24 – ਪਰਿਵਾਰ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਪਰਿਵਾਰ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।

ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ। ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।

ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 302 ਹਵਾਲੇ

ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।

ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ। ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ। ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।

ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।

ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।

ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।

ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ। ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ। ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।

ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।

ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ। ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ। ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ। ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ। ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ। ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ? ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ। ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ।

ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ। ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।

ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ। ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। ਆਦਮ ਦੀ ਸਾਰੀ ਉਮਰ ਨੌ ਸੌ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ।

ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ।

ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।

ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ

ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ। ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ। ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।

ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ। ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ।

ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ। ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ। ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?

ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।

ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ। ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ। ਅਬਰਾਹਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਸਾਰਾਹ ਨੇ ਜਨਮ ਦਿੱਤਾ ਸੀ, ਇਸਹਾਕ ਰੱਖਿਆ।

ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।

ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।

ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ। ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ, ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ।

ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ। ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?

ਫੇਰ ਯਹੋਵਾਹ ਨੇ ਯਾਕੂਬ ਨੂੰ ਆਖਿਆ, ਤੂੰ ਆਪਣੇ ਪੁਰਖਿਆਂ ਦੇ ਦੇਸ਼ ਨੂੰ ਅਤੇ ਆਪਣੀ ਜਨਮ ਭੂਮੀ ਵੱਲ ਮੁੜ ਜਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ।

ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।

ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ। ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ।

ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ਼ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ਼ ਨਾਲ ਲੱਗ ਕੇ ਰੋਇਆ।

ਯੂਸੁਫ਼ ਨੇ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਵਸਾਇਆ ਅਤੇ ਉਨ੍ਹਾਂ ਨੂੰ ਮਿਸਰ ਦੇਸ਼ ਦੀ ਸਭ ਤੋਂ ਚੰਗੀ ਧਰਤੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ, ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ, ਵਿਰਾਸਤ ਵਿੱਚ ਦਿੱਤੀ। ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ।

ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।

ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।

ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ।

ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।

ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।

ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।

ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ। ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ।

ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ।

ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ। ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।

ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ। ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ। ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।

ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਜਾਇਦਾਦ ਦੇ ਅਰਥਾਤ ਉਨ੍ਹਾਂ ਤੱਕ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਪਹੁੰਚਾ ਦੇ। ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ। ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਭਰਾਵਾਂ ਨੂੰ ਦਿਓ। ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ। ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ, ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਉਹ ਉਸ ਦੇ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰਾਉਣ। ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ। ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ। ਇਸ ਤਰ੍ਹਾਂ ਕੋਈ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ-ਆਪਣੀਆਂ ਜ਼ਮੀਨਾਂ ਵਿੱਚ ਬਣੇ ਰਹਿਣ।

ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ। ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, “ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।”

ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।

ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।

ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ, ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ ਕਰ ਦੇਵੇਗਾ।

ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ।

ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ।

ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਸੁਣੋ ਅਤੇ ਮੰਨੋ ਤਾਂ ਜੋ ਤੁਸੀਂ ਉਹ ਕੰਮ ਕਰੋ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੋਵੇ ਅਤੇ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ।

ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ।

ਉਹ ਬਹੁਤ ਸਾਰੀਆਂ ਪਤਨੀਆਂ ਵੀ ਨਾ ਰੱਖੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ-ਸੋਨਾ ਬਹੁਤ ਵਧਾਵੇ।

ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ।”

ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ, ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ। ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।

ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ, ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ, ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।” ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।

