26 – ਸਰਕਾਰ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਸਰਕਾਰ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ।

ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ, ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ। ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।

ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ, ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 419 ਹਵਾਲੇ

ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।

ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।

ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।

ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ। ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ। ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ। ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ। ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ। ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।

ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ।

ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ।

ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ। ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਤੈਨੂੰ ਸਾਰੇ ਮਿਸਰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ। ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ। ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ,” ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ। ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਫ਼ਿਰਊਨ ਹਾਂ, ਅਤੇ ਤੇਰੇ ਬਿਨ੍ਹਾਂ ਮਿਸਰ ਦੇ ਸਾਰੇ ਦੇਸ਼ ਵਿੱਚ ਕੋਈ ਮਨੁੱਖ ਆਪਣਾ ਹੱਥ-ਪੈਰ ਨਹੀਂ ਹਿਲਾਵੇਗਾ।

ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ। ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ। ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ।

ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ। ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ। ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ। ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।

ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ। ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ।

ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।

ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ। ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ। ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ। ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ।

ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ। ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ।

ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ। ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।

ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।

ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ, ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ। ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ। ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ। ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।

ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ। ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ। ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ।

ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ।

ਜਦ ਤੁਸੀਂ ਉਸ ਦੇਸ਼ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ ਅਤੇ ਆਖਣ ਲੱਗੋ, ਅਸੀਂ ਵੀ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੀ ਤਰ੍ਹਾਂ ਆਪਣੇ ਉੱਤੇ ਇੱਕ ਰਾਜਾ ਨਿਯੁਕਤ ਕਰ ਲਈਏ, ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ। ਪਰ ਉਹ ਆਪਣੇ ਲਈ ਬਹੁਤ ਘੋੜੇ ਨਾ ਵਧਾਵੇ, ਨਾ ਹੀ ਉਹ ਘੋੜੇ ਵਧਾਉਣ ਲਈ ਪਰਜਾ ਨੂੰ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਕਦੀ ਨਾ ਮੁੜਿਓ। ਉਹ ਬਹੁਤ ਸਾਰੀਆਂ ਪਤਨੀਆਂ ਵੀ ਨਾ ਰੱਖੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ-ਸੋਨਾ ਬਹੁਤ ਵਧਾਵੇ।

ਅਜਿਹਾ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ। ਉਹ ਉਸ ਦੇ ਕੋਲ ਰਹੇ ਅਤੇ ਆਪਣੇ ਪੂਰੇ ਜੀਵਨ ਵਿੱਚ ਉਸ ਨੂੰ ਪੜ੍ਹੇ, ਜਿਸ ਨਾਲ ਉਹ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ, ਤਾਂ ਜੋ ਉਹ ਮਨ ਵਿੱਚ ਘਮੰਡ ਕਰਕੇ ਆਪਣੇ ਭਰਾਵਾਂ ਨੂੰ ਆਪਣੇ ਤੋਂ ਨੀਵਾਂ ਨਾ ਸਮਝੇ, ਅਤੇ ਉਹ ਇਸ ਹੁਕਮਨਾਮੇ ਤੋਂ ਨਾ ਤਾਂ ਸੱਜੇ ਮੁੜੇ ਅਤੇ ਨਾ ਹੀ ਖੱਬੇ, ਇਸ ਲਈ ਉਹ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਵਿਚਕਾਰ ਬਹੁਤ ਦਿਨਾਂ ਤੱਕ ਰਾਜ ਕਰਨ।

ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,

ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਉੱਤੇ ਰਾਜ ਕਰ, ਤੂੰ ਅਤੇ ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ, ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ।” ਤਦ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਨਾ ਮੈਂ ਤੁਹਾਡੇ ਉੱਤੇ ਰਾਜ ਕਰਾਂਗਾ ਅਤੇ ਨਾ ਮੇਰਾ ਪੁੱਤਰ ਤੁਹਾਡੇ ਉੱਤੇ ਰਾਜ ਕਰੇਗਾ, ਸਗੋਂ ਯਹੋਵਾਹ ਹੀ ਤੁਹਾਡੇ ਉੱਤੇ ਰਾਜ ਕਰੇਗਾ।”

ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।

ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ। ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ। ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।

ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ। ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।

ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ। ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ। ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ। ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ, ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ, ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ। ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ। ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ, ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ!

ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ। ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ।

ਸੋ ਜਦ ਸਮੂਏਲ ਨੇ ਵੇਖਿਆ ਉਸੇ ਵੇਲੇ ਯਹੋਵਾਹ ਨੇ ਉਹ ਨੂੰ ਆਖਿਆ, ਵੇਖ ਇਹੋ ਉਹ ਮਨੁੱਖ ਹੈ ਜਿਸ ਦੇ ਲਈ ਮੈਂ ਤੈਨੂੰ ਕਿਹਾ ਸੀ, ਇਹੋ ਮੇਰੀ ਪਰਜਾ ਉੱਤੇ ਰਾਜ ਕਰੇਗਾ।

ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?

ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ। ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ-ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ।

ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ! ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਸਾਰੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ ਆਪਣੇ ਘਰ ਜਾਵੇ।

ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉਹ ਦੇ ਨਾਲ ਗਈ। ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ।

ਜਿਸ ਵੇਲੇ ਸ਼ਾਊਲ ਨੇ ਇਹ ਖ਼ਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਉਹ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ। ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿੱਕਲੇ।

ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ ਸੀ ਕਿ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ? ਉਨ੍ਹਾਂ ਲੋਕਾਂ ਨੂੰ ਲੈ ਆਓ ਜੋ ਅਸੀਂ ਉਨ੍ਹਾਂ ਨੂੰ ਮਾਰ ਸੁੱਟੀਏ!

ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।

ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉੱਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ ਹੁਣ ਵੇਖੋ, ਇਹ ਤੁਹਾਡਾ ਰਾਜਾ ਹੈ ਜਿਸ ਨੂੰ ਤੁਸੀਂ ਚੁਣ ਲਿਆ ਅਤੇ ਜਿਸ ਨੂੰ ਤੁਸੀਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ। ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ। ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਹੁੰਦਾ ਸੀ।

ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ! ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ।

ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ!

ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ। ਤਦ ਸ਼ਾਊਲ ਨੇ ਆਖਿਆ, ਹੋਮ ਦੀ ਬਲੀ ਅਤੇ ਸੁੱਖ-ਸਾਂਦ ਦੀ ਭੇਟ ਮੇਰੇ ਕੋਲ ਲੈ ਆਓ ਅਤੇ ਉਸ ਨੇ ਹੋਮ ਦੀ ਬਲੀ ਚੜ੍ਹਾਈ। ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ। ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ। ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ। ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ। ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।

ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ। ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।

ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ ਸੋ ਹੁਣ ਦਯਾ ਕਰ ਕੇ ਮੇਰਾ ਪਾਪ ਮਾਫ਼ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਦੇ ਅੱਗੇ ਮੱਥਾ ਟੇਕਾਂ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ।

ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ।

ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ। ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ। ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਇਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਗੁਫ਼ਾ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ। ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।

ਵੇਖ, ਹੁਣ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਸੱਚ-ਮੁੱਚ ਤੂੰ ਰਾਜਾ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਹੋਵੇਗਾ। ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸਹੁੰ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿੱਚੋਂ ਤੇਰੇ ਨਾਮ ਨੂੰ ਨਾ ਮਿਟਾਵਾਂਗਾ। ਸੋ ਦਾਊਦ ਨੇ ਸ਼ਾਊਲ ਨਾਲ ਸਹੁੰ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਗੜ੍ਹ ਵਿੱਚ ਜਾ ਬੈਠੇ।

ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ? ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ। ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ। ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।

ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ? ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ। ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!

ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ।

ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ। ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ। ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ। ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ ਕੀਤਾ। ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ। ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਅਨੁਸਾਰ ਦਾਊਦ ਨੂੰ ਸਮਝਾ ਦਿੱਤਾ।

ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।

ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,

ਉਨ੍ਹਾਂ ਨੇ ਪਾਤਸ਼ਾਹ ਨੂੰ ਦੱਸਿਆ ਕਿ ਵੇਖੋ ਨਾਥਾਨ ਨਬੀ ਆ ਗਿਆ ਹੈ, ਉਹ ਪਾਤਸ਼ਾਹ ਦੇ ਸਨਮੁਖ ਹੋਇਆ, ਤਾਂ ਉਸ ਨੇ ਪਾਤਸ਼ਾਹ ਨੂੰ ਧਰਤੀ ਤੱਕ ਮੂੰਹ ਪਰਨੇ ਹੋ ਕੇ ਮੱਥਾ ਟੇਕਿਆ।

ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ। ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਹੋਏ ਵੱਡਾ ਅਨੰਦ ਕਰਦੇ ਤੁਰੇ ਜਾਂਦੇ ਸਨ, ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ।

ਸੁਲੇਮਾਨ ਯਹੋਵਾਹ ਨਾਲ ਪ੍ਰੇਮ ਰੱਖਦਾ ਸੀ ਅਤੇ ਆਪਣੇ ਪਿਤਾ ਦਾਊਦ ਦੀਆਂ ਬਿਧੀਆਂ ਉੱਤੇ ਚੱਲਦਾ ਸੀ, ਪਰ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਸੀ। ਪਾਤਸ਼ਾਹ ਹੋਮ ਬਲੀ ਲਈ ਗਿਬਓਨ ਸ਼ਹਿਰ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ।

ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ? ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ। ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ। ਤੇਰਾ ਦਾਸ ਤੇਰੀ ਪਰਜਾ ਦੇ ਵਿਚਕਾਰ ਹੈ ਜਿਸ ਨੂੰ ਤੂੰ ਚੁਣਿਆ ਹੈ। ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ। ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ? ਇਹ ਗੱਲ ਪ੍ਰਭੂ ਦੀ ਨਿਗਾਹ ਵਿੱਚ ਚੰਗੀ ਲੱਗੀ, ਕਿ ਸੁਲੇਮਾਨ ਨੇ ਇਹ ਚੀਜ਼ ਮੰਗੀ ਹੈ। ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ। ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ। ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ। ਜੇਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੇਰੀ ਉਮਰ ਵਧਾਵਾਂਗਾ।

ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ। ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।

ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।

ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ। ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ। ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ। ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ। ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ। ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ। ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ। ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ।

ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਨੇ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ ਸੀ। ਅਤੇ ਉਸ ਨੇ ਉਹ ਨੂੰ ਇਸ ਗੱਲ ਦਾ ਹੁਕਮ ਦਿੱਤਾ ਸੀ ਕਿ ਦੂਜਿਆਂ ਦੇਵਤਿਆਂ ਦੇ ਪਿੱਛੇ ਨਾ ਚੱਲੇ ਪਰ ਉਹ ਨੇ ਯਹੋਵਾਹ ਦਾ ਹੁਕਮ ਨਾ ਮੰਨਿਆ। ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ।

ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਦੇ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਜਿਵੇਂ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ। ਤਦ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਛੱਡ ਦਿੱਤਾ। ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।

ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੇਵੀ ਦੀ ਅੰਸ ਵਿੱਚੋਂ ਨਹੀਂ ਸਨ ਜਾਜਕ ਬਣਾਏ। ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਉੱਤੇ ਪਰਬ ਮਨਾਇਆ ਉਸ ਪਰਬ ਵਾਂਗੂੰ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਇਸ ਤਰ੍ਹਾਂ ਉਸ ਨੇ ਬੈਤਏਲ ਵਿੱਚ ਵੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ।

ਤਾਂ ਇਸ ਤਰ੍ਹਾਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਇਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸਕਿਆ। ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ।

ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ। ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ।

ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ। ਇਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਦੀ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਇਸ ਤਰ੍ਹਾਂ ਝਾੜੂ ਲਈ ਫਿਰਾਂਗਾ ਜਿਵੇਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ।

ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ।

ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ। ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮਅਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ। ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।

ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ। ਉਸ ਨੇ ਦੇਸ ਵਿੱਚੋਂ ਸਮਲਿੰਗੀਆਂ ਨੂੰ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ। ਉਸ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜ ਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਸ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ। ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।

ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ। ਪਰ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਚੱਲਿਆ ਅਤੇ ਆਪਣੇ ਪਾਪਾਂ ਨਾਲ ਉਸ ਨੇ ਇਸਰਾਏਲ ਨੂੰ ਪਾਪੀ ਬਣਾਇਆ।

ਯਾਰਾਬੁਆਮ ਦੇ ਪਾਪਾਂ ਦੇ ਕਾਰਨ ਇਹ ਹੋਇਆ ਜੋ ਉਸ ਆਪ ਕੀਤੇ ਅਤੇ ਇਸਰਾਏਲ ਤੋਂ ਵੀ ਕਰਾਏ ਅਤੇ ਉਸ ਭੜਕਾਉਣ ਦੇ ਨਾਲ ਜਿਸ ਤੋਂ ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਗੁੱਸੇ ਕੀਤਾ।

ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ, ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਚੌਵੀ ਸਾਲ ਰਾਜ ਕੀਤਾ। ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਿਆ ਅਤੇ ਉਹ ਦੇ ਪਾਪ ਵਿੱਚ ਜਿਸ ਨਾਲ ਉਹ ਨੇ ਇਸਰਾਏਲ ਨੂੰ ਪਾਪੀ ਬਣਾਇਆ ਲੱਗਾ ਰਿਹਾ।

ਜੋ ਬਆਸ਼ਾ ਦੀ ਅੰਸ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ।

ਨਾਲੇ ਹਨਾਨੀ ਦੇ ਪੁੱਤਰ ਯੇਹੂ ਨਬੀ ਨੂੰ ਵੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।

ਇਸ ਤਰ੍ਹਾਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ। ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ।

ਅਤੇ ਇਸ ਤਰ੍ਹਾਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ। ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ।

ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ। ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦੇ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ।

ਅਤੇ ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ। ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ। ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ। ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵੱਧ ਕ੍ਰੋਧ ਚੜ੍ਹਾਇਆ।

ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।

ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ? ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ। ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।

ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ। ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ

ਤਾਂ ਪਰਮੇਸ਼ੁਰ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਹੈ ਅਤੇ ਉਸ ਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ। ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਹੀ। ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ। ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਦੀ ਅਤੇ ਅਜ਼ਾਦ ਵੱਢ ਸੁੱਟਾਂਗਾ। ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਾਂਗੂੰ ਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗੂੰ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੂੰ ਮੈਨੂੰ ਖਿਝਾਇਆ ਅਤੇ ਇਸ ਤੋਂ ਵੀ ਕਿ ਤੂੰ ਇਸਰਾਏਲ ਤੋਂ ਪਾਪ ਕਰਾਇਆ। ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ। ਅਹਾਬ ਦਾ ਜਿਹੜਾ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ।

ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ। ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ। ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ। ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕੀ ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ।

ਅਤੇ ਰਥ ਨੂੰ ਸਾਮਰਿਯਾ ਦੇ ਤਲਾਬ ਵਿੱਚ ਧੋਤਾ ਜਿੱਥੇ ਵੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆਂ ਨੇ ਆ ਕੇ ਉਹ ਦਾ ਲਹੂ ਚੱਟਿਆ। ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਉਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਉਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?

ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ।

ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਰਾਜ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ। ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ। ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।

ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਆਖਿਆ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ, ਯਹੋਸ਼ਾਫ਼ਾਤ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।

ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੇ ਰਾਜ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰ੍ਹਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਆਪਣੇ ਮਾਂ ਪਿਉ ਵਾਂਗੂੰ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ। ਫਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਹ ਨੇ ਇਸਰਾਏਲ ਤੋਂ ਕਰਾਏ ਸੀ, ਚਿੰਬੜਿਆ ਰਿਹਾ ਤੇ ਉਨ੍ਹਾਂ ਤੋਂ ਮੂੰਹ ਨਾ ਮੋੜਿਆ।

ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯਹੋਰਾਮ ਦੇ ਰਾਜ ਦੇ ਪੰਜਵੇਂ ਸਾਲ ਜਦ ਯਹੋਸ਼ਾਫ਼ਾਤ ਯਹੂਦਾਹ ਦਾ ਰਾਜਾ ਸੀ, ਤਾਂ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦਾ ਪੁੱਤਰ ਯੋਰਾਮ ਯਹੂਦਾਹ ਤੇ ਰਾਜ ਕਰਨ ਲੱਗਾ। ਜਦ ਉਹ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ। ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਸ ਦੀ ਰਾਣੀ ਬਣ ਗਈ ਅਤੇ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ।

ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ। ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ, ਉਹ ਨੇ ਅਹਾਬ ਦੇ ਘਰਾਣੇ ਵਾਂਗੂੰ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਕਿਉਂ ਜੋ ਉਹ ਅਹਾਬ ਦੇ ਘਰਾਣੇ ਦਾ ਜਵਾਈ ਸੀ।

ਜਦ ਉਹ ਪਹੁੰਚਿਆ ਤਾਂ ਵੇਖੋ, ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਤੇ ਯੇਹੂ ਨੇ ਪੁੱਛਿਆ, ਸਾਡੇ ਸਾਰਿਆਂ ਵਿੱਚੋਂ ਕਿਸ ਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ। ਤਦ ਉਹ ਉੱਠ ਕੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਲ੍ਹ ਦਿੱਤਾ ਅਤੇ ਉਸ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ। ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਤਾਂ ਕਿ ਮੈਂ ਆਪਣੇ ਦਾਸ ਨਬੀਆਂ ਦੇ ਲਹੂ ਦਾ ਅਤੇ ਯਹੋਵਾਹ ਦੇ ਸਭ ਦਾਸਾਂ ਦੇ ਲਹੂ ਦਾ ਬਦਲਾ ਈਜ਼ਬਲ ਦੇ ਹੱਥੋਂ ਲਵਾਂ। ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਤੇ ਮੈਂ ਅਹਾਬ ਤੋਂ ਹਰੇਕ ਲੜਕੇ ਨੂੰ, ਇਸਰਾਏਲ ਵਿੱਚ ਹਰ ਗੁਲਾਮ ਨੂੰ ਅਤੇ ਹਰ ਅਜ਼ਾਦ ਨੂੰ ਕੱਟ ਦਿਆਂਗਾ।

ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ। ਜਦ ਯੇਹੂ ਫਾਟਕ ਵਿੱਚ ਪਹੁੰਚਿਆ, ਉਹ ਬੋਲੀ, ਹੇ ਜ਼ਿਮਰੀ ਆਪਣੇ ਸੁਆਮੀ ਦੇ ਮਾਰਨ ਵਾਲੇ ਸ਼ਾਂਤ ਤਾਂ ਹਨ? ਉਸ ਨੇ ਖਿੜਕੀ ਵੱਲ ਮੂੰਹ ਚੁੱਕ ਕੇ ਆਖਿਆ, ਮੇਰੇ ਵੱਲ ਕੌਣ ਹੈ? ਕੌਣ? ਅਤੇ ਦੋ ਤਿੰਨ ਖੋਜ਼ਿਆਂ ਨੇ ਉਹ ਦੀ ਵੱਲ ਵੇਖਿਆ। ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ। ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ। ਉਹ ਉਸ ਨੂੰ ਦੱਬਣ ਲਈ ਗਏ ਪਰ ਖੋਪੜੀ, ਪੈਰਾਂ ਅਤੇ ਉਹ ਦੇ ਹੱਥਾਂ ਦੀਆਂ ਹਥੇਲੀਆਂ ਤੋਂ ਬਿਨ੍ਹਾਂ ਉਸ ਦਾ ਹੋਰ ਕੁਝ ਵੀ ਨਾ ਮਿਲਿਆ। ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ। ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਪਈ ਹੋਈ ਖਾਦ ਵਾਂਗੂੰ ਹੋਵੇਗੀ ਤਾਂ ਜੋ ਕੋਈ ਕਹਿ ਨਾ ਸਕੇ ਕਿ ਇਹ ਈਜ਼ਬਲ ਹੈ।

ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ। ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ। ਯੇਹੂ ਨੇ ਆਖਿਆ, ਬਆਲ ਦੇ ਲਈ ਤੁਸੀਂ ਇੱਕ ਮਹਾਂ ਸਭਾ ਤਿਆਰ ਕਰੋ ਅਤੇ ਉਹਨਾਂ ਨੇ ਮੁਨਾਦੀ ਕੀਤੀ। ਯੇਹੂ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਬਆਲ ਦੇ ਸਾਰੇ ਉਪਾਸਕ ਆਏ ਇੱਥੋਂ ਤੱਕ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ, ਉਹ ਬਆਲ ਦੇ ਮੰਦਰ ਵਿੱਚ ਪਹੁੰਚ ਗਏ ਅਤੇ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤੱਕ ਭਰ ਗਿਆ। ਤਦ ਉਹ ਨੇ ਉਸ ਨੂੰ ਜਿਹੜਾ ਕੱਪੜਿਆਂ ਦੇ ਭੰਡਾਰ ਦਾ ਮੁਖੀਆ ਸੀ ਆਖਿਆ ਕਿ ਬਆਲ ਦੇ ਸਾਰੇ ਉਪਾਸਕਾਂ ਲਈ ਕੱਪੜੇ ਕੱਢ ਲਿਆ ਅਤੇ ਉਹ ਉਨ੍ਹਾਂ ਦੇ ਲਈ ਕੱਪੜੇ ਕੱਢ ਲਿਆਇਆ। ਤਦ ਯੇਹੂ ਰੇਕਾਬ ਦੇ ਪੁੱਤਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿੱਚ ਪਹੁੰਚਿਆ ਅਤੇ ਉਹ ਨੇ ਬਆਲ ਦੇ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੋ ਕਿ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਦੇ ਹੀ ਉਪਾਸਕ ਹੋਣ। ਜਦ ਉਹ ਭੇਟਾਂ ਅਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਦ ਯੇਹੂ ਨੇ ਅੱਸੀ ਆਦਮੀਆਂ ਨੂੰ ਬਾਹਰ ਠਹਿਰਾ ਕੇ ਆਖਿਆ, ਜਿਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹ ਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ।

ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।

ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦੀ ਕੋਸ਼ਿਸ਼ ਨਾ ਕੀਤੀ, ਉਹ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।

ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!

ਯਹੋਆਸ਼ ਆਪਣੀ ਸਾਰੀ ਉਮਰ ਜਦ ਤੱਕ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ, ਉਹ ਹੀ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਤਦ ਵੀ ਉੱਚੇ ਥਾਂ ਉਨ੍ਹਾਂ ਨੇ ਨਾ ਢਾਹੇ। ਅਜੇ ਤੱਕ ਲੋਕ ਉੱਚਿਆਂ ਥਾਵਾਂ ਉੱਤੇ ਬਲੀ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।

ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸਤਾਰਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਹ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਨ੍ਹਾਂ ਨੂੰ ਨਾ ਛੱਡਿਆ।

ਯਹੂਦਾਹ ਦੇ ਰਾਜਾ ਯੋਆਸ਼ ਦੇ ਰਾਜ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ।

ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ। ਜਦ ਉਹ ਰਾਜ ਕਰਨ ਲੱਗਾ ਤਦ ਉਹ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ, ਜੋ ਯਰੂਸ਼ਲਮ ਦੀ ਸੀ। ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ, ਉਸ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਗੂੰ ਨਹੀਂ। ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਸੇ ਤਰ੍ਹਾਂ ਉਹ ਨੇ ਸਭ ਕੁਝ ਕੀਤਾ। ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।

ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।

ਇਸਰਾਏਲ ਦੇ ਰਾਜਾ ਯਾਰਾਬੁਆਮ ਦੇ ਰਾਜ ਦੇ ਸਤਾਈਵੇਂ ਸਾਲ ਯਹੂਦਾਹ ਦੇ ਰਾਜਾ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ। ਜਦ ਉਹ ਰਾਜ ਕਰਨ ਲੱਗਾ ਤਾਂ ਸੋਲ਼ਾਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ। ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ, ਉਸ ਨੇ ਵੀ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਤਾਂ ਵੀ ਉੱਚੇ ਥਾਂ ਢਾਹੇ ਨਾ ਗਏ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।

ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਸ ਦੇ ਪੁਰਖਿਆਂ ਨੇ ਵੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ।

ਯਹੂਦਾਹ ਦੇ ਰਾਜਾ ਉੱਜ਼ੀਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਯਾਬੇਸ਼ ਦਾ ਪੁੱਤਰ ਸ਼ੱਲੂਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਮਹੀਨਾ ਭਰ ਰਾਜ ਕੀਤਾ। ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਪਹੁੰਚ ਗਿਆ, ਯਾਬੇਸ਼ ਦੇ ਪੁੱਤਰ ਸ਼ੱਲੂਮ ਨੂੰ ਸਾਮਰਿਯਾ ਵਿੱਚ ਮਾਰਿਆ ਅਤੇ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ।

ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ।

ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਪੰਜਾਹਵੇਂ ਸਾਲ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਦੋ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।

ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪਕਹ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਵੀਹ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।

ਰਮਲਯਾਹ ਦਾ ਪੁੱਤਰ ਪਕਹ, ਜੋ ਇਸਰਾਏਲ ਦਾ ਰਾਜਾ ਸੀ, ਉਸ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਉੱਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ। ਜਦ ਉਹ ਪੱਚੀ ਸਾਲਾਂ ਦਾ ਸੀ, ਉਸ ਸਮੇਂ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਸ ਦੀ ਮਾਤਾ ਦਾ ਨਾਮ ਯਰੂਸ਼ਾ ਸੀ, ਜੋ ਸਾਦੋਕ ਦੀ ਧੀ ਸੀ। ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਕੇਵਲ ਉਨ੍ਹਾਂ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ।

ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ। ਆਹਾਜ਼ ਵੀਹ ਸਾਲਾਂ ਦਾ ਸੀ, ਜਦ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ। ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ। ਉਹ ਉੱਚਿਆਂ ਥਾਵਾਂ, ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਫ਼ ਧੁਖਾਉਂਦਾ ਰਿਹਾ।

ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ।

ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ। ਜਦ ਉਹ ਰਾਜ ਕਰਨ ਲੱਗਾ ਤਾਂ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਅਬਿਯਾਹ ਸੀ, ਜੋ ਜ਼ਕਰਯਾਹ ਦੀ ਧੀ ਸੀ। ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ। ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ। ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਤੇ ਉਹ ਦੇ ਪਿੱਛੋਂ ਤੁਰਨੋਂ ਨਾ ਹਟਿਆ, ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ।

ਤਦ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜਾ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਕਿ ਮੇਰੇ ਕੋਲੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾ। ਜੋ ਕੁਝ ਤੂੰ ਮੇਰੇ ਉੱਤੇ ਰੱਖੇਂ ਉਹ ਨੂੰ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਰਾਜਾ ਨੇ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਲਈ ਠਹਿਰਾ ਦਿੱਤਾ। ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ। ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਤੇ ਥਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ, ਲਹਾ ਲਿਆ ਅਤੇ ਅੱਸ਼ੂਰ ਦੇ ਰਾਜਾ ਨੂੰ ਦੇ ਦਿੱਤਾ।

ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ-ਖ਼ਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ-ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ, ਜਿਸ ਨੂੰ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਹੀਂ ਵਿਖਾਇਆ। ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਆਏ, ਅਰਥਾਤ ਬਾਬਲ ਤੋਂ। ਤਾਂ ਉਸ ਆਖਿਆ ਕਿ ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ ਕਿ ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਚੀਜ਼ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ। ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ ਕਿ ਤੂੰ ਯਹੋਵਾਹ ਦਾ ਬਚਨ ਸੁਣ ਲੈ! ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ।

ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ। ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ। ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ। ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ। ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ। ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।

ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ।

ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ। ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ। ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ। ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ।

ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ। ਅਤੇ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਸਾਰੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।

ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ। ਤਦ ਸ਼ਾਫਾਨ ਲਿਖਾਰੀ ਰਾਜਾ ਦੇ ਕੋਲ ਆਇਆ ਅਤੇ ਰਾਜਾ ਕੋਲ ਫੇਰ ਇਹ ਖ਼ਬਰ ਲਿਆਇਆ ਅਤੇ ਆਖਿਆ ਕਿ ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਭਵਨ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ। ਤਦ ਸ਼ਾਫਾਨ ਲਿਖਾਰੀ ਨੇ ਰਾਜਾ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਰਾਜਾ ਦੇ ਸਾਹਮਣੇ ਪੜ੍ਹਿਆ। ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ। ਅਤੇ ਰਾਜਾ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ ਅਤੇ ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਟਹਿਲੂਏ ਅਸਾਯਾਹ ਨੂੰ ਇਹ ਹੁਕਮ ਦਿੱਤਾ ਕਿ ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ।

ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ। ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ। ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਦਿੱਤਾ ਅਤੇ ਉਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ।

ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ। ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ। ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।

ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ। ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ। ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ। ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ। ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ। ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ। ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ।

ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ। ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ। ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।

ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ, ਪਰ ਯਹੋਵਾਹ ਤੋਂ ਸਲਾਹ ਨਾ ਲਈ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ ਅਤੇ ਇਸਰਾਏਲ ਦਾ ਰਾਜ ਯੱਸੀ ਦੇ ਪੁੱਤਰ ਦਾਊਦ ਨੂੰ ਦੇ ਦਿੱਤਾ।

ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।

ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ ਅਤੇ ਮੇਰਿਆਂ ਸਾਰਿਆਂ ਪੁੱਤਰਾਂ ਵਿੱਚੋਂ (ਹਾਂ ਯਹੋਵਾਹ ਨੇ ਮੈਨੂੰ ਬਹੁਤ ਪੁੱਤਰ ਬਖਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਪਸੰਦ ਕੀਤਾ, ਤਾਂ ਕਿ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਿਰਾਜਮਾਨ ਹੋਵੇ।

ਉਸ ਨੇ ਮੈਨੂੰ ਕਿਹਾ, ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਭਵਨ ਅਤੇ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ, ਜੋ ਉਹ ਮੇਰਾ ਪੁੱਤਰ ਹੋਵੇ ਅਤੇ ਮੈਂ ਉਸ ਦਾ ਪਿਤਾ ਹੋਵਾਂ ਅਤੇ ਜੇ ਉਹ ਮੇਰੇ ਨਿਆਂਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੱਕ ਸਥਿਰ ਕਰਾਂਗਾ ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ।

ਦਾਊਦ, ਯੱਸੀ ਦਾ ਪੁੱਤਰ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ ਉਹ ਸਮਾਂ ਜਿਸ ਵਿੱਚ ਉਹ ਇਸਰਾਏਲ ਉੱਤੇ ਰਾਜ ਕਰ ਰਿਹਾ ਸੀ ਸੋ ਚਾਲ੍ਹੀ ਸਾਲਾਂ ਦਾ ਸੀ, ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਸੀ ਅਤੇ ਤੇਤੀ ਸਾਲ ਤੱਕ ਯਰੂਸ਼ਲਮ ਵਿੱਚ ਰਾਜ ਕੀਤਾ ਉਹ ਚੰਗੀ ਲੰਮੀ ਅਵਸਥਾ ਵਿੱਚ ਜੀਉਣ, ਧਨ ਅਤੇ ਪਤ ਨਾਲ ਪੂਰੀ ਤਰ੍ਹਾਂ ਪੂਰਨ ਹੋ ਕੇ ਮਰ ਗਿਆ ਅਤੇ ਉਸ ਦਾ ਪੁੱਤਰ ਸੁਲੇਮਾਨ ਉਸ ਦੇ ਥਾਂ ਪਾਤਸ਼ਾਹ ਹੋਇਆ

ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ। ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ। ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ। ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।

ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੇ ਹੱਥ ਅੱਡੇ ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ

ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ। ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ! ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ

ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ

ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ

ਤਾਂ ਅਬਿਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ।

ਅਬਿਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ

ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ।

ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।

ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।

ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ

ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ

ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ ਤਾਂ ਯਹੋਵਾਹ ਨੇ ਆਖਿਆ, ਇਸਰਾਏਲ ਦੇ ਰਾਜਾ ਅਹਾਬ ਨੂੰ ਕੌਣ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ? ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ, ਜਾ ਅਤੇ ਇਸ ਤਰ੍ਹਾਂ ਕਰ। ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ!

ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ? ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ! ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ l ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ! ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!।

ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ।

ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।

ਯਹੋਰਾਮ ਜਦੋਂ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਸੀ ਅਤੇ ਉਹ ਨੇ ਉਹ ਹੀ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ

ਅਤੇ ਯਹੋਵਾਹ ਨੇ ਯਹੋਰਾਮ ਦੇ ਵਿਰੁੱਧ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੀ ਵੱਲ ਰਹਿੰਦੇ ਸਨ ਰੂਹ ਨੂੰ ਪਰੇਰਿਆ ਹੈ ਸੋ ਉਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਗਿਆ, ਇਥੋਂ ਤੱਕ ਕਿ ਯਹੋਆਹਾਜ਼ ਦੇ ਬਿਨ੍ਹਾਂ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤਰ ਸੀ ਕੋਈ ਪੁੱਤਰ ਬਾਕੀ ਨਾ ਰਿਹਾ ਅਤੇ ਇਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜਿਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਇਲਾਜ਼ ਨਹੀਂ ਸੀ ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪੁਰਖਿਆਂ ਲਈ ਬਾਲਦੇ ਸਨ

ਅਹਜ਼ਯਾਹ ਬਿਆਲੀ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਵੇਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦੇ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ

ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ੍ਹ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਤ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।

ਜਦ ਅਥਲਯਾਹ ਨੇ ਲੋਕਾਂ ਦਾ ਰੌਲ਼ਾ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ। ਜਦ ਨਿਗਾਹ ਕੀਤੀ ਤਾਂ ਵੇਖੋ, ਰਾਜਾ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖੜ੍ਹਾ ਸੀ ਅਤੇ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!

ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਰਾਜਾ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਉਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ

ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ। ਉਸ ਨੇ ਚਾਲ੍ਹੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ ਅਤੇ ਯੋਆਸ਼ ਯਹੋਯਾਦਾ ਜਾਜਕ ਦੇ ਜੀਵਨ ਵਿੱਚ ਉਹੀ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ

ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਇਸ ਨੂੰ ਵੇਖੇ ਅਤੇ ਬਦਲਾ ਲਵੇ!।

ਅਮਸਯਾਹ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ ਅਤੇ ਉਸ ਨੇ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਨਾਲ ਨਹੀਂ।

ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ

ਉੱਜ਼ੀਯਾਹ ਸੋਲ਼ਾਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ।

ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ ਅਤੇ ਉਨ੍ਹਾਂ ਨੇ ਉੱਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉੱਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ

ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ

ਆਹਾਜ਼ ਵੀਹ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਨੇ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ ਸਗੋਂ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ

ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ

ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵਾਜ਼ਿਆਂ ਨੂੰ ਖੋਲਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ

ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਲਈ ਬਹੁਮੁੱਲੀਆਂ ਵਸਤੂਆਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।

ਤਾਂ ਵੀ ਬਾਬਲ ਦੇ ਸਰਦਾਰਾਂ ਦੇ ਸੰਦੇਸ਼ਵਾਹਕਾਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ।

ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ, ਆਪਣਾ ਨਾਮ ਸਦਾ ਤੱਕ ਰੱਖਾਂਗਾ ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।

ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ

ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਰਬਤ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ

ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ

ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ। ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜ੍ਹੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ

ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਸ਼ਾਫਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫੇਰ ਉਸ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸੀਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਦੇਖਭਾਲ ਕਰਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ ਫੇਰ ਅਜਿਹਾ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ ਤਾਂ ਪਾਤਸ਼ਾਹ ਹਿਲਕੀਯਾਹ ਨੂੰ ਸ਼ਾਫਾਨ ਦੇ ਪੁੱਤਰ ਅਹੀਕਾਮ ਨੂੰ ਅਤੇ ਮੀਕਾਹ ਦੇ ਪੁੱਤਰ ਅਬਦੋਨ ਨੂੰ ਅਤੇ ਸ਼ਾਫਾਨ ਲਿਖਾਰੀ ਨੂੰ ਅਤੇ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਸਾਡੇ ਪੁਰਖਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ

ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ

ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ ਤਾਂ ਯੋਸ਼ੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।

ਅਤੇ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ

ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ

ਯਹੋਯਾਕੀਨ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਤੇ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ

ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।

ਸਿਦਕੀਯਾਹ ਇੱਕੀਆਂ ਸਾਲਾਂ ਦਾ ਸੀ, ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ। ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ

ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ।

ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ, ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।

ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ: “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ। ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ l

ਹੁਣ ਸਾਰੀ ਸਭਾ ਦੇ ਵੱਲੋਂ ਸਾਡੇ ਹਾਕਮ ਕੰਮ ਕਰਨ ਅਤੇ ਸਾਡੇ ਸ਼ਹਿਰਾਂ ਵਿੱਚੋਂ ਉਹ ਸਾਰੇ, ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਹੈ ਠਹਿਰਾਏ ਹੋਏ ਸਮੇਂ ਉੱਤੇ ਆਉਣ, ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸ਼ਹਿਰ ਦੇ ਬਜ਼ੁਰਗ ਅਤੇ ਨਿਆਈਂ ਵੀ ਆਉਣ, ਜਦ ਤੱਕ ਕਿ ਸਾਡੇ ਪਰਮੇਸ਼ੁਰ ਦਾ ਕ੍ਰੋਧ ਜੋ ਇਸ ਗੱਲ ਦੇ ਕਾਰਨ ਹੈ, ਸਾਡੇ ਤੋਂ ਮੁੜ ਨਾ ਜਾਵੇ।”

ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ। ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ। ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?” ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।

ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ। ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ। ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ। ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।

ਫਿਰ ਅਜਿਹਾ ਹੋਇਆ ਕਿ ਅਸਤਰ ਦੇ ਵਰਤ ਦੇ ਤੀਸਰੇ ਦਿਨ, ਅਸਤਰ ਸ਼ਾਹੀ ਬਸਤਰ ਪਹਿਨ ਕੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ, ਦਰਬਾਰ ਦੇ ਸਾਹਮਣੇ ਜਾ ਕੇ ਖੜ੍ਹੀ ਹੋ ਗਈ ਅਤੇ ਰਾਜਾ ਮਹਿਲ ਵਿੱਚ ਆਪਣੀ ਰਾਜ ਗੱਦੀ ਉੱਤੇ ਮਹਿਲ ਦੇ ਦਰਵਾਜ਼ੇ ਦੇ ਸਾਹਮਣੇ ਬੈਠਾ ਸੀ। ਅਤੇ ਜਦ ਰਾਜਾ ਨੇ ਰਾਣੀ ਅਸਤਰ ਨੂੰ ਅੰਦਰਲੇ ਵਿਹੜੇ ਵਿੱਚ ਖੜ੍ਹੀ ਹੋਈ ਵੇਖਿਆ ਤਾਂ ਉਸ ਤੋਂ ਪ੍ਰਸੰਨ ਹੋ ਕੇ ਸੋਨੇ ਦਾ ਆੱਸਾ ਜਿਹੜਾ ਉਹ ਦੇ ਹੱਥ ਵਿੱਚ ਸੀ, ਅਸਤਰ ਵੱਲ ਵਧਾਇਆ। ਤਦ ਅਸਤਰ ਨੇ ਨਜ਼ਦੀਕ ਜਾ ਕੇ ਆੱਸੇ ਦੀ ਨੋਕ ਨੂੰ ਛੂਹਿਆ। ਫਿਰ ਰਾਜਾ ਨੇ ਉਸ ਨੂੰ ਪੁੱਛਿਆ, “ਹੇ ਰਾਣੀ ਅਸਤਰ! ਤੈਨੂੰ ਕੀ ਚਾਹੀਦਾ ਹੈ? ਤੂੰ ਕੀ ਮੰਗਦੀ ਹੈਂ? ਤੇਰੇ ਆਉਣ ਦਾ ਕੀ ਕਾਰਨ ਹੈ? ਮੰਗ ਅਤੇ ਅੱਧਾ ਰਾਜ ਤੱਕ ਤੈਨੂੰ ਦੇ ਦਿੱਤਾ ਜਾਵੇਗਾ।”

ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ ਤਾਂ ਉਹ ਨਿਆਂਈਆਂ ਦੀਆਂ ਅੱਖਾਂ ਨੂੰ ਢੱਕ ਦਿੰਦਾ ਹੈ, ਜੇ ਇਹ ਕਰਨ ਵਾਲਾ ਉਹ ਨਹੀਂ, ਤਾਂ ਹੋਰ ਕੌਣ ਹੈ?

ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?

ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ?

ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ, ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ। ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।

ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ। ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ। ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ। ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ। ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ। ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,

ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ। ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ। ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।

ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।

ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।

ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ, ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।

ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।

ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ। ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ। ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!

ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ! ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ। ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ। ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ! ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ! ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।

ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,

ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।

ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।

ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ। ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।

ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ। ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।

ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ। ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ। ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ। ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ। ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ। ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।

ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ? ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ। ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।

ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।

ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।

ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।

ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ, ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?

ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ। ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ। ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ। ਰਾਜੇ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਦੇ ਕੰਮ ਨਾਲ ਸਥਿਰ ਹੋ ਜਾਵੇਗੀ। ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ, ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।

ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ। ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।

ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ। ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ। ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ।

ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ। ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ। ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।

ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।

ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸਹੁੰ ਦੇ ਕਾਰਨ ਮੰਨਦਾ ਰਹਿ। ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ, ਇਸ ਲਈ ਜੋ ਰਾਜੇ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਕਹਿ ਸਕਦਾ ਹੈ ਕਿ ਤੂੰ ਕੀ ਕਰਦਾ ਹੈਂ?

ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।

ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ। ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ। ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ। ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!

ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ। ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!

ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।

ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।” ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ। ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।

ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ! ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਆੱਸਾ ਭੰਨ ਸੁੱਟਿਆ,

ਧਰਤੀ ਆਪਣੇ ਵਾਸੀਆਂ ਹੇਠ ਭਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ। ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ।

ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।

ਯਹੋਵਾਹ ਤਾਂ ਸਾਡਾ ਨਿਆਈਂ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।

ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।

ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।

ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।

ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ।

ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਮੇਰੇ ਨਾਲ ਬੜਾ ਦਗ਼ਾ ਕੀਤਾ, ਯਹੋਵਾਹ ਦਾ ਵਾਕ ਹੈ।

ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ।

ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।

ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।

ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ ਅਤੇ ਜੇ ਕਿਸੇ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਬਾਰੇ ਬੋਲਾਂ ਕਿ ਉਹ ਨੂੰ ਬਣਾਵਾਂਗਾ ਅਤੇ ਲਾਵਾਂਗਾ ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ

ਉੱਤਰ ਦੇ ਸਾਰੇ ਰਾਜਿਆਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਉਹਨਾਂ ਦੇ ਪਿੱਛੇ ਸ਼ੇਸ਼ਕ ਦਾ ਰਾਜਾ ਪੀਵੇਗਾ। ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।

ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੂਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ! ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ। ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ। ਆਜੜੀਆਂ ਲਈ ਨੱਸਣ ਦਾ ਮੌਕਾ ਜਾਂਦਾ ਰਿਹਾ, ਅਤੇ ਇੱਜੜ ਦੇ ਸਰਦਾਰਾਂ ਲਈ ਕੋਈ ਬਚਾਓ ਨਾ ਹੋਵੋਗੇ। ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਸਰਦਾਰਾਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਉਹਨਾਂ ਦੀਆਂ ਚਾਰਗਾਹਾਂ ਨੂੰ ਉਜਾੜ ਦਿੱਤਾ ਹੈ।

ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਗ਼ੁਲਾਮ ਕਰ ਕੇ ਭੇਜਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਸ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ

ਸਾਰੀ ਧਰਤੀ ਦਾ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ!

ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ। ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ।

ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।

ਮੈਂ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ। ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸ਼ਹਿਰਪਨਾਹ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ।

ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।

ਸੁਫ਼ਨਾ ਇਹੀ ਹੈ ਅਤੇ ਅਸੀਂ ਉਸ ਦਾ ਅਰਥ ਰਾਜੇ ਨੂੰ ਦੱਸਦੇ ਹਾਂ। ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ। ਜਿੱਥੇ ਕਿਤੇ ਮਨੁੱਖ ਦੀ ਵੰਸ਼ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ। ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫਿਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ ਅਤੇ ਚੌਥਾ ਰਾਜ ਲੋਹੇ ਵਰਗਾ ਸਖ਼ਤ ਹੋਵੇਗਾ ਅਤੇ ਜਿਵੇਂ ਲੋਹਾ ਤੋੜ ਕੇ ਟੋਟੇ-ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਇਹਨਾਂ ਸਭਨਾਂ ਨੂੰ ਕੁਚਲਦਾ ਤਿਵੇਂ ਉਹ ਤੋੜ ਕੇ ਚੂਰ-ਚੂਰ ਕਰੇਗਾ ਅਤੇ ਕੁਚਲ ਦੇਵੇਗਾ। ਤੁਸੀਂ ਜੋ ਮੂਰਤੀ ਦੇ ਪੈਰ ਤੇ ਉਂਗਲੀਆਂ ਨੂੰ ਦੇਖਿਆ ਜੋ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਕੁਝ ਲੋਹੇ ਦੀਆਂ ਸਨ, ਇਸ ਲਈ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਪਰ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ, ਜਿਵੇਂ ਤੁਸੀਂ ਘੁਮਿਆਰ ਦੀ ਮਿੱਟੀ ਦੇ ਨਾਲ ਲੋਹਾ ਵੀ ਮਿਲਿਆ ਹੋਇਆ ਦੇਖਿਆ ਸੀ। ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਉਸੇ ਤਰ੍ਹਾਂ ਰਾਜ ਕੁਝ ਤਕੜਾ ਅਤੇ ਕੁਝ ਕਮਜ਼ੋਰ ਹੋਵੇਗਾ। ਜਿਵੇਂ ਤੁਸੀਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਉਸੇ ਤਰ੍ਹਾਂ ਉਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਉਸੇ ਤਰ੍ਹਾਂ ਉਹਨਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ। ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ। ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਰਬਤ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ।

ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਨੂੰ ਮੱਥਾ ਟੇਕਿਆ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ। ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ! ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਸ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਵਿਦਵਾਨਾਂ ਉੱਤੇ ਪ੍ਰਧਾਨ ਠਹਿਰਾਇਆ। ਤਦ ਦਾਨੀਏਲ ਨੇ ਰਾਜੇ ਅੱਗੇ ਬੇਨਤੀ ਕੀਤੀ ਅਤੇ ਉਹ ਨੇ ਸ਼ਦਰਕ, ਮੇਸ਼ਕ ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਨਿਯੁਕਤ ਕੀਤਾ ਪਰ ਦਾਨੀਏਲ ਰਾਜੇ ਦੇ ਦਰਬਾਰ ਵਿੱਚ ਹੀ ਰਿਹਾ।

ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ। ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ। ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ। ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ! ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ। ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।

ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ। ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ! ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ। ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ। ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ। ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ? ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?

ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ। ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ, ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ। ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ। ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ। ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ। ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ। ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।

ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ। ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ! ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ। ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।

ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ। ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ! ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।

ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ! ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ। ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ!

ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।

ਭਈ ਤੁਸੀਂ ਮਨੁੱਖਾਂ ਵਿੱਚੋਂ ਹੱਕੇ ਜਾਓਗੇ, ਖੇਤ ਦੇ ਪਸ਼ੂਆਂ ਵਿੱਚ ਵੱਸੋਗੇ। ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ, ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ। ਤੁਹਾਡੇ ਉੱਤੇ ਸੱਤ ਸਮੇਂ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ, ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।

ਇਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ। ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ? ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ। ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ! ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ!

ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ! ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ? ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ। ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!

ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ।

ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ। ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ। ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।

ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ। ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ। ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ। ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ” ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ। “ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ। “ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ। ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ। ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।

ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ। ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ। ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ। ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ। ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ। ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ! ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ। ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ। ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਹੁਕਮ ਉੱਤੇ ਦਸਖ਼ਤ ਕੀਤੇ।

ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ। ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ। ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ। ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ। ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ। ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।

ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ! ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ। ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।

ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ? ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ। ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ। ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।

ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ। ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ: ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ। ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ! ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫ਼ਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।

ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।

ਇਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ। ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।

ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ। ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।

ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ। ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ।

ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ। ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ।

ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।

ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ।

ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ।

ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ। ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ।

ਹੇ ਇਸਰਾਏਲ, ਮੈਂ ਤੈਨੂੰ ਬਰਬਾਦੀ ਕਰਾਂਗਾ, ਤਦ ਕੌਣ ਤੈਨੂੰ ਬਚਾਵੇਗਾ। ਹੁਣ ਤੇਰਾ ਰਾਜਾ ਕਿੱਥੇ ਹੈ, ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ? ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ, ਮੈਨੂੰ ਰਾਜਾ ਅਤੇ ਹਾਕਮ ਦੇ? ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ।

ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ। ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ। ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ, ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!

ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ? ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ, ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ, ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ, ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ!

ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ, ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।

ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ। ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।

ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।

ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।

ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ। ਅਤੇ ਇਸ ਤਰ੍ਹਾਂ ਹੋਵੇਗਾ ਜਿਹੜਾ ਧਰਤੀ ਦੇ ਪਰਿਵਾਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ। ਜੇ ਮਿਸਰ ਦਾ ਪਰਿਵਾਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਮਹਾਂਮਾਰੀ ਪਵੇਗੀ, ਜਿਹ ਦੇ ਨਾਲ ਯਹੋਵਾਹ ਉਹਨਾਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਡੇਰਿਆਂ ਦੇ ਪਰਬ ਨੂੰ ਮਨਾਉਣ ਲਈ ਉਤਾਹਾਂ ਨਹੀਂ ਚੜ੍ਹਦੀਆਂ ਹਨ। ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਉਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ।

ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ। ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ। ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ? ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ, ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ।

ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ। ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।

ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।

ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ। ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।

ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।

ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ। ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ। ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ। ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।

ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।

ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ। ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ!

ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ। ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ। ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”। ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ। ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ। ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ।

ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ। ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ? ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ। ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।

ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ? ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ? ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ। ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।

ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।

ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ। ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ। ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ। ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।

ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ। ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਆਖਿਰ ਨੂੰ ਦੋ ਜਣੇ ਅੱਗੇ ਆ ਕੇ ਬੋਲੇ,

ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ, ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ?

ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ। ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ। ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ? ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।

ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ। ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ। ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ! ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ। ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।

ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।

ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।

ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ, ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।

ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ! ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ। ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।

ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ। ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ। ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ। ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ। ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ। ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ। ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ। ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ! ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ! ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ। ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ। ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।

ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ? ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ। ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।

ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ। ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।

ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ। ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ। ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।

ਤਦ ਉਹ ਯਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ। ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਦੇ ਅੰਦਰ ਤੱਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ। ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ। ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।

ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ। ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ।

ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ। ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ। ਤਾਂ ਮੁੱਖ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ। ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ! ਪਰ ਯਿਸੂ ਨੇ ਫੇਰ ਕੁਝ ਜ਼ਵਾਬ ਨਾ ਦਿੱਤਾ ਐਥੋਂ ਤੱਕ ਜੋ ਪਿਲਾਤੁਸ ਹੈਰਾਨ ਹੋਇਆ।

ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?

ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫਿਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਸ ਨਾਲ ਕੀ ਕਰਾਂ? ਉਹ ਫੇਰ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!

ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ। ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ। ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ। ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ! ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ। ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।

ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”।

ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ।

ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।

ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ। ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ। ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।

ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ। ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।

ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।

ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ। ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ।

ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ। ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।

ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।

ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ। ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!

ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ? ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।

ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।

ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।

ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ। ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ। ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ। ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ, ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।

ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ। ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ। ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।

ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ, ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ! ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।

ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।

ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”

ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ। ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।” ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”

ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।

ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।

ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ। ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”

ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?” ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?” ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।” ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ। ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”

ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।

ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ। ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ। ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?” ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।” ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”

ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”

ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ। ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’” ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”

ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ। ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?। ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ। ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।

ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ। ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ। ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?” ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,। ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ। ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ। ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।

ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ। ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।

ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ, ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ। ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ। ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ। ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ। ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ? ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ! ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ। ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ। ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ। ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।

ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।

ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ। ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ। ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ। ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ। ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।

ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ। ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ। ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ। ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ। ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ! ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ। ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ। ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ! ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ। ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ। ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।

ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ? ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।

ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ। ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ। ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ! ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।

ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ। ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ! ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।

ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ। ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ। ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ! ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ। ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?

ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ। ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ। ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ। ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ। ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ। ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ।

ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ! ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ। ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।

ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ

ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ। ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ ਤੁਸੀਂ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ? ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ! ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ। ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ। ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ। ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।

ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ। ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ। ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ? ਤਦ ਜਿਹੜੇ ਕੋਲ ਖੜੇ ਸਨ ਉਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਪ੍ਰਧਾਨ ਜਾਜਕ ਦੀ ਬੇਇੱਜ਼ਤੀ ਕਰਦਾ ਹੈਂ? ਤਦ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਪਤਾ ਨਹੀਂ ਸੀ ਜੋ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।।

ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ। ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ। ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ। ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ? ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।

ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ। ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ। ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ। ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ? ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ। ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ! ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!

ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ? ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।

ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ। ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ। ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ? ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਵੇਗੀ ਕਿ ਮੈਨੂੰ ਥੋੜ੍ਹੇ ਸਮੇਂ ਵਿੱਚ ਮੈਨੂੰ ਮਸੀਹੀ ਕਰ ਲਵੇਂ! ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ! ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ। ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ।

ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ! ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!

ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ! ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ! ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!

ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ। ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ। ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ। ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ। ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ। ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ। ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।

ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।

ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।

ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ।

ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ।

ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ। ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।

ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ। ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।

ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।

ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।

ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।

ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!

ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!

ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!

ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।

ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।

ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।

ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।

ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।

ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ। ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ। ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।

ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।

ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ। ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ।

ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।

ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ। ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।

ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,

ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ। ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।

ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।

ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।

ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ

ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ। ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ l ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l

ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ। ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ। (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)

ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ। ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।

ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l

ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।

ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ। ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ। ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ।

ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।

ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ। ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ। ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ। ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ। ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।

ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ

ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ। ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ। ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ! ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!

ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ। ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!। ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।

ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।

ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ, ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।

ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ। ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।

ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!।

ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ। ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ।

ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ! ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।

ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ। ਇਹ ਸੱਤ ਸਿਰ ਸੱਤ ਟਿੱਲੇ ਹਨ ਜਿੱਥੇ ਔਰਤ ਉਹਨਾਂ ਉੱਤੇ ਬੈਠੀ ਹੋਈ ਹੈ। ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ। ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ l ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ। ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।

ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ। ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉੱਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ। ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ। ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ। ਅਤੇ ਉਹ ਔਰਤ ਜੋ ਤੂੰ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।

ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ। ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।

ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ। ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!

ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!

ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।

ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”

ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ! ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ! ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ।

ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।

ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ। ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ। ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ।

ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ। ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।

ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ। ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ। ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ। ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ। ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net