28 – ਐਂਜਲਸ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਐਂਜਲਸ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਐਂਜਲਸ.
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
”ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ? ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?
”ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
”ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
”ਯਹੋਵਾਹ ਦੇ ਦੂਤ ਨੇ ਉਹ ਨੂੰ ਇਹ ਵੀ ਆਖਿਆ, ਮੈਂ ਤੇਰੀ ਅੰਸ ਨੂੰ ਐਨਾ ਵਧਾਵਾਂਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ। ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ। ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ।
”ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ। ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
”ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ। ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ। ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ। ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ। ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।
”ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ। ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ।
”ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ, ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
”ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।
”ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜ਼ਰ ਹਾਂ।
”ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ। ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ।
”ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ। ਤਦ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਵੱਲੋਂ ਹੋ ਕੇ ਜਾਂਵਾਂਗਾ ਅਤੇ ਇਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਝਾੜੀ ਨਹੀਂ ਸੜਦੀ।
”ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ। ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।
”ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ।
”ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ।
”ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ। ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪ੍ਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਪਾਸਿਆਂ ਉੱਤੇ ਕਰੂਬੀਆਂ ਨੂੰ ਬਣਾਇਓ। ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਿਲਾਰੇ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਹੋਣ। ਅਤੇ ਤੂੰ ਪ੍ਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਤੇ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ। ਤਦ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਉਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ।
”ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।
”ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ।
”ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ।
”ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।
”ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ। ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ। ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ। ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ। ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ। ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ। ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ? ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ। ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
”ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ। ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ। ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ। ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ। ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।
”ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?” ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ? ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।
”ਜਦ ਯਹੋਵਾਹ ਦੇ ਦੂਤ ਨੇ ਇਹ ਗੱਲਾਂ ਸਾਰੇ ਇਸਰਾਏਲੀਆਂ ਨੂੰ ਆਖੀਆਂ ਤਾਂ ਉਹ ਸਾਰੇ ਲੋਕ ਉੱਚੀ-ਉੱਚੀ ਰੋਣ ਲੱਗ ਪਏ।
”ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।
”ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।”
”ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ। ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!”
”ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
”ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?” ਤਦ ਮਾਨੋਆਹ ਨੇ ਮੈਦੇ ਦੀ ਭੇਟ ਦੇ ਨਾਲ ਇੱਕ ਮੇਮਣਾ ਲੈ ਕੇ ਪੱਥਰ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਇਆ, ਤਦ ਉਸ ਦੂਤ ਨੇ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਇੱਕ ਅਚਰਜ਼ ਕੰਮ ਕੀਤਾ। ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।
”ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ। ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਪਿੜ ਕੋਲ ਖੜ੍ਹਾ ਸੀ। ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!
”ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ। ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ। ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ। ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।
”ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
”ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ।
”ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ। ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।
”ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।
”ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
”ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ।
”ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਘੱਲੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ। ਯਹੋਵਾਹ ਨੇ ਇੱਕ ਦੂਤ ਯਰੂਸ਼ਲਮ ਨੂੰ ਭੇਜ ਦਿੱਤਾ ਤਾਂ ਜੋ ਉਹ ਦਾ ਨਾਸ ਕਰੇ, ਜਦੋਂ ਉਸ ਨੇ ਉਸ ਦੇ ਨਾਸ ਕਰਨ ਨੂੰ ਤਿਆਰੀ ਕੀਤੀ ਹੀ ਸੀ, ਤਾਂ ਪਰਮੇਸ਼ੁਰ ਵੇਖ ਕੇ ਉਸ ਦੁੱਖ ਦੇ ਦੇਣ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ, ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਆਰਨਾਨ ਦੇ ਪਿੜ ਕੋਲ ਖੜ੍ਹਾ ਸੀ, ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।
”ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਜਗਵੇਦੀ ਗਿਬਓਨ ਦੇ ਉੱਚੇ ਥਾਂ ਉੱਤੇ ਸਨ ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸਕਿਆ, ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।
”ਅਤੇ ਉਸ ਨੇ ਅੱਤ ਪਵਿੱਤਰ ਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ
”ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।
”ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
”“ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
”ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ।
”ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।
”ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”
”ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
”ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
”ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ। ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
”ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
”ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ। ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
”ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
”ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ। ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
”ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
”ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ! ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
”ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।
”ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
”ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ। ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ। ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।” ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ। ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ! ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ। ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ।
”ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
”ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ। ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!
”ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ। ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ, ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ। ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ। ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ। ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ। ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ। ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।
”ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ। ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ। ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ। ਉਹਨਾਂ ਦੇ ਚੱਕੇ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਹਨਾਂ ਚਾਰਾਂ ਚੱਕਿਆਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ। ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ। ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ। ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।
”ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ। ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ। ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ। ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
”ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ।
”ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ। ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ। ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ। ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ। ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ। ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ। ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ। ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।
”ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ। ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ। ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ। ਉਹਨਾਂ ਦੇ ਸਾਰੇ ਸਰੀਰ, ਪਿੱਠ, ਹੱਥਾਂ, ਖੰਭਾਂ ਅਤੇ ਉਹਨਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਹਨਾਂ ਚਾਰਾਂ ਪਹੀਆਂ ਵਿੱਚ। ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ। ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਬਾਰ ਨਹਿਰ ਦੇ ਕੋਲ ਵੇਖਿਆ ਸੀ। ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ। ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।
”ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ। ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ। ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ। ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ। ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।
”ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ।
”ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ। ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ। ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ! ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ। ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ। ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
”ਮੈਂ ਆਪਣੇ ਪਲੰਘ ਉੱਤੇ ਦਰਸ਼ਣ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖ਼ਾ, ਹਾਂ, ਇੱਕ ਪਵਿੱਤਰ ਜਨ ਅਕਾਸ਼ੋਂ ਉੱਤਰਿਆ
”ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।
”ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।
”ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
”ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਉਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ! ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।
”ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਏਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੂਹਿਆ। ਇਹ ਤ੍ਰਿਕਾਲਾਂ ਦੀ ਭੇਟ ਚੜਾਉਣ ਦੇ ਵੇਲੇ ਦੇ ਲੱਗਭੱਗ ਸੀ ਅਤੇ ਉਹ ਨੇ ਮੈਨੂੰ ਖ਼ਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ।
”ਵੇਖੋ, ਇੱਕ ਹੱਥ ਨੇ ਮੈਨੂੰ ਆ ਛੂਹਿਆ ਅਤੇ ਮੈਨੂੰ ਗੋਡਿਆਂ ਅਤੇ ਤਲੀਆਂ ਉੱਤੇ ਬਿਠਾਇਆ। ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ। ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ। ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ। ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ।
”ਜਦ ਉਸ ਨੇ ਇਹ ਗੱਲਾਂ ਮੈਨੂੰ ਆਖੀਆਂ ਮੈਂ ਆਪਣਾ ਮੂੰਹ ਧਰਤੀ ਵੱਲ ਝੁਕਾਇਆ ਅਤੇ ਗੂੰਗਾ ਹੋ ਗਿਆ। ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ। ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ। ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ। ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ! ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ। ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।
”ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ।
”ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ! ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ! ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ। ਉਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਉਹ ਜੰਗੀ ਘੋੜਿਆਂ ਵਾਂਗੂੰ ਦੌੜਦੇ ਹਨ। ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ! ਉਹਨਾਂ ਦੇ ਅੱਗੇ ਲੋਕ ਤੜਫ਼ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ। ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ। ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਉਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਉਹਨਾਂ ਦੀ ਕਤਾਰ ਨਹੀਂ ਟੁੱਟਦੀ। ਉਹ ਸ਼ਹਿਰ ਉੱਤੇ ਟੁੱਟ ਪੈਂਦੇ ਹਨ, ਉਹ ਸ਼ਹਿਰਪਨਾਹ ਉੱਤੇ ਦੌੜਦੇ ਹਨ, ਉਹ ਚੋਰਾਂ ਵਾਂਗੂੰ ਖਿੜਕੀਆਂ ਰਾਹੀਂ ਘਰਾਂ ਵਿੱਚ ਵੜ ਜਾਂਦੇ ਹਨ! ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ। ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ! ਕੌਣ ਉਸ ਨੂੰ ਸਹਿ ਸਕਦਾ ਹੈ?
”ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ। ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ, ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ।” ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਘੁੰਮਣ ਲਈ ਭੇਜਿਆ ਹੈ। ਉਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ ਕਿ ਅਸੀਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ।” ਅੱਗੋਂ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਕਿਹਾ, “ਹੇ ਸੈਨਾਂ ਦੇ ਯਹੋਵਾਹ, ਤੂੰ ਕਦੋਂ ਤੱਕ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਇਹ ਸੱਤਰ ਸਾਲ ਕ੍ਰੋਧਵਾਨ ਰਿਹਾ ਹੈ?” ਤਦ ਯਹੋਵਾਹ ਨੇ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਚੰਗੇ ਅਤੇ ਦਿਲਾਸੇ ਦੇ ਸ਼ਬਦਾਂ ਵਿੱਚ ਉੱਤਰ ਦਿੱਤਾ। ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, ਪੁਕਾਰ ਕੇ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ,
”ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ। ਮੈਂ ਕਿਹਾ, ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਕਿਹਾ, ਯਰੂਸ਼ਲਮ ਨੂੰ ਨਾਪਣ ਲਈ ਜਾਂਦਾ ਹਾਂ, ਤਾਂ ਕਿ ਵੇਖਾਂ ਉਹ ਕਿੰਨ੍ਹਾਂ ਚੌੜਾ ਹੈ ਅਤੇ ਕਿੰਨ੍ਹਾਂ ਲੰਮਾ ਹੈ। ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ, ਉਹ ਚੱਲਿਆ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਆਇਆ। ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ। ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।
”ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ। ਤਦ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ, ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣ ਲਿਆ ਹੈ, ਤੈਨੂੰ ਝਿੜਕੇ! ਕੀ ਇਹ ਉਹ ਅੱਧ ਜਲੀ ਲੱਕੜੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈ? ਯਹੋਸ਼ੁਆ ਮੈਲ਼ੇ ਕੱਪੜਿਆਂ ਨਾਲ ਦੂਤ ਦੇ ਸਨਮੁਖ ਖੜ੍ਹਾ ਸੀ। ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ। ਉਸ ਨੇ ਆਖਿਆ, ਇਸ ਦੇ ਸਿਰ ਉੱਤੇ ਉਹ ਸਾਫ਼ ਪੱਗੜੀ ਰੱਖਣ! ਤਾਂ ਉਹਨਾਂ ਨੇ ਉਸ ਦੇ ਸਿਰ ਉੱਤੇ ਸਾਫ਼ ਪੱਗੜੀ ਰੱਖੀ ਅਤੇ ਕੱਪੜੇ ਪੁਆਏ, ਯਹੋਵਾਹ ਦਾ ਦੂਤ ਕੋਲ ਖੜ੍ਹਾ ਰਿਹਾ। ਯਹੋਵਾਹ ਦੇ ਦੂਤ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ, ਮੇਰੇ ਵਿਹੜਿਆਂ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਉਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ।
”ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਉੱਤਰ ਦੇ ਕੇ ਕਿਹਾ ਕਿ ਹੇ ਸੁਆਮੀ, ਇਹ ਕੀ ਹਨ? ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਕਿਹਾ ਕਿ ਇਹ ਅਕਾਸ਼ ਦੀਆਂ ਚਾਰ ਆਤਮਾਵਾਂ ਹਨ ਜੋ ਨਿੱਕਲਦੀਆਂ ਹਨ, ਜਦ ਉਹ ਸਾਰੀ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜੀਆਂ ਹੋਣ।
”ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।
”ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।
”ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।
”ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ।
”ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।
”ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ। ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
”ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।
”ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
”ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।
”ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।
”ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।
”ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।
”ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।
”ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?
”ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ। ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ। ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ। ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ। ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ। ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
”ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।
”ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
”ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
”ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।
”ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।
”ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।
”ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ। ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ। ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ। ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ। ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ। ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ। ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ। ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ? ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ। ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।
”ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ। ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ। ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
”ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ। ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ। ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ। ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ। ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ। ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
”ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ, ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।
”ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl
”ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।
”ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
”ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
”ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।
”ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
”ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ।
”ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।
”ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ!
”ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”
”ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ। ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ। ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l
”ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”
”ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ। ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ। ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
”ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ। ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ, ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।
”ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।
”ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।
”ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ! ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
”ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ। ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ। ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ। ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ। ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
”ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ! ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ। ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ। ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ! ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ। ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।
”ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ। ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ! ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
”ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।
”ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ! ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!
”ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?
”ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ।
”ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
”ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
”ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।
”ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।
”ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
”ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
”ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।
”ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ? ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?
”ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ। ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ? ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
”ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।
”ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ।
”ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ। ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
”ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।
”ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।
”ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
”ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।
”ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।
”ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ!
”ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।
”ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।
”ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ। ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।
”ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ। ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ। ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ! ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
”ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?
”ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ। ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ। ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
”ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ। ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ! ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
”ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ। ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ। ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।
”ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ। ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ।
”ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ। ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ। ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ। ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ! ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।
”ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ। ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ ਤਦ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦਾ ਇੱਕ ਤਿਹਾਈ ਲਹੂ ਬਣ ਗਿਆ। ਅਤੇ ਸਮੁੰਦਰ ਦੇ ਜਲ ਜੰਤੂਆਂ ਦਾ ਇੱਕ ਤਿਹਾਈ ਮਰ ਗਿਆ ਅਤੇ ਜਹਾਜ਼ਾਂ ਦਾ ਇੱਕ ਤਿਹਾਈ ਨਸ਼ਟ ਹੋ ਗਿਆ। ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸ਼ਾਲ ਵਾਗੂੰ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਜਾ ਪਿਆ। ਉਸ ਤਾਰੇ ਦਾ ਨਾਮ ਨਾਗਦੌਣਾ ਕਰਕੇ ਕਿਹਾ ਜਾਂਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦੌਣੇ ਜਿਹੀ ਹੋ ਗਈ ਅਤੇ ਉਹਨਾਂ ਪਾਣੀਆਂ ਦੇ ਕੌੜੇ ਹੋ ਜਾਣ ਕਾਰਨ ਬਹੁਤੇ ਮਨੁੱਖ ਮਰ ਗਏ। ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ। ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!
”ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ।
”ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਹ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚਾਰਾਂ ਸਿੰਗਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ। ਉਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਕਿ ਉਹਨਾਂ ਚਾਰਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੰਨੇ ਹੋਏ ਹਨ ਖੋਲ੍ਹ ਦੇ! ਤਾਂ ਉਹ ਚਾਰੇ ਦੂਤ ਜਿਹੜੇ ਵੇਲੇ, ਦਿਨ, ਮਹੀਨੇ ਅਤੇ ਸਾਲ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਜੋ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ। ਅਤੇ ਘੋੜ ਸਵਾਰਾਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ। ਮੈਂ ਉਹਨਾਂ ਦੀ ਗਿਣਤੀ ਸੁਣੀ।
”ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ। ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ। ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ। ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ! ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ। ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ! ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ।
”ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ। ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ। ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ। ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!
”ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
”ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ। ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।
”ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।
”ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ। ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ! ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!। ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।
”ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ! ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਢੀ ਗਈ।
”ਤਦ ਇੱਕ ਹੋਰ ਦੂਤ ਉਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸਵਰਗ ਵਿੱਚ ਹੈ ਅਤੇ ਉਹ ਦੇ ਕੋਲ ਵੀ ਇੱਕ ਤਿੱਖੀ ਦਾਤੀ ਸੀ। ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ। ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ। ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੱਕ ਕੋਈ ਦੋ ਸੋ ਮੀਲ ਤੱਕ ਲਹੂ ਵਗਿਆ।
”ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।
”ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ। ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ। ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ।
”ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ! ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ। ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ। ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ, ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!। ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!। ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ। ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ। ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ। ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ।
”ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!
”ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ! ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ। ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
”ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।
”ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
”ਤਾਂ ਉਹ ਚੌਵੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ!
”ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ!
”ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।
”ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ। ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।
”ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।
”ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ। ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!
”ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।
”