ਜੇ ਕੋਈ ਮਨੁੱਖ ਕਿਸੇ ਇਸਤਰੀ ਨਾਲ ਵਿਆਹ ਕਰੇ ਅਤੇ ਉਸ ਦੇ ਕੋਲ ਜਾਵੇ ਅਤੇ ਫੇਰ ਉਸ ਤੋਂ ਨਫ਼ਰਤ ਕਰਨ ਲੱਗੇ, ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, “ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,” ਤਾਂ ਉਸ ਕੁੜੀ ਦੇ ਮਾਤਾ-ਪਿਤਾ ਉਸ ਦੇ ਕੁਆਰਪੁਣੇ ਦੇ ਨਿਸ਼ਾਨ ਲੈ ਕੇ, ਉਸ ਸ਼ਹਿਰ ਦੇ ਬਜ਼ੁਰਗਾਂ ਕੋਲ ਫਾਟਕ ਉੱਤੇ ਜਾਣ, ਅਤੇ ਉਸ ਕੁੜੀ ਦਾ ਪਿਤਾ ਬਜ਼ੁਰਗਾਂ ਨੂੰ ਆਖੇ, “ਮੈਂ ਆਪਣੀ ਧੀ ਦਾ ਵਿਆਹ ਇਸ ਮਨੁੱਖ ਨਾਲ ਕਰ ਦਿੱਤਾ ਪਰ ਉਹ ਉਸ ਤੋਂ ਨਫ਼ਰਤ ਕਰਦਾ ਹੈ, ਅਤੇ ਵੇਖੋ, ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ, ਪਰ ਇਹ ਮੇਰੀ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ।” ਤਦ ਉਸ ਦੇ ਮਾਤਾ-ਪਿਤਾ ਉਸ ਬਸਤਰ ਨੂੰ ਸ਼ਹਿਰ ਦੇ ਬਜ਼ੁਰਗਾਂ ਦੇ ਅੱਗੇ ਵਿਛਾ ਦੇਣ। ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਫੜ੍ਹ ਕੇ ਉਸ ਨੂੰ ਝਿੜਕਣ, ਅਤੇ ਉਸ ਉੱਤੇ ਸੌ ਸ਼ਕੇਲ ਚਾਂਦੀ ਦਾ ਜੁਰਮਾਨਾ ਲਾਉਣ ਅਤੇ ਉਹ ਉਸ ਕੁੜੀ ਦੇ ਪਿਤਾ ਨੂੰ ਦੇ ਦੇਣ, ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਦੀ ਬਦਨਾਮੀ ਕੀਤੀ ਹੈ, ਅਤੇ ਉਹ ਉਸ ਦੀ ਪਤਨੀ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ। ਪਰ ਜੇਕਰ ਇਹ ਗੱਲ ਸੱਚੀ ਹੋਵੇ ਅਤੇ ਉਸ ਕੁੜੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਾ ਪਾਏ ਗਏ ਹੋਣ, ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਵਿਭਚਾਰ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ। ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ।

ਕੁਕਰਮ ਨਾਲ ਜੰਮਿਆ ਹੋਇਆ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਸ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ।

ਜਦ ਕੋਈ ਪੁਰਖ ਕਿਸੇ ਇਸਤਰੀ ਨਾਲ ਵਿਆਹ ਕਰ ਲਵੇ ਅਤੇ ਬਾਅਦ ਵਿੱਚ ਉਹ ਉਸ ਤੋਂ ਪ੍ਰਸੰਨ ਨਾ ਹੋਵੇ ਕਿਉਂ ਜੋ ਉਹ ਨੇ ਉਸ ਵਿੱਚ ਬੇਸ਼ਰਮੀ ਦੀ ਕੋਈ ਗੱਲ ਵੇਖੀ ਤਾਂ ਉਹ ਉਸ ਨੂੰ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਸ ਨੂੰ ਆਪਣੇ ਘਰੋਂ ਕੱਢ ਦੇਵੇ। ਜਦ ਉਹ ਉਸ ਦੇ ਘਰ ਤੋਂ ਨਿੱਕਲ ਜਾਵੇ ਤਾਂ ਉਹ ਜਾ ਕੇ ਕਿਸੇ ਹੋਰ ਪੁਰਖ ਦੀ ਪਤਨੀ ਹੋ ਸਕਦੀ ਹੈ। ਪਰ ਜੇਕਰ ਉਹ ਦੂਜਾ ਪੁਰਖ ਵੀ ਉਸ ਨੂੰ ਨਾਪਸੰਦ ਕਰੇ ਅਤੇ ਉਹ ਉਸ ਲਈ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਜਾਂ ਫਿਰ ਉਹ ਦੂਜਾ ਪੁਰਖ ਜਿਸ ਨੇ ਉਸ ਨਾਲ ਵਿਆਹ ਕੀਤਾ ਸੀ, ਮਰ ਜਾਵੇ, ਤਾਂ ਉਸ ਦਾ ਪਹਿਲਾ ਪਤੀ, ਜਿਸ ਨੇ ਉਹ ਨੂੰ ਕੱਢ ਦਿੱਤਾ ਸੀ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਨਹੀਂ ਲੈ ਸਕਦਾ, ਜਦ ਕਿ ਉਹ ਭਰਿਸ਼ਟ ਹੋ ਚੁੱਕੀ ਹੈ, ਕਿਉਂ ਜੋ ਇਹ ਯਹੋਵਾਹ ਦੇ ਸਨਮੁਖ ਇੱਕ ਘਿਣਾਉਣਾ ਕੰਮ ਹੈ। ਇਸ ਤਰ੍ਹਾਂ ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਪਾਪੀ ਨਾ ਬਣਾਇਓ।

