29 – ਦਾਨਵ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਦਾਨਵ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ।

ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।

ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ! ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ। ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ! ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 173 ਹਵਾਲੇ

ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ। ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ। ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।

ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ। ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।

ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ। ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ। ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ। ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।

ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।

ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।

ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ। ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।

ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ, ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।

ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।

ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।

ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬੇਨੇਜ਼ਰ ਤੋਂ ਚੁੱਕ ਕੇ ਅਸ਼ਦੋਦ ਸ਼ਹਿਰ ਵਿੱਚ ਪਹੁੰਚਾ ਦਿੱਤਾ। ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇਵਤੇ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਦੀ ਮੂਰਤੀ ਕੋਲ ਰੱਖਿਆ। ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ। ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ। ਇਸ ਲਈ ਅਸ਼ਦੋਦ ਵਿੱਚ ਦਾਗੋਨ ਦੇ ਪੁਜਾਰੀ ਅਤੇ ਉਹ ਸਾਰੇ ਜੋ ਦਾਗੋਨ ਦੇ ਮੰਦਰ ਵਿੱਚ ਆਉਂਦੇ ਹਨ ਅੱਜ ਤੱਕ ਬੂਹੇ ਦੇ ਸਾਹਮਣੇ ਪੈਰ ਨਹੀਂ ਧਰਦੇ। ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ। ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ।

ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅਲੱਗ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ। ਤਦ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ-ਆਤਮਾ ਤੁਹਾਨੂੰ ਘਬਰਾਉਂਦਾ ਹੈ। ਸਾਡਾ ਸੁਆਮੀ ਹੁਣ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਦੇਵੇ ਕਿ ਜੋ ਉਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।

ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ।

ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।

ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ।

ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ। ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ। ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ।

ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ। ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ। ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ? ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ। ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ।

ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ। ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।

ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,

ਸ਼ੈਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ।

ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ

ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ

ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ। ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ।” ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ।” ਤਦ ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਕੀ ਅੱਯੂਬ ਪਰਮੇਸ਼ੁਰ ਤੋਂ ਬਿਨ੍ਹਾਂ ਕਿਸੇ ਲਾਭ ਦੇ ਡਰਦਾ ਹੈ। ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ। ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।” ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।” ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ।

ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ। ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।” ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ। ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।” ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।” ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ।

ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ। ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,

ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ। ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ! ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ।

ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ! ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ। ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ! ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ।

ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ? ਜਿਸ ਨੇ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਸ ਨੇ ਆਪਣੇ ਕੈਦੀਆਂ ਨੂੰ ਘਰੀਂ ਨਾ ਜਾਣ ਦਿੱਤਾ?

ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।

ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।

ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!

ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।

ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ। ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ। ਤੂੰ ਮਸਹ ਕੀਤਾ ਹੋਇਆ ਕਰੂਬੀ ਸੀ, ਜਿਹੜਾ ਢੱਕਦਾ ਸੀ ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਵਿੱਚ ਤੁਰਦਾ ਫਿਰਦਾ ਸੀ। ਤੂੰ ਆਪਣੇ ਜਨਮ ਦੇ ਦਿਨ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੀ, ਇੱਥੋਂ ਤੱਕ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ।

ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਹਨਾਂ ਤੇਰੇ ਵਿੱਚ ਜ਼ੁਲਮ ਭਰ ਦਿੱਤਾ ਅਤੇ ਤੂੰ ਪਾਪ ਕੀਤਾ। ਇਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗੂੰ ਸੁੱਟ ਦਿੱਤਾ ਅਤੇ ਤੇਰੇ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ। ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ। ਤੂੰ ਆਪਣਿਆਂ ਬਹੁਤਿਆਂ ਪਾਪਾਂ ਦੇ ਕਾਰਨ ਅਤੇ ਵਪਾਰ ਵਿੱਚ ਬੇਇਨਸਾਫੀ ਦੇ ਕਰਕੇ, ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ। ਇਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਸ ਨੇ ਤੈਨੂੰ ਖਾ ਲਿਆ ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ। ਉੱਮਤਾਂ ਦੇ ਵਿੱਚੋਂ ਉਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਹੈਰਾਨ ਹੋਣਗੇ, ਤੂੰ ਹੈਰਾਨੀ ਦਾ ਕਾਰਨ ਹੋਇਆ ਅਤੇ ਤੂੰ ਸਦਾ ਲਈ ਖ਼ਤਮ ਹੋਵੇਂਗਾ।

ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ। ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ।

ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ। ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।

ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ। ਤਦ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ, ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣ ਲਿਆ ਹੈ, ਤੈਨੂੰ ਝਿੜਕੇ! ਕੀ ਇਹ ਉਹ ਅੱਧ ਜਲੀ ਲੱਕੜੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈ?

ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ।

ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ। ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ। ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ। ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ। ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ। ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ। ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ। ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ। ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।

ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।

ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ। ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ? ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!

ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।

ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ। ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ? ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ। ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ। ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।

ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ। ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ। ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।

ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।

ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ। ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ?

ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ। ਅਤੇ ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿਵੇਂ ਬਣਿਆ ਰਹਿ ਸਕਦਾ ਹੈ? ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ। ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ। ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ। ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ। ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ। ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।

ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ। ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।

ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।

ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ। ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ। ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ? ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ?

ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ। ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।

ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।

ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ! ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।

ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ। ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ। ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ। ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।

ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।

ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?

ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।

ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।

ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ। ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।

ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ। ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ। ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।

ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।

ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।

ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ। ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।

ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ? ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ। ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ। ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ। ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ। ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।

ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ। ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।

ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ। ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ। ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ। ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ। ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ! ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ! ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ। ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ! ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ। ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ। ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ। ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ। ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ। ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ। ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ। ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ। ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।

ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।

ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ। ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।

ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ। ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ। ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ। ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ। ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ। ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।

ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ। ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ। ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।

ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ। ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ। ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ! ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ। ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ। ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ। ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆ ਦੇ ਲਈ ਸੱਭੋ ਕੁਝ ਹੋ ਸਕਦਾ ਹੈ। ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ! ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ! ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ! ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ। ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।

ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।

ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,

ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ। ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ। ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ। ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ, ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ। ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ। ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ। ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”। ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ, ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ। ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ। ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ।

ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ। ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ। ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।

ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।

ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ।

ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।

ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।

ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ। ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।

ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ। ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ! ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ। ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ। ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ! ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ। ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ। ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ। ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ। ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ। ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।

ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ।

ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ। ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ। ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ। ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ। ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,

ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ! ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ। ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ। ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।

ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ। ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ। ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ। ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ। ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ। ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ।

ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ। ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ। ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ। ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ। ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ। ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।

ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।

ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?

ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ। ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ।

ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ। ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।

ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।

ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ। ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?” ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”

ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।

ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ। ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”

ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ? ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।

ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।

ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।

ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।

ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ। ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ? ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ। ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।

ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ। ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ। ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ। ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।

ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ। ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।

ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ। ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ। ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ? ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।

ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।

ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ। ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।

ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।

ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ।

ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।

ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ।

ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।

ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ! ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ। ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।

ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ।

ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ। ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।

ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?

ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ। ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ।

ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।

ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ। ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।

ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।

ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ!

ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ!

ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!

ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ! ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!

ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ। ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।

ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ।

ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।

ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।

ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ। ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ। ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ? ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ। ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ। ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ। ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ। ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।

ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।

ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ।

ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ। ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।

ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।

ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ।

ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।

ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।

ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।

ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।

ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ। ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।

ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ।

ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ। ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ। ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ। ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ। ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।

ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ। ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ। ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।

ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।

ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।

ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।

ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ। ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ। ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।

ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ।

ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ!

ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ। ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।

ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।

ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।

ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ।

ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ। ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ। ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੇ ਨਿੱਕਲ ਆਏ ਅਤੇ ਉਹਨਾਂ ਨੂੰ ਧਰਤੀ ਦੇ ਬਿਛੂਆਂ ਦੇ ਬਲ ਵਰਗਾ ਬਲ ਦਿੱਤਾ ਗਿਆ। ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ। ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ। ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ। ਅਤੇ ਉਹਨਾਂ ਟਿੱਡਿਆਂ ਦਾ ਰੂਪ ਉਨ੍ਹਾਂ ਘੋੜਿਆਂ ਵਰਗਾ ਸੀ, ਜਿਹੜੇ ਯੁੱਧ ਦੇ ਲਈ ਤਿਆਰ ਕੀਤੇ ਹੋਏ ਹੋਣ। ਉਹਨਾਂ ਦੇ ਸਿਰ ਉੱਤੇ ਸੋਨੇ ਵਰਗੇ ਮੁਕਟ ਜਿਹੇ ਸਨ ਅਤੇ ਉਹਨਾਂ ਦੇ ਮੂੰਹ ਮਨੁੱਖਾਂ ਦੇ ਚਿਹਰੇ ਵਰਗੇ ਸਨ। ਉਹਨਾਂ ਦੇ ਵਾਲ਼ ਔਰਤਾਂ ਦੇ ਵਾਲਾਂ ਵਰਗੇ ਅਤੇ ਉਹਨਾਂ ਦੇ ਦੰਦ ਬੱਬਰ ਸ਼ੇਰਾਂ ਦੇ ਦੰਦਾਂ ਵਰਗੇ ਸਨ। ਅਤੇ ਉਹਨਾਂ ਦੇ ਸੀਨੇ ਬੰਦ ਲੋਹੇ ਦੇ ਸੀਨੇ ਬੰਦਾ ਵਰਗੇ ਸਨ ਅਤੇ ਉਹਨਾਂ ਦੇ ਖੰਭਾਂ ਦੀ ਘੂਕ ਰੱਥਾਂ ਸਗੋਂ ਲੜਾਈ ਵਿੱਚ ਦੌੜਦਿਆਂ ਹੋਇਆਂ ਬਹੁਤਿਆਂ ਘੋੜਿਆਂ ਦੀ ਅਵਾਜ਼ ਜਿਹੀ ਸੀ। ਅਤੇ ਉਹਨਾਂ ਦੀਆਂ ਪੂੰਛਾਂ ਬਿਛੂਆਂ ਵਰਗੀਆਂ ਸਨ, ਉਹਨਾਂ ਦੇ ਡੰਗ ਹਨ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਉਹਨਾਂ ਦਾ ਬਲ ਹੈ ਜੋ ਪੰਜ ਮਹੀਨਿਆਂ ਤੱਕ ਮਨੁੱਖ ਨੂੰ ਤੜਫਾਉਣ। ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ।

ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,

ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ।

ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ। ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।

ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ। ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ। ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ। ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ! ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ। ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।

ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ। ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ। ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ। ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ। ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ। ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ।

ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ। ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ। ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ। ਅਤੇ ਉਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਕਿਉਂਕਿ ਉਸ ਨੇ ਦਰਿੰਦੇ ਨੂੰ ਆਪਣਾ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਜੋ ਇਸ ਦਰਿੰਦੇ ਦੇ ਵਰਗਾ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸਕਦਾ ਹੈ? ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ। ਦਰਿੰਦੇ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਣ ਨੂੰ ਆਪਣਾ ਮੂੰਹ ਖੋਲਿਆ ਤਾਂ ਕਿ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸਵਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ। ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ। ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ। ਜੇ ਕਿਸੇ ਦੇ ਕੰਨ ਹੋਣ ਤਾਂ ਸੁਣੇ। ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।

ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ। ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਦਾ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ। ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ। ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ। ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ। ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ। ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ। ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।

ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ। ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।

ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।

ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ। ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।

ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ! ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ। ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ। ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ। ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”। ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ। ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।

ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ। ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ। ਇਹ ਸੱਤ ਸਿਰ ਸੱਤ ਟਿੱਲੇ ਹਨ ਜਿੱਥੇ ਔਰਤ ਉਹਨਾਂ ਉੱਤੇ ਬੈਠੀ ਹੋਈ ਹੈ। ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ। ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ l ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ। ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।

ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ। ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉੱਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ। ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ। ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ। ਅਤੇ ਉਹ ਔਰਤ ਜੋ ਤੂੰ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।

ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।

ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ। ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ! ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।

ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ। ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।

ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ। ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ। ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ!

ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net