32 – ਸ਼ਹਾਦਤ
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਸ਼ਹਾਦਤ.
ਇਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਪਵਿੱਤਰ ਸ਼ਬਦ ਹਨ।
ਸਾਨੂੰ ਇਨਸਾਨਾਂ ਦੇ ਸ਼ਬਦਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਹਰ ਉਸ ਵਿਅਕਤੀ ਲਈ ਜੋ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ... ਪਰਮੇਸ਼ੁਰ ਇਸ ਬਾਰੇ ਕਹਿੰਦਾ ਹੈ: ਸ਼ਹਾਦਤ.
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ। ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
”ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ। ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ। ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।
”ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ। ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ? ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
”ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ। ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ। ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ। ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ? ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
”ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ। ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ। ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ। ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ। ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ। ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ? ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ। ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ। ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ। ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ। ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ।
”ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ
”ਤੂੰ ਖ਼ੂਨ ਨਾ ਕਰ।
”ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
”ਫੇਰ ਰਾਜਾ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖੜ੍ਹੇ ਸਨ ਆਗਿਆ ਕੀਤੀ, ਤੁਸੀਂ ਅੱਗੇ ਵਧੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖ਼ਬਰ ਨਾ ਕੀਤੀ। ਪਰ ਰਾਜਾ ਦੇ ਸੇਵਕਾਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ। ਤਦ ਰਾਜਾ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹਮਲਾ ਕਰ! ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹਮਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਮਾਰ ਦਿੱਤਾ। ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਉਹ ਦੇ ਪੁਰਖ, ਇਸਤਰੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲ਼ਦਾਂ, ਗਧਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।
”ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
”ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
”ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
”ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
”“ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
”ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ। ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”
”ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ।
”ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ, ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ। ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
”ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ। ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ।
”ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ, ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ। ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
”ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।
”ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ, ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
”ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।
”ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
”ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ। ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ। ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ। ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
”ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲ ਵਾਲਿਓ, ਜੈਕਾਰਾ ਗਜਾਓ!
”ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ। ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ। ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ। ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
”ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।
”ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
”ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!
”ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
”ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!। ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ। ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
”ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ। ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ। ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ। ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।
”ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ! ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
”ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ। ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ। ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ। ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
”ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ! ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
”ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
”ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
”ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ। ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ, ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ। ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ।
”ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
”ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
”ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
”ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।
”ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।
”ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।
”ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।
”ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।
”ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ। ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।
”ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।
”ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ। ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ। ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ। ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ। ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ, ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ। ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
”ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।
”ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ। ਉਹ ਸ਼ਾਂਤੀ ਨਾਲ ਜਾਂਦੇ, ਉਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ ਹਨ, ਜਿਹੜੇ ਸਿੱਧੀ ਚਾਲ ਚੱਲਦੇ ਹਨ।
”ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
”ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।
”ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।
”ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ। ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ। ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ? ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?
”ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ। ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ, ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।
”ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ। ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ। ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ। ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ। ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।
”ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ। ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ! ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ। ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ। ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
”ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ। ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ। ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ। ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ। ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ। ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।
”ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ! ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ। ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ। ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ? ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ। ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ। ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
”ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।
”ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ। ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ। ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।
”ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ।
”ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
”ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
”ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
”ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
”ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ। ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ। ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ। ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।
”ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ। ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ। ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।
”ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
”ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ। ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।
”ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
”ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ।
”ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ। ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
”ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ। ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ। ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ।
”ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ! ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ। ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ। ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”। ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ। ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ। ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ। ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।
”ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
”ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।
”ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?
”ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ। ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।
”ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ। ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ। ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ। ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ। ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ। ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ। ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।
”ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ। ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।
”ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ। ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।
”ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।
”ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ। ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।
”ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ।
”ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।
”ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।
”ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
”ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ। ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ।
”ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।
”ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ। ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।
”ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।
”ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ। ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
”ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ! ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ। ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ। ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ। ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ। ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ। ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ। ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ। ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ। ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ। ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ! ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ! ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ। ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ। ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ। ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
”ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
”ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
”ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
”ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ। ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
”ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ। ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ਼ ਦੇ ਫਲ ਵਿੱਚੋਂ ਕੁਝ ਲੈ ਕੇ ਆਵੇ। ਅਤੇ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਕੁੱਟਿਆ ਅਤੇ ਖਾਲੀ ਹੱਥੀਂ ਮੋੜ ਦਿੱਤਾ। ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਭੇਜਿਆ ਅਤੇ ਉਨ੍ਹਾਂ ਨੇ ਉਹ ਦਾ ਸਿਰ ਭੰਨਿਆ ਅਤੇ ਉਹ ਨੂੰ ਬੇਇੱਜ਼ਤ ਕੀਤਾ। ਫੇਰ ਉਸ ਨੇ ਇੱਕ ਹੋਰ ਭੇਜਿਆ ਅਤੇ ਉਨ੍ਹਾਂ ਨੇ ਉਹ ਨੂੰ ਵੀ ਮਾਰ ਸੁੱਟਿਆ ਅਤੇ ਉਸ ਨੇ ਹੋਰ ਬਹੁਤ ਸਾਰੇ ਭੇਜੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਤੇ ਕਈਆਂ ਨੂੰ ਮਾਰ ਦਿੱਤਾ। ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤਰ। ਆਖੀਰ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਭੇਜਿਆ ਜੋ ਉਹ ਮੇਰੇ ਪੁੱਤਰ ਦਾ ਮਾਣ ਰੱਖਣਗੇ। ਅਤੇ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਿਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ। ਅਤੇ ਉਨ੍ਹਾਂ ਨੇ ਉਹ ਨੂੰ ਫੜ੍ਹ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗ਼ੋਂ ਬਾਹਰ ਸੁੱਟਿਆ।
”ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ। ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ। ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ। ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ। ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
”ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?
”ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ।
”ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ।
”ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ। ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ।
”ਉਹ ਫੇਰ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ! ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਉਹ ਹੋਰ ਵੀ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ! ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।
”ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।
”ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ। ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ।
”ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ।
”ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
”ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
”ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
”ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।
”ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ। ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ।
”ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
”ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
”ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ। ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ। ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ। ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ। ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।
”ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।
”ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ। ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
”ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
”ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
”ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।
”ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ। ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।
”ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ। ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ। ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ। ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ। ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ। ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ। ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?
”ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
”ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ। ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ। ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ। ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ। ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ। ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
”ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
”ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।
”ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।
”ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।
”ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ। ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ।
”ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ! ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ। ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
”ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ। ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
”ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
”ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
”ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ।
”ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
”ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
”ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ। ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
”ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
”ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।”
”ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
”ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ। ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ। ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
”ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”
”ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਬਾਰੇ ਮਤਾ ਪਕਾਇਆ।
”ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।
”ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ। ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
”ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
”ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
”ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ। ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ। ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
”ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ। ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ। ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।
”ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।
”“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
”ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
”ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ। ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।
”ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”
”ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”
”ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ। ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।
”ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।
”ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।”
”ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?”
”ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ। ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।
”ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।
”ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
”ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ। ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।
”ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ। ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ। ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ। ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ। ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ। ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!
”ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
”ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ। ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ। ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।
”ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ! ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
”ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ। ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ। ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ, ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।
”ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ। ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।
”ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
”ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ। ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ। ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ। ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
”ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ। ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
”ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
”ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।
”ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ। ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ! ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
”ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ। ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
”ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ। ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ। ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
”ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ। ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।
”ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।
”ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ। ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
”ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ। ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
”ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ! ਜਿਨ੍ਹਾਂ ਆਪਸ ਵਿੱਚ ਮਿਲ ਕੇ ਇਹ ਸਹੁੰ ਖਾਧੀ ਉਹ ਚਾਲ੍ਹੀਆਂ ਤੋਂ ਵੱਧ ਸਨ। ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ। ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।
”ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ। ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ। ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।
”ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।
”ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
”ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
”ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ। ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ। ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
”ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ? ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।
”ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ। ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ। ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
”ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ। ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।
”ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ। ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
”ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ। ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।
”ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ। ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ। ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।
”ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ। ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
”ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ? ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ। ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ। ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
”ਕਿ ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਅਤੇ ਤੇਰੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਹੁਣ ਮੈਂ ਹੀ ਇਕੱਲਾ ਰਹਿ ਗਿਆ ਹਾਂ ਅਤੇ ਉਹ ਮੇਰੀ ਜਾਨ ਦੇ ਵੀ ਖੋਜੀ ਹਨ। ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ। ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।
”ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ। ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
”ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ। ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ। ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!
”ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ। ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ। ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।
”ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ। ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ। ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ। ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ।
”ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ। ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।
”ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
”ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?
”ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
”ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ। ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ। ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ।
”ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
”ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।
”ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ। ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
”ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ!
”ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।
”ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।
”ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ।
”ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ। ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ। ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ।
”ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ। ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ। ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।
”ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ। ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ। ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ। ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।
”ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ। ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ। ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।
”ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ। ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ।
”ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ। ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
”ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ। ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ। ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ। ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ।
”ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ। ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ। ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ। ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।
”ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
”ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ। ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
”ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ। ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ, ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ, ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ, ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ। ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ, ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ, ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
”ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਣਾ ਇਕੱਠਾ ਹੋਵੇ। ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿਖੇ ਮੇਰਾ ਬਹੁਤ ਮਾਣ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆ ਨਹੀਂ ਸਮਾਉਦਾ।
”ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।
”ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ। ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ। ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ। ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ, ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ। ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ।
”ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ। ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
”ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।
”ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
”ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ।
”ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
”ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।
”ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।
”ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।
”ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ! ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!
”ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!
”ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
”ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ। ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।
”ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।
”ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ। ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ। ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।
”ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ। ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।
”ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।
”ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।
”ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।
”ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।
”ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ। ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ। ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ। ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ। ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।
”ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ। ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।
”ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।
”ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
”ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
”ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ। ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ। ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
”ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
”ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।
”ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।
”ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ। ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।
”ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।
”ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।
”ਸਦਾ ਅਨੰਦ ਰਹੋ। ਹਰ ਰੋਜ਼ ਪ੍ਰਾਰਥਨਾ ਕਰੋ। ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
”ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ। ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ। ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ। ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ। ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ। ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
”ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।
”ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ। ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ। ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।
”ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
”ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ। ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।
”ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ। ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ। ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ। ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
”ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ, ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤ੍ਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ। ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।
”ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ। ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ। ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ। ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
”ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l
”ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।
”ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ। ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
”ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
”ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ। ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ। ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।
”ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ। ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ। ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।
”ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ। ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ। ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ। ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।
”ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ। ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ। ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ। ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
”ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ। ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ। ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।
”ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ। ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ। ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।
”ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
”ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ। ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ।
”ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ। ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ। ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ।
”ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
”ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
”ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ। ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ।
”ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ। ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
”ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
”ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l
”ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
”ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
”ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
”ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ
”ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ l
”ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
”ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
”ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।
”ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ। ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।
”ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
”ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
”ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ। ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
”ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।
”ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।
”ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ। ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।
”ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।
”ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।
”ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।
”ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ। ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ। ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
”ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
”ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
”ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ। ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
”ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ। ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ? ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
”ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।
”ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ? ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ। ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ। ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ, ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
”ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।
”ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
”ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ। ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ।
”ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।
”ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ। ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ। ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ। ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।
”ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ। ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ। ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ।
”ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।
”ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ, ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!
”ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ। ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ।
”ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ। ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ। ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
”ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ। ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
”ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
”ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ। ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।
”