ਜਦ ਕੋਈ ਪੁਰਖ ਦਾ ਨਵਾਂ ਵਿਆਹ ਹੋਇਆ ਹੋਵੇ, ਤਾਂ ਉਹ ਸੈਨਾਂ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਜਾਵੇ, ਉਹ ਇੱਕ ਸਾਲ ਆਪਣੇ ਘਰ ਵਿੱਚ ਵਿਹਲਾ ਰਹੇ ਅਤੇ ਆਪਣੀ ਵਿਆਹੀ ਹੋਈ ਪਤਨੀ ਨੂੰ ਖੁਸ਼ ਕਰੇ।

ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’

ਸਰਾਪੀ ਹੋਵੇ ਉਹ, ਜਿਹੜਾ ਪਰਦੇਸੀ, ਯਤੀਮ, ਅਤੇ ਵਿਧਵਾ ਦਾ ਨਿਆਂ ਵਿਗਾੜੇ। ‘ਤਦ ਸਾਰੀ ਪਰਜਾ ਆਖੇ, ਆਮੀਨ।’

“ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ।”

ਸਾਰੀ ਪਰਜਾ ਨੂੰ ਇਕੱਠਾ ਕਰਿਓ, ਭਾਵੇਂ ਪੁਰਖ, ਭਾਵੇਂ ਇਸਤਰੀਆਂ, ਭਾਵੇਂ ਬੱਚੇ, ਭਾਵੇਂ ਪਰਦੇਸੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤਾਂ ਜੋ ਉਹ ਸੁਣਨ ਅਤੇ ਸਿੱਖਣ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ, ਅਤੇ ਉਨ੍ਹਾਂ ਦੇ ਬੱਚੇ ਜਿਨ੍ਹਾਂ ਨੇ ਇਹ ਗੱਲਾਂ ਨਹੀਂ ਸੁਣੀਆਂ, ਉਹ ਵੀ ਸੁਣਨ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨਾ ਸਿੱਖਣ, ਜਦ ਤੱਕ ਤੁਸੀਂ ਉਸ ਭੂਮੀ ਉੱਤੇ ਜੀਉਂਦੇ ਰਹੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”

ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ। ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਹਨਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਬਚਾਓਗੇ।

ਇਸ ਲਈ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਅਜਿਹਾ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜ੍ਹੇਗਾ ਉਸ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀ ਨੂੰ ਯਹੋਵਾਹ ਫੜ੍ਹੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜ੍ਹੇਗਾ ਉਹ ਇੱਕ-ਇੱਕ ਕਰਕੇ ਨੇੜੇ ਆਵੇ।

ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ ਤੁਸੀਂ ਪੱਕੇ ਤੋਰ ਤੇ ਜਾਣ ਰੱਖੋ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਇਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫਿਰ ਨਹੀਂ ਕੱਢੇਗਾ ਸਗੋਂ ਉਹ ਤੁਹਾਡੇ ਲਈ ਫਾਹੀ ਅਤੇ ਜਾਲ਼ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੱਕ ਇਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।

ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।

ਉਸੇ ਸਮੇਂ ਸਾਰੇ ਇਸਰਾਏਲੀ ਵੀ ਉੱਥੋਂ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਘਰਾਣੇ ਵਿੱਚ ਚਲੇ ਗਏ ਅਤੇ ਉੱਥੋਂ ਉਹ ਸਾਰੇ ਆਪੋ ਆਪਣੇ ਹਿੱਸਿਆਂ ਵਿੱਚ ਚਲੇ ਗਏ।

ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,

ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”

ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?

ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।

ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।

ਹੁਣ ਏਲੀ ਦੇ ਪੁੱਤਰ ਦੁਸ਼ਟ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ।

ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ।

ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।

ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ।

ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ। ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ। ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ। ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।

ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤਰਾਂ ਨੂੰ ਨਾ ਵਿਆਹੁਣਾ ਅਤੇ ਨਾ ਉਨ੍ਹਾਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰਨਾ ਅਤੇ ਨਾ ਹੀ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਚਾਹੁਣਾ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਉਸ ਧਰਤੀ ਦੇ ਪਦਾਰਥ ਖਾਓ ਅਤੇ ਉਸ ਨੂੰ ਆਪਣੇ ਵੰਸ਼ ਲਈ ਸਦੀਪਕ ਕਾਲ ਦੀ ਮਿਲਖ਼ ਹੋਣ ਲਈ ਛੱਡ ਜਾਓ।

ਤਦ ਅਜ਼ਰਾ ਜਾਜਕ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਧੋਖਾ ਕੀਤਾ ਹੈ, ਅਤੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਇਸਰਾਏਲ ਦੇ ਦੋਸ਼ ਨੂੰ ਵਧਾਇਆ ਹੈ। ਹੁਣ ਤੁਸੀਂ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ, ਆਪਣੇ ਪਾਪਾਂ ਦਾ ਇਕਰਾਰ ਕਰੋ ਅਤੇ ਉਸ ਦੀ ਇੱਛਾ ਪੂਰੀ ਕਰੋ ਅਤੇ ਇਸ ਦੇਸ਼ ਦੇ ਲੋਕਾਂ ਤੋਂ ਅਤੇ ਗੈਰ-ਕੌਮੀ ਇਸਤਰੀਆਂ ਤੋਂ ਅਲੱਗ ਹੋ ਜਾਓ।” ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਉੱਚੀ ਅਵਾਜ਼ ਨਾਲ ਕਿਹਾ, “ਇਸੇ ਤਰ੍ਹਾਂ ਹੀ ਹੋਵੇਗਾ! ਜਿਵੇਂ ਤੁਸੀਂ ਕਿਹਾ ਹੈ ਅਸੀਂ ਉਸੇ ਤਰ੍ਹਾਂ ਹੀ ਕਰਾਂਗੇ!

ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!” ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।

ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ

ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ।

ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ, ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।

ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।

ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ। ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।

ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ[੯]। ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।

ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ। ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।

ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ, ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ। ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ। ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ, ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ, ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ, ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।

ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।

ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।

ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,

ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ! ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,

ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।

ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!

ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ, ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!

ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।

ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।

ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!

ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ! ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ। ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।

ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ, ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,

ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਤਾਲੀਮ ਨੂੰ ਨਾ ਛੱਡੀਂ,

ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ, ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।

ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ, ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ। ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ, ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।

ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ। ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।

ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ। ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ। ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ। ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!

ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ। ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।

ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।

ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।

ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।

ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।

ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।

ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।

ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।

ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।

ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।

ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।

ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।

ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।

ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।

ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।

ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ। ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।

ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।

ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।

ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!

ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।

ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।

ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।

ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।

ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।

ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।

ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।

ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ। ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ। ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ! ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।

ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ। ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ। ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ। ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ! ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।

ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।

ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!

ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।

ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।

ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।

ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।

ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ। ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ। ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!

ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।

ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ, ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।

ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!

ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ। ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ। ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ। ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ। ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ। ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ। ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ। ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ। ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ। ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ। ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ। ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ। ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ। ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ। ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ। ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ। ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ। ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ, ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ। ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ। ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!

ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ! ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।

ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।

ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।

ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,

ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ।

ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ! ਅਸੀਂ ਗਰਭੀ ਹੋਏ, ਅਸੀਂ ਤੜਫ਼ੇ, ਪਰ ਜਾਣੋ ਅਸੀਂ ਹਵਾ ਹੀ ਜਣੀ! ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਨਾ ਜਗਤ ਦੇ ਵਾਸੀਆਂ ਨੂੰ ਜਨਮ ਦਿੱਤਾ।

ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।

ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।

ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।

ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ। ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ।

ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।

ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।

ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।

ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ।

ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।

ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ

ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।

ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਅਤੇ ਇਸ ਦੇਸ ਵਿੱਚ ਜਿਹੜਾ ਮੈਂ ਤੁਹਾਡਿਆਂ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।

ਤੁਸੀਂ ਔਰਤਾਂ ਵਿਆਹੋ ਅਤੇ ਪੁੱਤਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤਰਾਂ ਲਈ ਔਰਤਾਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ

ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ। ਵੇਖ, ਸਾਰੇ ਕਹਾਉਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਕਹਾਵਤ ਆਖਣਗੇ ਕਿ “ਜਿਹੀ ਮਾਂ ਤੇਹੀ ਧੀ।”

ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।

ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪੁਰਖਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭਰਿਸ਼ਟ ਨਾ ਕਰੋ।

ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜ਼ਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ।

