31 – ਇੰਜੀਲ ਦਾ ਪ੍ਰਚਾਰ ਕਰਨਾ

ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਇੰਜੀਲ ਦਾ ਪ੍ਰਚਾਰ ਕਰਨਾ.

ਚੋਟੀ ਦੀਆਂ 3 ਸਭ ਤੋਂ ਮਹੱਤਵਪੂਰਨ ਆਇਤਾਂ

ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!

ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ। ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ?

ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਹਰ ਸ਼ਲੋਕ ਨੂੰ ਕਨੂੰਨੀ ਕ੍ਰਮ ਵਿੱਚ - 307 ਹਵਾਲੇ

ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ।

ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ।

ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ। ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ? ਸੋ ਹੁਣ ਤੂੰ ਜਾ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ।”

ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।” ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ। ਤੂੰ ਉਸ ਦੇ ਨਾਲ ਬੋਲੇਂਗਾ ਅਤੇ ਉਸ ਦੇ ਮੂੰਹ ਵਿੱਚ ਗੱਲਾਂ ਪਾਵੇਂਗਾ ਅਤੇ ਮੈਂ ਤੇਰੇ ਮੂੰਹ ਨਾਲ ਅਤੇ ਉਹ ਦੇ ਮੂੰਹ ਨਾਲ ਹੋਵਾਂਗਾ ਅਤੇ ਜੋ ਤੁਸੀਂ ਕਰਨਾ ਹੈ, ਮੈਂ ਤੁਹਾਨੂੰ ਸਿਖਾਵਾਂਗਾ। ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।

ਹਰੇਕ ਜਗ੍ਹਾ ਜਿੱਥੇ ਤੇਰਾ ਪੈਰ ਰੱਖਿਆ ਜਾਵੇ ਉਹ ਸਭ ਮੈਂ ਤੁਹਾਨੂੰ ਦੇਵਾਂਗਾ ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ।

ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ। ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।

ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ। ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।

ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ। ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ। ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ। ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।

ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ! ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।

ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।

ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!

ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।

ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।

ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।

ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ। ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ। ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ। ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।

ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।

ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ। ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।

ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।

ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ। ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।

ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।

ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।

ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।

ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,

ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।

ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।

ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ। ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।

ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ।

ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ, ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ। ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।

ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।

ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।

ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!

ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।

ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ, ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ। ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ। ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,

ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ

ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ! ਤਦ ਮੈਂ ਮੂੰਹ ਖੋਲ੍ਹਿਆ ਅਤੇ ਉਹ ਨੇ ਉਹ ਲਪੇਟਵੀਂ ਪੱਤ੍ਰੀ ਮੈਨੂੰ ਖੁਆ ਦਿੱਤੀ। ਫਿਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਉਸ ਨੂੰ ਪਚਾ ਲੈ ਅਤੇ ਇਸ ਲਪੇਟਵੀਂ ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਗੂੰ ਮਿੱਠੀ ਲੱਗੀ ਸੀ। ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ।

ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।

ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!”

ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!” ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ। ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ। ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ, ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ! ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?” ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।

ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ!

ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ, ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।

ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।

ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।

ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।

ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ। ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।

ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।

ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ। ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।

ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।

ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ। ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।

ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।

ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।

ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ। ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।

ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ। ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ। ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਨਾ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ। ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।

ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ। ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ। ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।

ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ। ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।

ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ। ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ। ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।

ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।

ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ। ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ। ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ। ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ। ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ। ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ। ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।

ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।

ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।

ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।

ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।

ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ। ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ। ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ। ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।

ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ। ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ। ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ। ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ। ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ। ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।

ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ। ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।

ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ।

ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ। ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।

ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।

ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ। ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ। ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ। ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ। ਅਤੇ ਦਿਨ ਦੇ ਤੀਜੇ ਪਹਿਰ ਦੇ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ। ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ? ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ। ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ। ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ। ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ। ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ। ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ। ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ? ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ। ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?

ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ। ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ। ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ। ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ, ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ। ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।

ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ। ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ। ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।

ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ। ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ। ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।

ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।

ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ, ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।

ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।

ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ। ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।

ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ। ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ। ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ। ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫੱਲ ਦਿੱਤਾ। ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ। ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ। ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ, ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ।

ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਂਗੇ? ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ। ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ। ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ। ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ। ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।

ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ। ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ। ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ। ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।

ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ? ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ। ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।

ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ। ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।

ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ। ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ। ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।

ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।

ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।

ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ। ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ। ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।

ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ? ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?

ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।

ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ। ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।

ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ। ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।

ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।

ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ। ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।

ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।

ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।

ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।

ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,

ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ

ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ। ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”। ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ, ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।

ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।

ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।

ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।

ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ। ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ। ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ। ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ। ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ। ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।

ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ। ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।

ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।

ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ।

ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ। ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ। ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ। ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ! ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ? ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।

ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ। ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ। ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ। ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ। ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।

ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।

ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ। ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ। ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ। ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੋ ਅਤੇ ਉੱਥੋਂ ਹੀ ਤੁਰੋ।

ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ। ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।

ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?

ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl

ਉਸ ਨੇ ਹੋਰ ਦੂਸਰੇ ਨੂੰ ਆਖਿਆ ਕਿ ਮੇਰੇ ਮਗਰ ਚੱਲਿਆ ਆ ਪਰ ਉਸ ਨੇ ਕਿਹਾ, ਪ੍ਰਭੂ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ। ਉਸ ਨੇ ਉਸ ਨੂੰ ਆਖਿਆ, ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ।

ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ। ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।

ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।

ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।

ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ। ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ।

ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ। ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ।

ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।

ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।

ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।

ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ? ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।

ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ। ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ। ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ। ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।

ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।

ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ। ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ। ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ। ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ। ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।

ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ। ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?

ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।

ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।

ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।

ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।

ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ। ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।

ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ। ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।

ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ। ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।

ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।” ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।

ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।

ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।

ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।”

ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।” ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?” ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’ ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”

ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ। ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ। ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ। ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”

ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।

ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”

ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ। ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”

ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।

ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।

ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ। ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।

ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।

ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।

ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ। ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ। ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ। ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।” ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।

ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।

ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।

ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ। ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ। ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।

ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।

ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।

ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ। ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ। ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ।

ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।

ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।

ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।

ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ। ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?। ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।

ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ। ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ। ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।

ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ। ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ। ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।

ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ। ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ। ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!

ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ। ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।

ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।

ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।

ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ। ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।” ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।

ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।

ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ। ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ। ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।

ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ। ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ।

ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ। ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ। ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ।

ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ।

ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ। ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।

ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।

ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ। ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।

ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।

ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।

ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।

ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ। ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।

ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ। ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।

ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ। ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।

ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ। ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ।

ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।

ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।

ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ। ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।

ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।

ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ। ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ। ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ। ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ। ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।

ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ। ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ? ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।

ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ, ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ। ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।

ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।

ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ। ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ। ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ। ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ। ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ। ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ। ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ। ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ। ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ। ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ। ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।

ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ। ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ। ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।

ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ। ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ। ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ। ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ। ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।

ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।

ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।

ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।

ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।

ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।

ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ! ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!

ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।

ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ। ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ। ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।

ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।

ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ। ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ। ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ। ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ। ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।

ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!

ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?

ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ। ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।

ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।

ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ।

ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ। ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ। ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।

ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ। ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ। ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।

ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ। ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ। ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ। ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ। ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।

ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।

ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ। ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ। ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ। ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।

ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ। ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ। ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।

ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ। ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ।

ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ। ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ। ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ। ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ।

ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ। ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ। ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ। ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ। ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ। ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।

ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!

ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ। ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।

ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ। ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ। ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ। ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।

ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ। ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।

ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ। ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।

ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ। ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ।

ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ। ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ।

ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ। ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ। ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ?

ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।

ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ, ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ? ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ। ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ। ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!।

ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।

ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ। ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।

ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।

ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!

ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ।

ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।

ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।

ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।

ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਦੇਸਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ।

ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?

ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ। ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।

ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ। ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।

ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!

ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ! ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ! ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ! ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!

ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ।

ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ। ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ। ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ। ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ। ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ।

ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ। ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ। ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ। ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ।

ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।

ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ l ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ। ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।

ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ। ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।

ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ। ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ। ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ। ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ। ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ। ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ। ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ। ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।

ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।

ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ। ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ।

ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।

ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ। ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ। ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ। ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।

ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।

ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ। ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ। ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ। ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।

ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ। ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ। ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ। ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।

ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।

ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।

ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ। ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ। ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।

ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ। ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ। ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।

ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ। ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।

ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।

ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।

ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।

ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ। ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।

ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।

ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ। ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ।

ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ ਕਿਉਂ ਜੋ ਤੁਸੀਂ ਸੁਆਦ ਚੱਖ ਕੇ ਵੇਖਿਆ ਹੈ, ਕਿ ਪ੍ਰਭੂ ਕਿਰਪਾਲੂ ਹੈ l

ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ

ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ

ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ

ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l

ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।

ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।

ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ। ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।

ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।

ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ। ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ। ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।

ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ।

ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।

ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।

ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ। ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ। ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ। ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।

ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ। ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ। ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ। ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ।

ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।

ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ। ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ।

ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ।

ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,

ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ। ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।

ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।

ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।

Punjabi - ਪੰਜਾਬੀ - PA

PAIRV'19 - Panjabi Indian Revised Version - 2019

This Bible text is from Panjabi Eastern Indian Revised Version IRV 2019
https://open.bible/bibles/panjabi_eastern-bridge-text-bible/
provided by: Bridge Connectivity Solutions Pvt Ltd, available by Creative Commons CC-BY-SA-4.0,
and this new compilation is shared as www.creativecommons.org/licenses/by-sa/4.0.
Languages are made available to you by www.ipedge.net