ। ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ। ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ। ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
”ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ। ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
”ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ। ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ। ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।
”ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।
”ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
”ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
”ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ। ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ! ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?
”ਭਾਈਚਾਰੇ ਦਾ ਪਿਆਰ ਬਣਿਆ ਰਹੇ। ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ। ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।
”ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
”ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,
”ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ। ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
”ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
”ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ? ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?
”ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ। ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।
”ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
”ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।
”ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
”ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ। ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
”ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ। ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ। ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।
”ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ? ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ। ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।
”ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ। ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ। ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ। ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ। ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ। ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ l
”ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।
”ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ। ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈਂ ਬੂਹੇ ਉੱਤੇ ਖੜ੍ਹਾ ਹੈ! ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।
”ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
”ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।
”ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
”ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l
”ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l
”ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
”ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ
”ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
”ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੁੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ।
”ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l
”ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।
”ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ। ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ। ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
”ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
”ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
”ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।
”ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
”ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।
”ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ। ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ। ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
”ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ। ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ। ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ। ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l
”ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
”ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ।
”ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ। ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।
”ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ। ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
”ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।
”ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ।
”ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।
”ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।
”ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ, ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
”ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
”ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ। ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ। ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
”