ਉਹ ਵਿਧਵਾ ਜਾਂ ਛੁੱਟੜ ਔਰਤ ਨਾਲ ਵਿਆਹ ਨਾ ਕਰਨਗੇ, ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਜਾਂ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿਧਵਾ ਹੋਵੇ ਵਿਆਹ ਕਰਾਉਣਗੇ।

ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ, ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਂਗੀ।

ਇਹ ਦੇ ਵਿਖੇ ਤੁਸੀਂ ਆਪਣੇ ਪੁੱਤਰਾਂ ਨੂੰ ਅਤੇ ਤੁਹਾਡੇ ਪੁੱਤਰ ਆਪਣੇ ਪੁੱਤਰਾਂ ਨੂੰ, ਉਹਨਾਂ ਦੇ ਪੁੱਤਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।

ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ!

ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।

“ਭਲਾ, ਦੋ ਮਨੁੱਖ ਇਕੱਠੇ ਚੱਲ ਸਕਦੇ ਹਨ, ਜੇ ਉਹ ਸਹਿਮਤ ਨਾ ਹੋਣ?

ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਂ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ।

ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ। ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।

ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ। ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।

ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!

ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ। ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ। ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ। ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ। ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ। ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ। ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ। ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ। ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ। ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ। ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ। ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ। ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ। ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ। ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ। ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ।

ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ।

ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ। ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।

ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।

ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ, ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।

ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।

ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ? ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ? ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?

ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ। ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ। ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ। ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।

ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।

ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ। ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ। ਪਰ ਉਸ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ? ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।

ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ? ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।

ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ। ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।

ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ। ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ। ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ। ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।

ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।

ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।

ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।

ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ? ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ? ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ। ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ।

ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।

ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।

ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ?

ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ। ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ। ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।

ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ। ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ। ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ। ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।

ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ। ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ। ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ। ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ। ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ? ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ। ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ। ਪਰ ਮੁਰਦਿਆਂ ਦੇ ਜੀ ਉੱਠਣ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।

ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।

ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ।

ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।

ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ

ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।

ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ। ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ। ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ? ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।

ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ। ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।

ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ। ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ। ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।

ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ, ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।

ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!

ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ? ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ? ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ। ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ। ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ। ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਨੇ ਵਿਰੁੱਧ ਵਿਭਚਾਰ ਕਰਦਾ ਹੈ। ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।

ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।

ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ। ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।

ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ। ਸੱਤ ਭਰਾ ਸਨ ਅਤੇ ਪਹਿਲੇ ਨੇ ਵਿਆਹ ਕਰਾਇਆ ਅਤੇ ਬੇ-ਔਲਾਦ ਹੀ ਮਰ ਗਿਆ। ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ। ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ। ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ? ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ। ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?

ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।

ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ। ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ। ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ। ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ। ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।

ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।

ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।

ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ। ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ। ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।

ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ। ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ। ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।

ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ? ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ। ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।

ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ। ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ, ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ, ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ, ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ, ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ, ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ, ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ, ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ, ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ, ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ, ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ, ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ, ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ, ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ।

ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ। ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ। ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।

ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ? ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ? ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।

ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।

ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ। ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ। ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ। ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ। ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ। ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ। ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ। ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ। ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ। ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ। ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ। ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।

ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।

ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ। ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।

ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ। ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।

ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ, ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l

ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ, ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ। ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ। ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ। ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ। ਇਸ ਪਿੱਛੋਂ ਉਹ ਔਰਤ ਵੀ ਮਰ ਗਈ। ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ? ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।

ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।

ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ।

ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ। ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।

ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।” ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ। ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”

ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ।

ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”

ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ। ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?” ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।

ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।

“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।

ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।

ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।

ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।

ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।

ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।

ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ। ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ। ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ। ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।

ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ। ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।

ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ। ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ। ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।

ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ। ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ। ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ। ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।

ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।

ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ। ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ। ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ। ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ। ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ। ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ।

ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ। ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ। ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ। ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।

ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ। ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ। ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ। ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ। ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?

ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ। ਸੋ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ। ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ। ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ। ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।

ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ। ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ। ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ। ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।

ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ। ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ। ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ। ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ। ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ।

ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ। ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ। ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ। ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ। ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ। ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ। ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ। ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ। ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ। ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ। ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ? ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ? ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ। ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ।

ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।

ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।

ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ। ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ। ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ? ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ। ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।

ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ? ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ। ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।

ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।

ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ। ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।

ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ। ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।

ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!

ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ। ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ। ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ। ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ। ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।

ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।

ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ। ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ। ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।

ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।

ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।

ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ। ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ। ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ। ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ। ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ। ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ। ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ।

ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ। ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ। ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ?

ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ। ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ।

ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ। ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ। ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ। ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।

ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।

ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ। ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ। ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ। ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ। ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ। ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ। ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ। ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ।

ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ। ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।

ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ।

ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।

ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।

ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।

ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ, ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ। ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ! ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?

ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।

ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।

ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।

ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ। ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ

ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?

ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।

ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।

ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ। ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ। ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ। ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ। ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ। ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ।

ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ। ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ। ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।

ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।

ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।

ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net